ਗੁਰਦਾਸਪੁਰ: ਬਟਾਲਾ ਵਿੱਚ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਫਿਲਹਾਲ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਸਥਾਨਕ ਵਾਸੀ ਨੇ ਕਿਹਾ ਕਿ ਮ੍ਰਿਤਕ ਦਾ ਨਾਂਅ ਮਨੋਰੰਜਨ ਹੈ ਜਿਸ ਦੀ ਉਮਰ 27 ਸਾਲ ਹੈ ਤੇ ਉਹ ਕੋਲਕਤਾ ਦਾ ਵਸਨੀਕ ਹੈ। ਮਨੋਰੰਜਨ ਬਟਾਲਾ ਸ਼ਹਿਰ ਵਿੱਚ ਸੁਨਾਰ ਦਾ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਜ ਸਵੇਰੇ ਕਿਸੇ ਦਾ ਫੋਨ ਆਇਆ ਸੀ ਕਿ ਮਨੋਰੰਜਨ ਨੇ ਖੁਦਕੁਸ਼ੀ ਕਰ ਲਈ ਹੈ ਜਿਸ ਤੋਂ ਬਾਅਦ ਹੀ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਜਾਂਚ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮਨੋਰੰਜਨ ਨਾਂਅ ਦੇ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਹੀ ਉਨ੍ਹਾਂ ਨੇ ਮੌਕੇ ਉੱਤੇ ਪਹੁੰਚੇ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।