ਗੁਰਦਾਸਪੁਰ: ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਤੋਂ ਬਾਅਦ ਕਰਤਾਰਪੁਰ ਜਾਣ ਨੂੰ ਲੈ ਕੇ ਸਿੱਖ ਸੰਗਤ ਦੇ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸਦੇ ਚੱਲਦੇ ਹੀ ਸੰਗਤ ਕਰਤਾਰਪੁਰ ਲਾਂਘੇ ’ਤੇ ਪਹੁੰਚ ਕਰਤਾਰਪੁਰ ਸਾਹਿਬ ਦੇ ਬਾਹਰੋਂ ਹੀ ਦਰਸ਼ਨ ਕਰਨ ਦੇ ਲਈ ਪਹੁੰਚ ਰਹੀ ਹੈ।
ਲਾਂਘੇ ਤੇ ਪਹੁੰਚਣ ਵਾਲੀ ਸੰਗਤਾਂ ਦੇ ਨਾਲ ਈਟੀਵੀ ਭਾਰਤ ਦੀ ਟੀਮ ਦੇ ਵੱਲੋਂ ਖਾਸ ਗੱਲਬਾਤ ਕੀਤੀ ਗਈ। ਇਸ ਮੌਕੇ ਸੰਗਤ ਨੇ ਕਰਤਾਰਪੁਲ ਲਾਂਘਾ ਖੋਲ੍ਹਣ ਨੂੰ ਲੈ ਕੇ ਮੋਦੀ ਸਰਕਾਰ ਧੰਨਵਾਦ ਕੀਤਾ। ਸੰਗਤ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਜੇ ਤੱਕ ਰਜਿਸਟ੍ਰੇਸ਼ਨ (Registration) ਨਹੀਂ ਕਰਵਾਈ ਗਈ ਪਰ ਉਹ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਲਈ ਇੱਥੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਖੁਸ਼ੀ ਜ਼ਾਹਿਰ ਕਰਦੇ ਕਿਹਾ ਕਿ ਉਹ ਸਿਰਫ ਇੱਥੇ ਆਏ ਹਨ ਪਰ ਉਹ ਪਰ ਬਾਅਦ ਦੇ ਵਿੱਚ ਰਜਿਸਟ੍ਰੇਸ਼ਨ ਕਰਵਾ ਕੇ ਕਰਤਾਰਪੁਰ ਸਾਹਿਬ ਜਾਣਗੇ।
ਜਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਕਰਕੇ ਕੇਂਦਰ ਸਰਕਾਰ ਦੇ ਵੱਲੋਂ ਕਰਤਾਰਪੁਰ ਕੌਰੀਡੋਰ ਬੰਦ ਕਰ ਦਿੱਤਾ ਗਿਆ ਸੀ। ਰਾਜਨੀਤਕ ਪਾਰਟੀਆਂ ਅਤੇ ਸੰਗਤਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਸੀ ਕਿ ਕਰਤਾਰਪੁਰ ਕੌਰੀਡੋਰ ਮੁੜ ਤੋਂ ਖੋਲ੍ਹਿਆ ਜਾਵੇ ਜਿਸ ਤੋਂ ਬਾਅਦ ਪਿਛਲੇ ਦਿਨੀਂ ਕੇਂਦਰ ਸਰਕਾਰ (Central Government) ਨੇ ਕਰਤਾਰਪੁਰ ਲਾਂਘਾ (Kartarpur Corridor) ਖੋਲ੍ਹਣ ਬਾਰੇ ਜਾਣਕਾਰੀ ਦਿੱਤੀ ਸੀ।
ਕੁਝ ਸੰਗਤਾਂ ਵੱਲੋਂ ਕਰਤਾਰਪੁਰ ਕੌਰੀਡੋਰ (Kartarpur Corridor) ਰਾਹੀਂ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਲਈ ਜਾਣ ਵਾਸਤੇ ਕੱਲ੍ਹ ਸਵੇਰੇ ਕੌਰੀਡੋਰ ਦੀ ਵੈੱਬਸਾਈਟ ’ਤੇ ਅਪਲਾਈ ਕੀਤਾ ਗਿਆ ਸੀ ਜਿਸ ਤੋਂ ਬਾਅਦ ਕੁਝ ਸੰਗਤਾਂ ਨੂੰ ਕੱਲ੍ਹ ਸ਼ਾਮ ਨੂੰ ਦਰਸ਼ਨਾਂ ਲਈ ਇਜਾਜ਼ਤ ਵੀ ਮਿਲ ਗਈ ਸੀ। ਇਸਦੇ ਚੱਲਦੇ ਹੀ ਕੁਝ ਸੰਗਤਾਂ ਨੂੰ ਕਰਤਾਰਪੁਰ ਕੌਰੀਡੋਰ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭੇਜਿਆ ਗਿਆ ਹੈ। ਨਾਲ ਹੀ ਕੁਝ ਸੰਗਤਾਂ ਜਿੰਨ੍ਹਾਂ ਨੇ ਅਜੇ ਰਜਿਸਟ੍ਰੇਸ਼ਨ ਨਹੀਂ ਕਰਵਾਈ ਉਹ ਕਰਤਾਰਪੁਰ ਲਾਂਘੇ ’ਤੇ ਪਹੁੰਚ ਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਲਈ ਆ ਰਹੀਆਂ ਹਨ।
ਇਹ ਵੀ ਪੜ੍ਹੋ: Kartarpur Corridor Reopening: ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਇਸ ਤਰ੍ਹਾਂ ਕਰਵਾਓ ਰਜਿਸਟ੍ਰੇਸ਼ਨ