ਗੁਰਦਾਸਪੁਰ: ਪੰਜਾਬ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਵੱਲੋਂ ਵੀਰਵਾਰ ਨੂੰ ਜ਼ਿਲ੍ਹਾ ਕਬੱਡੀ ਫੈਡਰੇਸ਼ਨ ਪ੍ਰਧਾਨ ਦੀ ਚੋਣ ਕੀਤੀ ਗਈ। ਇਸ ਚੋਣ 'ਚ ਕਵਲਪ੍ਰੀਤ ਸਿੰਘ ਕਾਕੀ ਨੂੰ ਜ਼ਿਲ੍ਹਾ ਕਬੱਡੀ ਫੈਡਰੇਸ਼ਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਪਰਮਵੀਰ ਲਾਡੀ ਨੂੰ ਸਰਪ੍ਰਸਤ ਨਿਯੁਕਤ ਕੀਤਾ ਗਿਆ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸ਼ਹਿਰ ਵਿੱਚ ਕਬੱਡੀ ਨੂੰ ਹੁਣ ਚੰਗੇ ਪਧੱਰ 'ਤੇ ਲਿਆਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੱਜ ਦੇ ਸਮੇ ਵਿੱਚ ਕਬੱਡੀ ਦੇ ਨਾਂਅ 'ਤੇ ਗੈਂਗਸਟਰ 2 ਨੰਬਰ ਦੇ ਪੈਸੇ ਨੂੰ ਬਾਹਰਲੇ ਮੁਲਕਾਂ ਵਿੱਚ ਸੈਟ ਕਰ ਰਹੇ ਹਨ ਅਤੇ ਗੈਂਗਸਟਰ ਨਾਮਵਰ ਖਿਡਾਰੀਆਂ ਨੂੰ ਖੇਡਣ ਸਮੇਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਇਸ ਲਈ ਕਬੱਡੀ ਫੈਡਰੇਸ਼ਨ ਦੀ ਜਾਂਚ ਹਾਈ ਕੋਰਟ ਦੇ ਕਿਸੇ ਰਿਟਾਇਰਡ ਜੱਜ ਤੋਂ ਕਰਵਾਉਣੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਜਾਵੇ।
ਇਸ ਮੌਕੇ ਨਵ ਨਿਯੁਕਤ ਪ੍ਰਧਾਨ ਕਵਲਪ੍ਰੀਤ ਸਿੰਘ ਨੇ ਕਿਹਾ ਕਿ ਉਹ ਬਹੁਤ ਕਿਸਮਤ ਵਾਲੇ ਹਨ ਜੋ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ।