ETV Bharat / state

ਜਾਣੋ, ਸਕੂਲ ਖੋਲ੍ਹਣ ਦੇ ਫ਼ੈਸਲੇ ਤੋਂ ਬਾਅਦ ਬੱਚਿਆਂ 'ਤੇ ਮਾਪਿਆਂ ਦੀ ਪ੍ਰਤੀਕਿਰਿਆ

ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਖੋਲ੍ਹਣ ਦੇ ਨਵੇਂ ਆਦੇਸ਼ ਜਾਰੀ ਕਰ ਦਿੱਤੇ ਗਏ ਹਨ, ਦੂਜੇ ਪਾਸੇ ਗੁਰਦਾਸਪੁਰ ਵਿੱਚ ਬੱਚਿਆਂ ਅਤੇ ਮਾਪਿਆਂ ਦਾ ਸਕੂਲਾਂ ਵਿੱਚ ਬੁਲਾਉਣ ਸਬੰਧੀ ਵੱਖਰਾ ਵੱਖਰਾ ਪ੍ਰਤੀਕਰਮ ਸਾਹਮਣੇ ਆਇਆ ਹੈ।

ਜਾਣੋ, ਸਕੂਲ ਖੋਲ੍ਹਣ ਦੇ ਫ਼ੈਸਲੇ ਤੋਂ ਬਾਅਦ ਬੱਚਿਆਂ 'ਤੇ ਮਾਪਿਆਂ ਦੀ ਪ੍ਰਤੀਕਿਰਿਆ
ਜਾਣੋ, ਸਕੂਲ ਖੋਲ੍ਹਣ ਦੇ ਫ਼ੈਸਲੇ ਤੋਂ ਬਾਅਦ ਬੱਚਿਆਂ 'ਤੇ ਮਾਪਿਆਂ ਦੀ ਪ੍ਰਤੀਕਿਰਿਆ
author img

By

Published : Jul 31, 2021, 10:47 PM IST

ਗੁਰਦਾਸਪੁਰ: ਕੋਰੋਨਾ ਵਾਇਰਸ ਕਰਕੇ 2 ਸਾਲਾਂ ਤੋਂ ਬੰਦ ਕੀਤੇ ਗਏ, ਸਕੂਲਾਂ ਨੂੰ ਖੋਲ੍ਹਣ ਦੇ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਆਦੇਸ਼ ਜਾਰੀ ਕਰ ਦਿੱਤੇ ਗਏ ਹਨ, ਕਿ 2 ਅਗਸਤ ਤੋਂ ਸਰਕਾਰੀ ਅਤੇ ਨਿੱਜੀ ਸਕੂਲ ਖੋਲ੍ਹ ਦਿੱਤੇ ਜਾਣਗੇ। ਜਿਸ ਵਿੱਚ ਛੋਟੀਆਂ ਅਤੇ ਵੱਡੀਆਂ ਜਮਾਤਾਂ ਦੇ ਬੱਚੇ ਸਕੂਲਾਂ ਵਿੱਚ ਪੜ੍ਹਾਈ ਕਰਨਗੇ, ਪੰਜਾਬ ਸਰਕਾਰ ਵੱਲੋਂ ਪਹਿਲਾਂ 11ਵੀਂ ਅਤੇ 12ਵੀਂ ਜਮਾਤ ਤੱਕ ਦੇ ਹੀ ਬੱਚਿਆਂ ਨੂੰ ਸਕੂਲ ਆਉਣ ਲਈ ਕਿਹਾ ਗਿਆ ਸੀ। ਪੰਜਾਬ ਸਰਕਾਰ ਨੇ ਸਕੂਲਾਂ ਨੂੰ ਆਦੇਸ਼ ਜਾਰੀ ਕੀਤੇ ਹਨ, ਕਿ ਉਹ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਕੇ ਹੀ ਬੱਚਿਆਂ ਨੂੰ ਸਕੂਲਾਂ ਵਿੱਚ ਬੁਲਾਉਣ।

ਦੂਜੇ ਪਾਸੇ ਗੁਰਦਾਸਪੁਰ ਵਿੱਚ ਬੱਚਿਆਂ ਅਤੇ ਮਾਪਿਆਂ ਦਾ ਵੱਖਰਾ ਵੱਖਰਾ ਪ੍ਰਤੀਕਰਮ ਸਾਹਮਣੇ ਆਇਆ ਹੈ, ਕੁੱਝ ਬੱਚਿਆਂ ਨੇ ਕਿਹਾ, ਕਿ ਸਕੂਲ ਨਹੀਂ ਖੁੱਲ੍ਹਣੇ ਚਾਹੀਦੇ ਸਨ, ਸਰਕਾਰ ਦਾ ਇਹ ਫੈਸਲਾ ਸਹੀ ਨਹੀਂ ਹੈ, ਕਿਉਂਕਿ ਬੱਚਿਆਂ ਨੂੰ ਅਜੇ ਤੱਕ ਕੋਰੋਨਾ ਦੀ ਵੈਕਸੀਨ ਨਹੀਂ ਲਗਾਈ ਗਈ, ਅਤੇ ਬੱਚਿਆਂ ਦੇ ਉੱਪਰ ਕੋਰੋਨਾ ਦੀ ਤੀਸਰੀ ਲਹਿਰ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਇਸ ਲਈ ਬੱਚਿਆਂ ਨੇ ਕਿਹਾ, ਕਿ ਸਰਕਾਰ ਨੂੰ ਸਕੂਲ ਨਹੀਂ ਖੋਲ੍ਹਣੇ ਚਾਹੀਦੇ ਸਨ।

ਜਾਣੋ, ਸਕੂਲ ਖੋਲ੍ਹਣ ਦੇ ਫ਼ੈਸਲੇ ਤੋਂ ਬਾਅਦ ਬੱਚਿਆਂ 'ਤੇ ਮਾਪਿਆਂ ਦੀ ਪ੍ਰਤੀਕਿਰਿਆ

ਪਰ ਕੁੱਝ ਬੱਚਿਆਂ ਨੇ ਕਿਹਾ, ਕਿ ਸਕੂਲ ਖੋਲ੍ਹਣ ਦਾ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਬਿਲਕੁਲ ਸਹੀ ਹੈ। ਕਿਉਂਕਿ ਆਨਲਾਈਨ ਪੜ੍ਹਾਈ ਦੌਰਾਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਸੇ ਸਮੇਂ ਇੰਟਰਨੈੱਟ ਦੀ ਸਮੱਸਿਆ ਆ ਜਾਂਦੀ ਹੈ, ਅਤੇ ਕਿਸੇ ਵੇਲੇ ਜਦੋਂ ਕਿਸੇ ਸਵਾਲ ਨੂੰ ਸਮਝਣ ਲਈ ਅਧਿਆਪਕਾਂ ਨੂੰ ਫੋਨ ਲਗਾਇਆ ਜਾਂਦਾ ਹੈ, ਤਾਂ ਅਧਿਆਪਕ ਫ਼ਰੀ ਨਹੀ ਹੁੰਦੇ ਹਨ, ਇਸ ਲਈ ਉਨ੍ਹਾਂ ਨੇ ਕਿਹਾ, ਕਿ ਸਰਕਾਰ ਦਾ ਇਹ ਫ਼ੈਸਲਾ ਬਹੁਤ ਵਧੀਆ ਹੈ।

ਦੂਜੇ ਪਾਸੇ ਮਾਪਿਆਂ ਨਾਲ ਜਦ ਗੱਲਬਾਤ ਕੀਤੀ ਗਈ, ਤਾਂ ਮਾਪਿਆਂ ਨੇ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਸਹੀ ਹੈ, ਕਿਉਂਕਿ ਬੱਚੇ ਘਰ ਵਿਚ ਰਹਿ ਕੇ ਬਹੁਤ ਜ਼ਿਆਦਾ ਵਿਗੜ ਚੁੱਕੇ ਹਨ, ਅਤੇ ਜੋ ਆਨਲਾਈਨ ਕਲਾਸਾਂ ਲੱਗਦੀਆਂ ਹਨ। ਉਸ ਵੱਲ ਵੀ ਬੱਚੇ ਧਿਆਨ ਨਹੀਂ ਦੇ ਰਹੇ ਸਨ, ਜ਼ਿਆਦਾਤਰ ਬੱਚੇ ਆਨਲਾਈਨ ਕਲਾਸ ਦਾ ਬਹਾਨਾ ਲਗਾ ਕੇ ਫੋਨਾਂ ਦੇ ਉਪਰ ਗੇਮਾਂ ਖੇਡਦੇ ਰਹਿੰਦੇ ਹਨ। ਜਿਸ ਕਰਕੇ ਬੱਚਿਆਂ ਦਾ ਭਵਿੱਖ ਖ਼ਤਰੇ ਵਿੱਚ ਹੈ। ਇਸ ਲਈ ਸਕੂਲ ਖੁੱਲ੍ਹਣੇ ਚਾਹੀਦੇ ਹਨ, ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ, ਕਿ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਕੇ ਹੀ ਬੱਚਿਆਂ ਨੂੰ ਸਕੂਲਾਂ ਵਿੱਚ ਬੁਲਾਇਆ ਜਾਵੇ, ਅਤੇ ਸਕੂਲਾਂ ਵਿੱਚ ਬੱਚਿਆਂ ਲਈ ਪੁਖਤਾ ਪ੍ਰਬੰਧ ਕੀਤੇ ਜਾਣ।

ਇਹ ਵੀ ਪੜ੍ਹੋ:- ਮੁੱਖ ਮੰਤਰੀ ਵੀ ਹੋਏ 'ਬਚਪਨ ਕਾ ਪਿਆਰ' ਦੇ ਦਿਵਾਨੇ

ETV Bharat Logo

Copyright © 2024 Ushodaya Enterprises Pvt. Ltd., All Rights Reserved.