ਗੁਰਦਾਸਪੁਰ: ਪੈਟਰੋਲ-ਡੀਜ਼ਲ ਅਤੇ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ 8 ਮਾਰਚ ਨੂੰ ਪੰਜਾਬ ਭਰ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਜ਼ਿਲ੍ਹੇ ਨਾਲ ਸਬੰਧਤ ਅਧਿਕਾਰੀਆਂਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਜਿਸਦੇ ਚਲਦਿਆਂ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਦੀਨਾਨਗਰ ਵਿੱਚ ਵਰਕਰਾਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬੱਬੇਹਾਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ ਅਤੇ ਜੋ ਭਲਾਈ ਦੀਆ ਸਕੀਮਾਂ ਬਾਦਲ ਸਰਕਾਰ ਵੱਲੋਂ ਚਲਾਈਆਂ ਗਈਆਂ ਸਨ ਉਨ੍ਹਾਂ ਨੂੰ ਵੀ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਹੈ ਜਿਸ ਦੇ ਵਿਰੋਧ ਵਜੋਂ 8 ਮਾਰਚ ਨੂੰ ਧਰਨੇ ਪ੍ਰਦਰਸ਼ਨ ਕਰਕੇ ਕਾਂਗਰਸ ਦੀ ਪੋਲ ਖੋਲ੍ਹੀ ਜਾਵੇਗੀ।
ਇਹ ਵੀ ਪੜੋ: ਵਾਰਡ ਨੰ. 29 ਦੇ ਸਾਬਕਾ ਕੌਂਸਲਰ 'ਤੇ ਹਮਲਾ, ਚੱਲੀਆਂ ਗੋਲੀਆਂ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਵਰਕਰਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ 8 ਮਾਰਚ ਨੂੰ ਹੋਣ ਵਾਲੇ ਧਰਨੇ ਪ੍ਰਦਰਸ਼ਨ ਵਿਚ ਲੋਕ ਵਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਨੂੰ ਲੋਕਾਂ ਦੇ ਸਾਹਮਣੇ ਰੱਖਿਆ ਜਾ ਸਕੇ।
ਇਸ ਮੌਕੇ ’ਤੇ ਬੋਲਦੇ ਹੋਏ ਬੱਬੇਹਾਲੀ ਨੇ ਕਿਹਾ ਕਿ ਚੋਣਾਂ ਦੌਰਾਨ ਕਾਂਗਰਸ ਨੇ ਲੋਕਾਂ ਦੇ ਨਾਲ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ ਅਤੇ ਹੁਣ ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਨੂੰ ਵਧਾ ਕੇ ਲੋਕਾਂ ਉੱਪਰ ਬੋਝ ਪਾਇਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਆਮ ਵਿਅਕਤੀ ਦਾ ਜੀਣਾ ਮੁਹਾਲ ਹੋਇਆ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਹੁਣ ਕਾਂਗਰਸ ਪਾਰਟੀ ਤੋਂ ਅੱਕ ਚੁੱਕੇ ਹਨ ਅਤੇ ਆਉਣ ਵਾਲੀਆਂ ਚੋਣਾਂ ਦੌਰਾਨ ਲੋਕ ਕਾਂਗਰਸ ਨੂੰ ਸਬਕ ਜ਼ਰੂਰ ਸਿਖਾਉਣਗੇ।