ਗੁਰਦਾਸਪੁਰ: ਜ਼ਿਲ੍ਹੇ ਵਿੱਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਲੈਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਦੂਸਰੀ ਵੇਵ ਸ਼ੁਰੂ ਹੋ ਚੁੱਕੀ ਹੈ ਜੋ ਕਿ ਕਾਫੀ ਖ਼ਤਰਨਾਕ ਸਾਬਤ ਹੋ ਸਕਦੀ ਹੈ ਪਰ ਜ਼ਿਲ੍ਹੇ ਦੇ ਲੋਕ ਇਸ ਤੋਂ ਬੇਖੌਫ ਹਨ ਇਸ ਲਈ ਜ਼ਿਲ੍ਹੇ ਵਿੱਚ ਸਖਤੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਉਨ੍ਹਾਂ ਨੇ ਸਭ ਨੂੰ ਇਹਤਿਆਤ ਵਰਤਣ ਲਈ ਕਿਹਾ ਹੈ ਅਤੇ ਅਪੀਲ ਕੀਤੀ ਹੈ ਕਿ ਆਪਣੀ ਵਾਰੀ ਆਉਣ ਤੇ ਕਰੁਣਾ ਵੈਕਸੀਨ ਜ਼ਰੂਰ ਲਗਵਾਓ।
ਇਹ ਵੀ ਪੜੋ: ਹਾਈ ਕੋਰਟ ਨੇ ਪੀਜੀਆਈ ਦੀ ਨਰਸ ਦੀ ਜਣੇਪਾ ਛੁੱਟੀ ਲਈ ਪਟੀਸ਼ਨ ਕੀਤੀ ਰੱਦ
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲਗਾਤਾਰ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਜਿਸ ਕਰਕੇ ਜ਼ਿਲ੍ਹੇ ਵਿੱਚ ਨਾਈਟ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਹੈ ਜੋ ਰਾਤ 9 ਵੱਜੇ ਤੋਂ ਲੈਕੇ ਸਵੇਰੇ 5 ਵੱਜੇ ਤੱਕ ਲਗੇਗਾ। ਉਨ੍ਹਾਂ ਕਿਹਾ ਕੀ ਜੋ ਲੋਕ ਇਸ ਕਰਫ਼ਿਊ ਦੇ ਦੌਰਾਨ ਨਿਯਮਾਂ ਦੀ ਉਲੰਗਣਾ ਕਰਨਗੇ ਉਸਤੇ ਕਾਂਨੂੰਨੀ ਕਾਰਵਾਈ ਕੀਤੀ ਜਾਵੇਗੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਤੇ ਹਦਾਇਤਾਂ ਦੀ ਪਾਲਣਾ ਕਰਨ ਤਾਂ ਹੀ ਕੋਰੋਨਾ ਤੋਂ ਬੱਚਿਆ ਜਾ ਸਕਦਾ ਹੈ।
ਇਹ ਵੀ ਪੜੋ: 31 ਮਾਰਚ ਤੱਕ ਸਾਰੇ ਸਕੂਲ ਤੇ ਕਾਲਜ ਬੰਦ