ਇਸ ਹਮਲੇ ਦੇ ਵਿਰੋਧ ਵਿੱਚ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਵਿਖੇ ਸਕੂਲੀ ਵਿਦਿਆਰਥੀਆਂ ਅਤੇ ਸ਼ਹੀਦ ਦੇ ਪਰਿਵਾਰਕ ਮੈਂਬਰ ਨੇ ਕੈਂਡਲ ਮਾਰਚ ਕੱਢਿਆ ਅਤੇ ਪਾਕਿਸਤਾਨ ਦੇ ਨਾਲ-ਨਾਲ ਅੱਤਵਾਦੀ ਹਮਲੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਉਨ੍ਹਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਾਕਿਸਤਾਨ ਦੇ ਇਸ ਹਮਲੇ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਦੇਸ਼ ਸਰਜੀਕਲ ਸਟ੍ਰਾਈਕ ਨਹੀਂ ਚਾਹੁੰਦਾ, ਪਾਕਿਸਤਾਨ ਨਾਲ ਜੰਗ ਚਾਹੁੰਦਾ ਹੈ। ਪੂਰਾ ਦੇਸ਼ ਕਾਰਵਾਈ ਦੀ ਮੰਗ ਕਰ ਰਿਹਾ ਹੈ।