ETV Bharat / state

ਕੈਨੇਡਾ 'ਚ ਗੁਰਦਾਸਪੁਰ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਲਿਆਉਣ ਲਈ ਲਾਈ ਗੁਹਾਰ

author img

By

Published : Apr 12, 2023, 7:57 PM IST

ਕੈਨੇਡਾ ਵਿੱਚ ਰੋਜੀ ਰੋਟਾ ਕਮਾਉਣ ਦੀ ਭਾਲ ਵਿੱਚ ਗਏ ਨੌਜਵਾਨ ਸਰਦੂਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਮੌਤ ਤੋਂ ਮਗਰੋਂ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਪਿੰਡ ਲਿਆਉਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ।

In Canada the youth of Gurdaspur died due to heart attack
ਕੈਨੇਡਾ 'ਚ ਗੁਰਦਾਸਪੁਰ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਲਿਆਉਣ ਲਈ ਲਾਈ ਗੁਹਾਰ

ਕੈਨੇਡਾ 'ਚ ਗੁਰਦਾਸਪੁਰ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਲਿਆਉਣ ਲਈ ਲਾਈ ਗੁਹਾਰ

ਗੁਰਦਾਸਪੁਰ: ਨੌਜਵਾਨਾਂ ਦੇ ਰੌਸ਼ਨ ਭਵਿੱਖ ਲਈ ਮਾਂ-ਪਿਓ ਆਪਣੇ ਦਿਲ ਉੱਤੇ ਪੱਥਰ ਰੱਖ ਕੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਰਹੇ ਹਨ, ਪਰ ਜਦ ਜਵਾਨ ਪੁੱਤ ਦੀ ਮੌਤ ਦੀ ਖ਼ਬਰ ਆਉਂਦੀ ਹੈ ਤਾਂ ਮਾਂ-ਪਿਓ ਸਦਮਾ ਸਹਾਰ ਨਹੀਂ ਸਕਦੇ। ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਬਟਾਲਾ ਦੇ ਨਜ਼ਦੀਕੀ ਪਿੰਡ ਸਰਵਾਲੀ ਤੋਂ ਜਿੱਥੋਂ ਦੇ ਨੌਜਵਾਨ ਸਰਦੂਲ ਸਿੰਘ ਦੀ ਕੈਨੇਡਾ ਵਿੱਚ ਹਾਰਟ ਅਟੈਕ ਨਾਲ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦਈਏ ਸਰਵਾਲੀ ਦਾ ਨੌਜਵਾਨ ਸਰਦੂਲ ਸਿੰਘ ਕਰੀਬ 6 ਮਹੀਨੇ ਪਹਿਲਾਂ ਹੀ ਕੈਨੇਡਾ ਵਰਕ ਪਰਮਿਟ ਉੱਤੇ ਗਿਆ ਸੀ।

ਕੈਨੇਡਾ ਦੇ ਸ਼ਹਿਰ ਸਰੀ ਵਿੱਚ ਭੇਜਿਆ ਸੀ: ਮ੍ਰਿਤਕ ਸਰਦੂਲ ਸਿੰਘ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਪੁੱਤਰ ਸਰਦੂਲ ਸਿੰਘ ਨੂੰ ਬੜੇ ਚਾਵਾਂ ਦੇ ਨਾਲ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਭੇਜਿਆ ਸੀ । ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਉਹਨਾਂ ਨੂੰ ਫੋਨ ਉੱਤੇ ਸਰਦੂਲ ਦੇ ਦੋਸਤਾਂ ਨੇ ਦੱਸਿਆ ਕਿ ਉਹਨਾਂ ਦੇ ਪੁੱਤਰ ਨੂੰ ਹਾਰਟ ਅਟੈਕ ਆਇਆ ਅਤੇ ਉਸਦੀ ਮੌਤ ਹੋ ਗਈ ਹੈ। ਸਰਦੂਲ ਸਿੰਘ ਅਜੇ ਕੁਆਰਾ ਸੀ ਅਤੇ ਘਰ ਦਾ ਛੋਟਾ ਅਤੇ ਲਾਡਲਾ ਪੁੱਤ ਸੀ। ਮਾਂ ਦਾ ਰੋ-ਰੋ ਬੁਰਾ ਹਾਲ ਹੈ ਅਤੇ ਮਾਂ ਪੁੱਤ ਦਾ ਚਿਹਰਾ ਆਖਰੀ ਵਾਰ ਵੇਖਣ ਲਈ ਤਰਸ ਰਹੀ ਹੈ। ਮ੍ਰਿਤਕ ਨੌਜਵਾਨ ਸਰਦੂਲ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮਦਦ ਲਈ ਅਪੀਲ ਕੀਤੀ। ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀਆਂ ਜਾਵੇ ਤਾਂ ਜੋ ਆਪਣੇ ਹੱਥੀਂ ਉਹ ਅੰਤਿਮ ਰਸਮਾਂ ਕਰ ਸਕਣ।

ਦੱਸ ਦਈਏ ਸਾਲ 2021 ਵਿੱਚ ਰੋਜ਼ੀ ਰੋਟੀ ਕਮਾਉਣ ਇਟਲੀ ਗਏ ਗੁਰਦਾਸਪੁਰ ਦੇ ਪਿੰਡ ਭਿਖਾਰੀਵਾਲ ਦੇ 38 ਸਾਲ ਦੇ ਬਿਕਰਮਜੀਤ ਸਿੰਘ ਦੀ ਹਾਰਟ ਅਟੈਕ ਨਾਲ ਹੋਈ ਮੌਤ ਹੋ ਗਈ ਸੀ ਅਤੇ ਪਤਨੀ ਦੀ ਵੀ ਮੌਤ ਹੋ ਚੁੱਕੀ ਹੈ। ਹੁਣ ਮ੍ਰਿਤਕ ਵਿਅਕਤੀ ਦੀਆਂ ਤਿੰਨ ਬੇਟੀਆਂ ਹਨ, ਜਿਹਨਾਂ ਦੀ ਦੇਖਭਾਲ ਬਜ਼ੁਰਗ ਦਾਦਾ ਦਾਦੀ ਕਰ ਰਹੇ ਹਨ। ਮ੍ਰਿਤਕ ਦੇ ਪਿਤਾ ਬਲਕਾਰ ਸਿੰਘ ਅਤੇ ਭਰਾ ਅਮਰਜੀਤ ਸਿੰਘ ਨੇ ਦੱਸਿਆ ਸੀ ਕਿ ਉਨ੍ਹਾਂ ਦਾ ਭਰਾ ਬਿਕਰਮਜੀਤ ਸਿੰਘ ਦੋ ਸਾਲ ਪਹਿਲਾਂ ਵਿਦੇਸ਼ (ਇਟਲੀ) ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਅਤੇ ਉੱਥੇ ਜਾ ਕੇ ਖੇਤੀਬਾੜੀ ਦਾ ਕੰਮ ਕਰਦਾ ਸੀ। ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਸੀ ਕਿ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀਆਂ ਤਿੰਨ ਛੋਟੀਆਂ ਬੇਟੀਆਂ ਹਨ, ਜਿਨ੍ਹਾਂ ਦੀ ਦੇਖਭਾਲ ਹੁਣ ਬਜ਼ੁਰਗ ਦਾਦਾ ਦਾਦੀ ਵੱਲੋਂ ਕੀਤੀ ਜਾਂ ਰਹੀ ਹੈ।

ਇਹ ਵੀ ਪੜ੍ਹੋ: Accident Near Khuralgarh Sahib : ਸ਼੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਂਦਿਆਂ ਲੁਧਿਆਣਾ ਦੀ ਸੰਗਤ ਨਾਲ ਸੜਕ ਹਾਦਸਾ, ਗੱਡੀ ਪਲਟਣ ਨਾਲ 3 ਮੌਤਾਂ, 4 ਗੰਭੀਰ ਜ਼ਖਮੀ

ETV Bharat Logo

Copyright © 2024 Ushodaya Enterprises Pvt. Ltd., All Rights Reserved.