ETV Bharat / state

ਗੁਰਦਾਸਪੁਰ ’ਚ ਕਲਯੁਗੀ ਨਾਨੇ ਨੇ ਨਾਬਾਲਗ ਦੋਹਤੀ ਨੂੰ ਬਣਾਇਆ ਹਵਸ਼ ਦਾ ਸ਼ਿਕਾਰ - ਕਲਯੁਗੀ ਨਾਨਾ

ਕਸਬਾ ਕਲਾਨੌਰ ਵਿੱਚ ਇਨਸਾਨੀ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਕਲਯੁਗੀ ਨਾਨੇ ਨੇ ਨਾਬਾਲਗ ਦੋਹਤੀ ਨੂੰ ਨਸ਼ੇ ਦੀਆਂ ਗੋਲੀਆਂ ਦੇਕੇ ਉਸ ਨਾਲ ਜਬਰ ਜਨਾਹ ਕੀਤਾ।

ਦੋਹਤੀ ਨਾਲ ਕੀਤਾ ਜਬਰ ਜ਼ਨਾਹ
ਦੋਹਤੀ ਨਾਲ ਕੀਤਾ ਜਬਰ ਜ਼ਨਾਹ
author img

By

Published : Mar 30, 2021, 9:09 PM IST

ਗੁਰਦਾਸਪੁਰ: ਸਰਹੱਦੀ ਕਸਬਾ ਕਲਾਨੌਰ ਵਿੱਚ ਇਨਸਾਨੀ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਕਲਯੁਗੀ ਨਾਨੇ ਨੇ 14 ਸਾਲ ਦੀ ਨਾਬਾਲਗ ਦੋਹਤੀ ਨੂੰ ਨਸ਼ੇ ਦੀਆਂ ਗੋਲੀਆਂ ਦੇਕੇ ਉਸ ਨਾਲ ਜਬਰ ਜਨਾਹ ਕੀਤਾ।

ਦੋਹਤੀ ਨਾਲ ਕੀਤਾ ਜਬਰ ਜ਼ਨਾਹ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਪੀ ਗੁਰਦਾਸਪੁਰ ਹਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਕਲਾਨੌਰ ਦੀ ਪੁਲਿਸ ਨੇ ਨਾਬਾਲਗ਼ ਦੋਹਤੀ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਹੇਠ ਇੱਕ ਨਾਨੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੀੜਤ ਦੀ ਮਾਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਦੋ ਮਹੀਨੇ ਪਹਿਲਾਂ ਉਸ ਦੀ ਮਾਤਾ ਦਾ ਦੇਹਾਂਤ ਹੋ ਗਿਆ, ਮਾਂ ਦੀ ਮੌਤ ਤੋਂ ਬਾਅਦ ਉਸ ਦੀ ਲੜਕੀ ਆਪਣੇ ਨਾਨੇ ਮੇਹਰ ਚੰਦ ਕੋਲ ਹੀ ਰਹਿੰਦੀ ਸੀ। ਕੁਝ ਦਿਨ ਬਾਅਦ ਲੜਕੀ ਦਾ ਨਾਨਾ ਉਸ ਨੂੰ ਵਾਪਸ ਉਸ ਕੋਲ ਪਿੰਡ ਛੱਡਣ ਗਿਆ ਤਾ ਪੀੜਤ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਸ ਸਮੇਂ ਲੜਕੀ ਕਾਫ਼ੀ ਸਹਿਮੀ ਹੋਈ ਸੀ।

ਜਦੋਂ ਉਸ ਨੇ ਆਪਣੀ ਲੜਕੀ ਨੂੰ ਸਹਿਮੇ ਹੋਣ ਦਾ ਕਾਰਨ ਪੁੱਛਿਆ ਤਾਂ ਪੀੜਤ ਲੜਕੀ ਨੇ ਦੱਸਿਆ ਕਿ ਉਸ ਦਾ ਨਾਨਾ ਰਾਤ ਨੂੰ ਨਸ਼ੀਲਾ ਦੁੱਧ ਪਿਲਾ ਕੇ ਉਸ ਦਾ ਸਰੀਰਕ ਸੋਸ਼ਣ ਕਰਦਾ ਸੀ ਅਤੇ ਧਮਕੀਆਂ ਦਿੰਦਾ ਸੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੇ ਭਰਾ ਨੂੰ ਮਾਰ ਦੇਵੇਗਾ।

ਇਸ ਤੋਂ ਬਾਅਦ ਉਸਨੇ ਇਸ ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਇਸ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਮੁਲਜ਼ਮ ਨਾਨੇ ਨੂੰ ਹਿਰਾਸਤ 'ਚ ਲੈ ਕੇ ਕਾਰਵਾਈ ਆਰੰਭ ਦਿੱਤੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.