ਗੁਰਦਾਸਪੁਰ: ਪੰਜਾਬ ਪੁਲਿਸ (Punjab Police) ਅਪ ਨੇ ਕਾਰਨਾਮਿਆਂ ਕਰਕੇ ਹਮੇਸ਼ਾ ਹੀ ਚਰਚਾ ਵਿੱਚ ਰਹਿੰਦੀ ਹੈ। ਇਸ ਵਾਰ ਗੁਰਦਾਸਪੁਰ (Gurdaspur) ਪੁਲਿਸ ਦੇ ਤਿੰਨ ਕਰਮਚਾਰੀਆਂ ਉਪਰ 2 ਨੌਜਵਾਨਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈਣ ਤੋਂ ਬਾਅਦ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਇਲਜ਼ਾਮ ਲਗੇ ਹਨ। ਜਿਸ ਤੋਂ ਬਾਅਦ ਇਨਸਾਫ਼ ਦੀ ਮੰਗ ਕਰਦਿਆ ਪੀੜਤ ਪਰਿਵਾਰਾਂ ਨੇ ਸਿਟੀ ਥਾਣੇ ਬਾਹਰ ਪੰਜਾਬ ਪੁਲਿਸ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਇਨ੍ਹਾਂ ਪਰਿਵਾਰਾਂ ਨੇ ਜਿੱਥੇ ਪੰਜਾਬ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ (Slogan against Punjab Police) ਕੀਤੀ, ਉੱਥੇ ਹੀ ਪੁਲਿਸ ਖ਼ਿਲਾਫ਼ ਥਾਣੇ ਬਾਹਰ ਧਰਨਾ ਵੀ ਲਗਾਇਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਨੇ ਦੱਸਿਆ ਕਿ ਉਸ ਨੇ ਨਵਾਂ ਫੋਨ ਲਿਆ ਸੀ, ਜਿਸ ਤੋਂ ਬਾਅਦ ਉਹ ਫੋਨ ਲੈਣ ਦੀ ਖੁਸ਼ੀ ਵਿੱਚ ਪਾਰਟੀ ਕਰਨ ਦੇ ਲਈ ਆਪਣੇ ਦੋਸਤ ਦੇ ਘਰ ਗਿਆ ਸੀ, ਪਰ ਉੱਥੇ ਪਹੁੰਚੀ ਪੁਲਿਸ ਨੇ ਉਸ ਨੂੰ ਅਤੇ ਉਸ ਦੇ ਸਾਥੀ ਨੂੰ ਬਿਨ੍ਹਾਂ ਕਿਸੇ ਗੱਲ ਤੋਂ ਹਿਰਾਸਤ ਵਿੱਚ ਲੈ ਲਿਆ। ਜਿਸ ਤੋਂ ਬਾਅਦ ਉਹ ਉਨ੍ਹਾਂ ਨੂੰ ਥਾਣੇ ਲੈ ਗਏ। ਪੀੜਤ ਨੇ ਦੱਸਿਆ ਕਿ ਪੁਲਿਸ ਉਨ੍ਹਾਂ ਤੋਂ ਕੁਝ ਨੌਜਵਾਨਾਂ ਬਾਰੇ ਪੁੱਛ ਰਹੇ ਸਨ।
ਪੀੜਤ ਨੇ ਦੱਸਿਆ ਕਿ ਪੁਲਿਸ ਮੈਨੂੰ ਉਨ੍ਹਾਂ ਬਾਰੇ ਪੁੱਛ ਰਹੀ ਸੀ, ਜਿਨ੍ਹਾਂ ਨੂੰ ਮੈਂ ਕਦੇ ਆਪਣੀ ਜ਼ਿੰਦਗੀ ਵਿੱਚ ਮਿਲਿਆ ਹੀ ਨਹੀਂ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਦਾ ਫੋਨ ਚੈਕ ਕੀਤਾ, ਪਰ ਕੁਝ ਨਾ ਮਿਲਣ ‘ਤੇ ਪੁਲਿਸ ਨੇ ਪੀੜਤ ਦੇ ਘਰ ਉਸ ਦੇ ਥਾਣੇ ਹੋਣ ਦੀ ਖ਼ਬਰ ਦਿੱਤੀ। ਜਿਸ ਤੋਂ ਬਾਅਦ ਪੀੜਤ ਦਾ ਪਰਿਵਾਰ ਥਾਣੇ ਪਹੁੰਚਿਆਂ। ਇਸ ਮੌਕੇ ਪੀੜਤ ਨੌਜਵਾਨ ਨੇ ਮੰਗ ਕੀਤੀ ਹੈ ਕਿ ਉਸ ਨਾਲ ਪੰਜਾਬ ਪੁਲਿਸ ਇਨਸਾਫ਼ ਕਰੇ।
ਜਦ ਇਸ ਸਬੰਧ ਵਿੱਚ ਡੀ.ਐੱਸ.ਪੀ. ਸਿਟੀ ਰਿਪੁਤਪਨ (DSP City Rep) ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਵਿੱਚ ਤਿੰਨ ਪੁਲਿਸ ਕਰਮਚਾਰੀ ਸਸਪੈਂਡ ਕੀਤੇ ਗਏ ਹਨ ਅਤੇ ਮਾਮਲੇ ਦੀ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਵਿੱਚ ਜੇ ਕੋਈ ਹੋਰ ਪੁਲਿਸ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਮੀਂਹ ਬਣਿਆ ਕਾਲ ! ਛੱਤ ਡਿੱਗਣ ਕਾਰਨ ਇੱਕ ਮੌਤ