ਗੁਰਦਾਸਪੁਰ: ਪਹਿਲ ਚੈਰੀਟੇਬਲ ਟਰੱਸਟ ਵੱਲੋਂ ਇੱਕ ਵਿਸ਼ੇਸ ਡਾਕਟਰਾਂ ਦੀ ਟੀਮ ਦੇ ਨਾਲ ਕੈਂਸਰ ਦੀ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਵੱਡੀ ਗਿਣਤੀ 'ਚ ਮਰੀਜਾਂ ਨੇ ਲਾਭ ਲਿਆ। ਸੰਸਥਾ ਦੇ ਮੁਖੀ ਅਤੇ ਦੁਬਈ ਦੇ ਕਾਰੋਬਾਰੀ ਜੋਗਿੰਦਰ ਸਲਾਰੀਆ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਮਾਜ ਸੇਵਾ ਲਈ ਸਮੇਂ-ਸਮੇਂ 'ਤੇ ਇਸ ਤਰ੍ਹਾਂ ਦੇ ਕੈਂਪ ਪੰਜਾਬ ਦੇ ਵੱਖ-ਵੱਖ ਜਗਾਹ 'ਤੇ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ 'ਚ ਜੇਕਰ ਕੈਂਸਰ ਦਾ ਮਰੀਜ ਸਾਹਮਣੇ ਆਉਂਦਾ ਹੈ ਤਾਂ ਉਨ੍ਹਾਂ ਦੀ ਸੰਸਥਾ ਉਸ ਦਾ ਮੁਫ਼ਤ ਇਲਾਜ ਕਰਦੀ ਹੈ।
ਇਹ ਵੀ ਪੜ੍ਹੋ: ਪੀ. ਚਿਦੰਬਰਮ ਨੂੰ ਨਹੀਂ ਭੇਜਿਆ ਜਾਵੇਗਾ ਤਿਹਾੜ ਜੇਲ੍ਹ
ਮੁਫ਼ਤ ਮੈਡੀਕਲ ਕੈਂਪ 'ਚ ਡਾ ਨਵਜੋਤ ਕੌਰ ਸਿੱਧੂ ਅਤੇ ਪੰਜਾਬੀ ਗਾਇਕ ਕਲੇਰ ਕੰਠ ਮੁਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ। ਗੱਲਬਾਤ ਦੋਰਾਨ ਉਨ੍ਹਾਂ ਕਿਹਾ ਕਿ ਪਹਿਲ ਸੰਸਥਾ ਵੱਲੋਂ ਸਮੇਂ-ਸਮੇਂ 'ਤੇ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ ਜੋ ਕਿ ਸ਼ਲਾਘਾ ਯੋਗ ਉਪਰਾਲਾ ਹੈ ਜਿਸ ਨਾਲ ਸਿੱਧੇ ਤੌਰ 'ਤੇ ਲੋੜਵੰਦ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ। ਇਸ ਕੈਂਪ 'ਚ ਪਹੁੰਚੇ ਮਰੀਜਾਂ ਦਾ ਕਹਿਣਾ ਹੈ ਕਿ ਅਜਿਹੇ ਕੈਂਪਾਂ ਲੱਗਣੇ ਚਾਹੀਦੇ ਹਨ ਤਾਂ ਜੋ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਲਾਭ ਹੋ ਸਕੇ।