ਗੁਰਦਾਸਪੁਰ: ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਜਾਣ ਲਈ ਸ਼ਰਧਾਲੂ www.prakashpurb550.mha.gov.in ਉੱਤੇ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਤੇ ਇਹ ਵੈੱਬਸਾਈਟ ’ਤੇ ਰਜਿਸਟ੍ਰੇਸ਼ਨ ਸ਼ੁਰੂ (Registration begins) ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਸ਼ਰਧਾਲੂਆਂ ਦੇ ਵੱਲੋਂ ਕਰਤਾਰਪੁਰ ਸਾਹਿਬ (Sri Kartarpur Sahib) ਜਾਣ ਦੇ ਲਈ ਰਜਿਸਟ੍ਰੇਸ਼ਨ (Registration) ਕਰਵਾਈ ਗਈ ਹੈ ਅਤੇ ਇਸਦੇ ਚੱਲਦੇ ਹੀ ਸੰਗਤਾਂ ਦਾ ਪਾਕਿਸਤਾਨ ਵਿਖੇ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਜਾਣਾ ਸ਼ੁਰੂ ਹੋ ਗਿਆ ਹੈ। ਕਰਤਾਰਪੁਰ ਸਾਹਿਬ ਲਾਂਘੇ ’ਤੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਭਲਕੇ ਪਹਿਲਾ ਜੱਥਾ ਕਰਤਾਰਪੁਰ ਕੌਰੀਡੋਰ (Kartarpur corridor) ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਜਾਵੇਗਾ। ਦੱਸ ਦਈਏ ਕਿ ਪਹਿਲੇ ਜਥੇ ਵਿੱਚ 300 ਦੇ ਕਰੀਬ ਸ਼ਰਧਾਲੂ ਪਾਕਿਸਾਤਨ ਜਾਣਗੇ ਜਿਹਨਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਰਜਿਸਟ੍ਰੇਸ਼ਨ ਕਰਵਾਈ ਹੈ।
ਪੰਜਾਬ ਦੇ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਕਰਤਾਰਪੁਰ ਲਾਂਘਾ (Kartarpur corridor) ਮੁੜ ਖੁੱਲ੍ਹਣ ਤੋਂ ਬਾਅਦ ਪਹਿਲੇ ਵਫ਼ਦ ਦੇ ਤੌਰ ‘ਤੇ ਸਮੁੱਚੀ ਪੰਜਾਬ ਕੈਬਨਿਟ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਵਿਖੇ ਨਤਮਸਤਕ ਹੋਵੇਗੀ। ਉਥੇ ਹੀ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ ਤੋਂ (Guru Nanak Gurpurab 2021) ਪਹਿਲਾਂ ਕਰਤਾਰਪੁਰ ਲਾਂਘਾ (Kartarpur corridor) ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।
SGPC ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੇਂਦਰ ਸਰਕਾਰ (Central Government) ਦਾ ਧੰਨਵਾਦ ਕੀਤਾ ਹੈ। ਉਥੇ ਹੀ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ (SGPC President Bibi Jagir Kaur) ਨੇ ਕਿਹਾ ਕਿ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ (Guru Nanak Gurpurab 2021) ਐੱਸ.ਜੀ.ਪੀ.ਸੀ. (SGPC) ਵੱਲੋਂ ਇੱਕ ਜਥਾ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਵਿਖੇ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ (Guru Nanak Jayanti 2021) ਮੌਕੇ ਇਹ ਜਥਾ ਹਰ ਸਾਲ ਕਮੇਟੀ ਵੱਲੋਂ ਭੇਜਿਆ ਜਾਂਦਾ ਹੈ।
ਦੱਸ ਦਈਏ ਕਿ ਕੋਰੋਨਾ ਨੇ ਪੂਰੇ ਵਿਸ਼ਵ ਨੂੰ ਰੋਕ ਦਿੱਤਾ ਸੀ, ਇਸ ਦੇ ਚੱਲਦੇ ਕਾਫ਼ੀ ਫੈਸਲੇ ਲਏ ਗਏ ਸਨ, ਉਥੇ ਹੀ ਇਸੇ ਵਿਚਾਲੇ ਕਰਤਾਰਪੁਰ ਕੌਰੀਡੋਰ (Kartarpur corridor) ਵੀ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਲਗਾਤਾਰ ਸਿੱਖ ਸੰਗਤ ਦੇ ਵੱਲੋਂ ਸਰਕਾਰ ਤੋਂ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ ਤੇ ਆਖਿਰ ਨਾਨਕ ਨਾਮ ਲੇਵਾ ਸੰਗਤਾਂ ਅਰਦਾਸਾਂ ਨੂੰ ਬੂਰ ਪਿਆ ਤੇ ਕਰਤਾਰਪੁਰ ਲਾਂਘਾ ਪੁਣ ਖੁੱਲ ਗਿਆ ਹੈ।
ਇਹ ਵੀ ਪੜ੍ਹੋ: Guru Nanak Gurpurab 2021: ਪਾਕਿਸਤਾਨ ਲਈ ਜੱਥਾ ਹੋਇਆ ਰਵਾਨਾ