ਦੱਸ ਦਈਏ, ਬੀਤੀ ਰਾਤ 12 ਵਜੇ ਸ਼ਹੀਦ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਦੀਨਾਨਗਰ ਲਿਆਂਦੀ ਗਈ ਸੀ ਜਿਸ ਨੂੰ ਪੁਲਿਸ ਥਾਣੇ 'ਚ ਸੁਰੱਖਿਆ ਹੇਠ ਰੱਖਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਥੋੜੀ ਸਮੇਂ ਤੱਕ ਮਨਿੰਦਰ ਸਿੰਘ ਦਾ ਮ੍ਰਿਤਕ ਸਰੀਰ ਉਸ ਦੇ ਪਰਿਵਾਰ ਨੂੰ ਸੌਂਪਿਆ ਜਾਵੇਗਾ। ਇਸ ਤੋਂ ਬਾਅਦ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੇ ਸੀਆਰਪੀਐੱਫ਼ ਦੀ ਕਾਫ਼ਲੇ 'ਤੇ ਹਮਲਾ ਕੀਤਾ ਸੀ ਜਿਸ 'ਚ 44 ਜਵਾਨ ਸ਼ਹੀਦ ਹੋਏ ਸਨ।