ਗੁਰਦਾਸਪੁਰ: ਬਟਾਲਾ ਦੇ ਅਧੀਨ ਪੈਂਦੇ ਪਿੰਡ ਬਲੱੜਵਾਲ ’ਚ ਬੀਤੀ ਦਿਨੀ ਇੱਕ ਪਰਿਵਾਰ ਦੇ 4 ਜੀਆਂ ਦਾ ਕਤਲ ਕਰ ਦਿੱਤਾ ਗਿਆ ਸੀ, ਮਾਮਲੇ ਚ ਹੁਣ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਲਾਸ਼ਾਂ ਨੂੰ ਘੁਮਾਣ ਅੱਡੇ ’ਤੇ ਰੱਖ ਕੇ ਪੁਲਿਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰ ਜਸਪਾਲ ਸਿੰਘ ਨੇ ਕਿਹਾ ਕਿ ਉਸਦੇ ਪਿਤਾ ਦੋ ਭਰਾਵਾਂ ਅਤੇ ਬੇਟੇ ਦਾ ਕਤਲ ਹੋਇਆ ਹੈ, ਮਾਮਲੇ ਨੂੰ ਇੰਨ੍ਹਾਂ ਸਮਾਂ ਬੀਤਣ ਤੋਂ ਬਾਅਦ ਵੀ ਪੁਲਿਸ ਭਰੋਸਾ ਹੀ ਦੇ ਰਹੀ ਹੈ ਪਰ ਮੁੱਖ ਮੁਲਜ਼ਮ ਨੂੰ ਕਾਬੂ ਨਹੀਂ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਉਹ ਉਦੋਂ ਤੱਕ ਧਰਨਾ ਜਾਰੀ ਰੱਖਣਗੇ ਅਤੇ ਮ੍ਰਿਤਕਾਂ ਦੇ ਅੰਤਿਮ ਸੰਸਕਾਰ ਉਸ ਸਮੇਂ ਤੱਕ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ। ਦੂਜੇ ਪਾਸੇ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮਾਮਲੇ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਜਲਦ ਹੀ ਮੁੱਖ ਮੁਲਜ਼ਮ ਨੂੰ ਵੀ ਕਾਬੂ ਕਰ ਲਿਆ ਜਾਵੇਗਾ।
ਦੂਜੇ ਪਾਸੇ ਧਰਨੇ ਨੂੰ ਖਤਮ ਕਰਨ ਲਈ ਪਰਿਵਾਰ ਨੂੰ ਭਰੋਸਾ ਦੇਣ ਪਹੁੰਚੇ ਡੀਐਸਪੀ ਹਰਿਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਤਿੰਨ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਹੁਣ ਤੱਕ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇੱਕ ਮੁਲਜ਼ਮ ਫਰਾਰ ਹੈ ਜਿਸਦੀ ਭਾਲ ਕੀਤੀ ਜਾ ਰਹੀ ਹੈ। ਜਿਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜੋ: ਗੁਰਦਾਸਪੁਰ 'ਚ ਮ੍ਰਿਤਕ ਦੇਹਾਂ ਨੂੰ ਸੜਕ 'ਤੇ ਰੱਖ ਪਰਿਵਾਰ ਵਲੋਂ ਪ੍ਰਦਰਸ਼ਨ