ETV Bharat / state

ਕਤਲ ਮਾਮਲਾ: ਫੌਜੀ ਦੇ ਇਨਸਾਫ ਲਈ ਐਸਐਸਪੀ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ - ਹਿੰਦੂ ਜਥੇਬੰਦੀਆਂ

ਇੱਕ ਜੁਲਾਈ ਨੂੰ ਗੁਰਦਾਸਪੁਰ ਦੇ ਤਿੱਬੜੀ ਰੋਡ ਸਥਿਤੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਵੱਲੋਂ ਹੋਰ ਸਾਥੀਆਂ ਨਾਲ ਮਿਲ ਕੇ ਗੁਰਦੁਆਰਾ ਸਾਹਿਬ ਵਿੱਚ ਚੋਰੀ ਕਰਨ ਦੇ ਸ਼ੱਕ ਕਾਰਨ ਇਕ ਫ਼ੌਜੀ ਨੂੰ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਦੇ ਚਲਦਿਆਂ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸਮੇਤ 2 ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਅੱਜ ਮ੍ਰਿਤਕ ਫੌਜੀ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ ਦਿਵਾਉਣ ਲਈ ਅੱਜ ਹਿੰਦੂ ਜਥੇਬੰਦੀਆਂ ਨੇ ਐਸਐਸਪੀ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ।

ਫ਼ੋਟੋ
ਫ਼ੋਟੋ
author img

By

Published : Jul 6, 2021, 2:07 PM IST

ਗੁਰਦਾਸਪੁਰ: ਇੱਕ ਜੁਲਾਈ ਨੂੰ ਗੁਰਦਾਸਪੁਰ ਦੇ ਤਿੱਬੜੀ ਰੋਡ ਸਥਿਤੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਵੱਲੋਂ ਹੋਰ ਸਾਥੀਆਂ ਨਾਲ ਮਿਲ ਕੇ ਗੁਰਦੁਆਰਾ ਸਾਹਿਬ ਵਿੱਚ ਚੋਰੀ ਕਰਨ ਦੇ ਸ਼ੱਕ ਕਾਰਨ ਇਕ ਫ਼ੌਜੀ ਨੂੰ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਦੇ ਚਲਦਿਆਂ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸਮੇਤ 2 ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਅੱਜ ਮ੍ਰਿਤਕ ਫੌਜੀ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ ਦਿਵਾਉਣ ਲਈ ਅੱਜ ਹਿੰਦੂ ਜਥੇਬੰਦੀਆਂ ਨੇ ਐਸਐਸਪੀ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ।

ਵੇਖੋ ਵੀਡੀਓ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਫੌਜੀ ਦੇ ਪਿਤਾ ਓਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਦੀਪਕ ਸਿੰਘ ਅਰੁਣਾਚਲ ਪ੍ਰਦੇਸ਼ ਅੰਦਰ ਗਰਿਫ ਵਿੱਚ ਨੌਕਰੀ ਕਰਦਾ ਸੀ ਅਤੇ 30 ਜੂਨ ਨੂੰ ਉਹ ਜਹਾਜ਼ ਰਾਹੀਂ ਅੰਮ੍ਰਿਤਸਰ ਆਇਆ ਸੀ ਅਤੇ ਅੰਮ੍ਰਿਤਸਰ ਤੋਂ ਬੱਸ ਰਾਹੀਂ ਉਸ ਨੇ ਪਿੰਡ ਆਉਣਾ ਸੀ। ਓਕਾਰ ਸਿੰਘ ਨੇ ਅੱਗੇ ਦੱਸਿਆ ਕਿ ਰਾਤ ਕਰੀਬ ਪੌਣੇ ਇਕ ਵਜੇ ਉਸ ਦੀ ਆਪਣੇ ਪੁੱਤਰ ਨਾਲ ਫੋਨ 'ਤੇ ਗੱਲ ਹੋਈ ਸੀ ਉਸ ਨੇ ਦੱਸਿਆ ਕਿ ਉਹ ਗੁਰਦਾਸਪੁਰ ਦੇ ਤਿੱਬੜੀ ਰੋਡ ਬਾਈਪਾਸ ਚੌਂਕ ਸਥਿਤ ਗੁਰਦੁਆਰੇ ਲਾਗੇ ਖੜ੍ਹਾ ਹੈ ਅਤੇ ਗੁਰਦੁਆਰੇ ਵਾਲਿਆਂ ਨੇ ਉਸ ਨੂੰ ਘੇਰਿਆ ਹੋਇਆ ਹੈ ਅਤੇ ਕਹਿ ਰਹੇ ਹਨ ਕਿ ਉਹ ਗੁਰਦੁਆਰੇ 'ਚ ਚੋਰੀ ਕਰਨ ਲਈ ਆਇਆ ਹੈ। ਬਾਅਦ ਵਿੱਚ ਦੀਪਕ ਦਾ ਫੋਨ ਬੰਦ ਹੋ ਗਿਆ ਅਤੇ ਸਵੇਰੇ ਜਦੋਂ ਉਹ ਗੁਰਦਾਸਪੁਰ ਆਏ ਤਾਂ ਪਤਾ ਲੱਗਾ ਕਿ ਦੀਪਕ ਦੀ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਪਈ ਹੈ।

ਓਕਾਰ ਸਿੰਘ ਨੇ ਦੋਸ਼ ਲਗਾਇਆ ਕਿ ਦੀਪਕ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਗੁਰਜੀਤ ਸਿੰਘ ਵਾਸੀ ਤਿੱਬੜੀ ਰੋਡ ਗੁਰਦਾਸਪੁਰ ਨੇ ਆਪਣੇ ਸਾਥੀ ਦਲਜੀਤ ਸਿੰਘ ਵਾਸੀ ਪਾਹੜਾ ਨਾਲ ਮਿਲ ਕੇ ਸੱਟਾਂ ਮਾਰ ਕੇ ਕਤਲ ਕਰ ਦਿੱਤਾ ਹੈ।

ਪੁਲਿਸ ਨੇ ਉਕਤ ਬਿਆਨਾਂ ਦੇ ਅਧਾਰ 'ਤੇ ਗੁਰਜੀਤ ਸਿੰਘ ਅਤੇ ਦਲਜੀਤ ਸਿੰਘ ਖਿਲਾਫ ਪਰਚਾ ਦਰਜ ਕੀਤਾ ਹੈ। ਅੱਜ ਹਿੰਦੂ ਸੰਗਠਨਾਂ ਨੇ ਇਕੱਤਰ ਹੋ ਕੇ ਐਸਐਸਪੀ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਫ਼ੌਜੀ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜੇ ਫ਼ੌਜੀ ਦੇ ਪਰਿਵਾਰ ਨੂੰ ਇਨਸਾਫ ਨਾ ਮਿਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਇਸ ਘਟਨਾ ਨੂੰ ਬੇਅਦਬੀ ਨਾਲ ਜੋੜ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.