ETV Bharat / state

ਸ੍ਰੀ ਹਰਿਮੰਦਰ ਸਾਹਿਬ ਬਾਰੇ ਅਪਮਾਨਜਨਕ ਟਿੱਪਣੀ ਕਰਨ ਵਾਲੇ ਸ਼ਿਵ ਸੈਨਾ ਆਗੂ ਉੱਤੇ ਮਾਮਲਾ ਦਰਜ

30 ਘੰਟਿਆਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਬਾਰੇ ਅਪਮਾਨਜਨਕ ਟਿੱਪਣੀ ਕਰਨ ਵਾਲੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਉੱਤੇ ਮਾਮਲਾ ਦਰਜ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਧਰਨਾ ਖ਼ਤਮ ਕਰ ਦਿੱਤਾ ਹੈ। ਜਾਣੋ ਪੂਰਾ ਮਾਮਲਾ।

insulting comments about Sri Harmandir Sahib, Shiv Sena leader, Gurdaspur
ਸ੍ਰੀ ਹਰਿਮੰਦਰ ਸਾਹਿਬ ਬਾਰੇ ਅਪਮਾਨਜਨਕ ਟਿੱਪਣੀ ਕਰਨ ਵਾਲੇ ਸ਼ਿਵ ਸੈਨਾ ਆਗੂ ਉੱਤੇ ਮਾਮਲਾ ਦਰਜ
author img

By

Published : Nov 17, 2022, 7:15 AM IST

Updated : Nov 17, 2022, 7:31 AM IST

ਗੁਰਦਾਸਪੁਰ: ਆਖਿਰਕਾਰ ਸ੍ਰੀ ਹਰਿਮੰਦਰ ਸਾਹਿਬ ਬਾਰੇ ਵਿਵਾਦਤ ਬਿਆਨ ਦੇਣ ਵਾਲੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ 'ਤੇ ਮਾਮਲਾ ਦਰਜ ਕਰ ਲਿਆ ਗਿਆ। ਦੱਸ ਦੇਈਏ ਕਿ ਬੁੱਧਵਾਰ ਸਵੇਰ ਤੋਂ ਹੀ ਸਿੱਖ ਜਥੇਬੰਦੀਆਂ ਵੱਲੋਂ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਉੱਤੇ ਮਾਮਲਾ ਦਰਜ ਕਰਨ ਅਤੇ ਉਸ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਐਸਐਸਪੀ ਗੁਰਦਾਸਪੁਰ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ। ਸਿੱਖ ਜਥੇਬੰਦੀਆਂ ਨੇ ਆਪਣਾ (insulting comments about Sri Harmandir Sahib) ਧਰਨਾ ਰਾਤ ਵੀ ਜਾਰੀ ਰੱਖਿਆ ਸੀ।

ਸ੍ਰੀ ਹਰਿਮੰਦਰ ਸਾਹਿਬ ਬਾਰੇ ਅਪਮਾਨਜਨਕ ਟਿੱਪਣੀ ਕਰਨ ਵਾਲੇ ਸ਼ਿਵ ਸੈਨਾ ਆਗੂ ਉੱਤੇ ਮਾਮਲਾ ਦਰਜ

ਸ਼ਿਵ ਸੈਨਾ ਆਗੂ ਨੇ ਮੰਗੀ ਮੁਆਫੀ, ਪਰ ਸਿੱਥ ਜੱਥੇਬੰਦੀਆਂ ਵੱਲੋਂ ਮਾਮਲਾ ਦਰਜ ਕਰਨ ਦੀ ਮੰਗ: ਇਸ ਦੌਰਾਨ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਮਾਫ਼ੀ ਵੀ ਮੰਗ ਲਈ ਗਈ ਅਤੇ ਸ਼ਿਵਸੈਨਾ ਦੇ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਵੱਲੋਂ ਸੋਨੀ ਨੂੰ ਸ਼ਿਵ ਸੈਨਾ ਵਿਚੋਂ ਬਾਹਰ ਕੱਢਣ ਦਾ ਪੱਤਰ ਵੀ ਜਾਰੀ ਕੀਤਾ ਗਿਆ, ਪਰ ਇਸ ਦੇ ਬਾਵਜੂਦ ਸਿੱਖ ਜੱਥੇਬੰਦੀਆਂ ਸੋਨੀ 'ਤੇ ਮਾਮਲਾ ਦਰਜ ਕਰਨ ਦੀ ਮੰਗ ਉੱਤੇ ਅੜੇ ਰਹੇ ਅਤੇ ਆਪਣਾ ਧਰਨਾ ਜਾਰੀ ਰੱਖਿਆ। ਰੋਸ ਪ੍ਰਦਰਸ਼ਨ ਤੋਂ 30 ਘੰਟੇ ਤੋਂ ਬਾਅਦ ਅੱਜ ਦੇਰ ਸ਼ਾਮ ਪੁਲਿਸ ਵੱਲੋਂ ਹਰਵਿੰਦਰ ਸੋਨੀ 'ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ 295 ਏ,504 ਅਤੇ 505 ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਦੇ ਸਿਰ 'ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ: ਹਾਲਾਂਕਿ ਨੌਜਵਾਨ ਸਿੱਖ ਇਸ ਵਿਚ 153 ਧਾਰਾਂ ਜੋੜਨ ਦੀ ਮੰਗ ਵੀ ਕਰਦੇ ਰਹੇ, ਪਰ ਪੁਲਿਸ ਅਧਿਕਾਰੀ ਅਨੁਸਾਰ ਉਨ੍ਹਾਂ ਵੱਲੋਂ ਲੀਗਲ ਅਥਾਰਟੀ ਨਾਲ ਸਲਾਹ ਮਸ਼ਵਰਾ ਕਰਕੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਸਿੱਖ ਆਗੂਆਂ ਦੀ ਇਸ ਵਿਚ ਹੋਰ ਧਾਰਾ ਜੋੜਨ ਦੀ ਮੰਗ 'ਤੇ ਵੀ ‌ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਸਿੱਖ ਆਗੂਆਂ ਵੱਲੋਂ ਆਪਣੀ ਆਪਸੀ ਸਹਿਮਤੀ ਨਾਲ ਧਰਨਾ ਸਮਾਪਤ ਕਰ ਲਿਆ ਗਿਆ ਹੈ। ਸਿੱਖ ਜਥੇਬੰਦੀਆਂ ਵੱਲੋਂ ਸੋਨੀ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਮੀਡੀਆ ਤੇ ਹੋਰ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ, ਉੱਥੇ ਹੀ, ਹੁਣ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਦੇ ਸਿਰ 'ਤੇ ਵੀ ਗ੍ਰਿਫ਼ਤਾਰੀ ਦੀ ਤਲਵਾਰ ਲਟਕਣੀ ਸ਼ੁਰੂ ਹੋ ਗਈ ਹੈ ਅਤੇ ਉਸ ਦੀ ਗ੍ਰਿਫਤਾਰੀ ਕਦੇ ਵੀ ਹੋ ਸਕਦੀ ਹੈ।

ਇਹ ਵੀ ਪੜ੍ਹੋ: ਸੂਟਕੇਸ ਵਿੱਚੋਂ ਲਾਸ਼ ਦੇ ਮਾਮਲੇ ਵਿੱਚ ਵੱਡਾ ਖੁਲਾਸਾ, ਇਸ ਕਾਰਨ ਕੀਤਾ ਕਤਲ, ਦੇਖੋ CCTV

Last Updated : Nov 17, 2022, 7:31 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.