ਗੁਰਦਾਸਪੁਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਡੇਹਰੀਵਾਲ ਦਰੋਗਾ ਵਿਖੇ ਬਟਾਲਾ ਕਾਹਨੂੰਵਾਨ ਮੁਖ ਮਾਰਗ ਉੱਪਰ ਕੇਂਦਰ ਸਰਕਾਰ ’ਤੇ ਖੱਟਰ ਸਰਕਾਰ ਦਾ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਪੁਤਲਾ ਸਾੜ ਕੇਂਦਰ ਸਰਕਾਰ ਤੇ ਹਰਿਆਣਾ ਸੂਬੇ ਦੀ ਖੱਟਰ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਗਈ।
20 ਜੂਨ ਨੂੰ ਕਿਸਾਨ ਹਜ਼ਾਰਾਂ ਟਰੈਕਟਰ ਟਰਾਲੀਆਂ ਸਮੇਤ ਦਿੱਲੀ ਲਈ ਹੋਣਗੇ ਰਵਾਨਾ
ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੱਸਿਆ ਕਿ ਜੋ ਬੀਤੇ ਦਿਨੀਂ ਭਾਰਤ ਸਰਕਾਰ ਦੇ ਵੱਲੋਂ ਜੋ ਕਿਸਾਨਾਂ ਤੇ ਤਸ਼ੱਦਦ ਢਾਹੇ ਗਏ ਉਸ ਦੇ ਰੋਸ ਵਜੋਂ ਜਥੇਬੰਦੀ ਦੇ ਝੰਡੇ ਹੇਠ ਅੱਜ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜੋ ਕਾਲੇ ਕਾਨੂੰਨ ਲਾਗੂ ਕੀਤੇ ਗਏ ਹਨ। ਉਨ੍ਹਾਂ ਨੂੰ ਰੱਦ ਕਰਵਾਉਣ ਦੇ ਲਈ ਉਹਨਾਂ ਵਲੋਂ ਵੱਖ ਵੱਖ ਪਿੰਡਾਂ ਤੋਂ ਕਿਸਾਨ 20 ਜੂਨ ਨੂੰ ਦਿੱਲੀ ਨੂੰ ਹਜ਼ਾਰਾਂ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਰਵਾਨਾ ਹੋਣਗੇ।
ਸ਼ੂਗਰ ਮਿੱਲਾਂ ਵੱਲੋਂ ਗੰਨੇ ਦੀ ਫ਼ਸਲ ਦੀ ਬਕਾਇਆ ਰਾਸ਼ੀ ਕੀਤੀ ਜਾਵੇ ਜਾਰੀ: ਕਿਸਾਨ
ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਗੰਨੇ ਦੀ ਫ਼ਸਲ ਦੀ ਜਿਨ੍ਹਾਂ ਮਿੱਲਾਂ ਵੱਲ ਹਾਲੇ ਵੀ ਬਕਾਇਆ ਰਾਸ਼ੀ ਖੜੀ ਹੈ। ਉਨ੍ਹਾਂ ਮਿੱਲਾਂ ਨੇ ਜੇਕਰ ਕਿਸਾਨਾਂ ਦੀ ਬਕਾਇਆ ਰਾਸ਼ੀ ਜਲਦ ਜਾਰੀ ਨਾ ਕੀਤੀ ਤਾਂ ਸੰਘਰਸ਼ ਜਥੇਬੰਦੀ ਵੱਲੋਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਵਿੱਢਿਆ ਜਾਵੇਗਾ ਜਿਸ ਲਈ ਉਹ ਮਿੱਲਾਂ ਦੇ ਪ੍ਰਬੰਧਕ ਜ਼ਿੰਮੇਵਾਰ ਹੋਣਗੇ ।