ਗੁਰਦਾਸਪੁਰ: ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੇਖਣ ਗਏ ਗੁਰਦਾਸਪੁਰ ਵਾਸੀ 24 ਸਾਲ ਦੇ ਨਿਹੰਗ ਪ੍ਰਦੀਪ ਸਿੰਘ ਦਾ ਕੁੱਝ ਹੁੱਲੜਬਾਜ਼ਾਂ ਨੇ ਉਸ ਉੱਤੇ ਹਮਲਾ ਕਰਕੇ ਕਤਲ ਕਰ ਦਿੱਤਾ। ਮ੍ਰਿਤਕ ਨਿਹੰਗ ਸਿੰਘ ਨੌਜਵਾਨ ਦਾ ਹੁੱਲੜਬਾਜ਼ਾਂ ਨੂੰ ਜੀਪ ਵਿੱਚ ਅਸ਼ਲੀਲ ਗਾਣੇ ਗਾਉਣ ਅਤੇ ਹੁੱਲੜਬਾਜੀ ਕਰਨ ਤੋਂ ਰੋਕਣ ਕਰਕੇ ਵਿਵਾਦ ਹੋਇਆ ਸੀ। ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਉੱਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਪਿੰਡ ਵਿੱਚ ਸੋਗ ਦੀ ਲਹਿਰ ਹੈ।
ਮ੍ਰਿਤਕ ਨੂੰ ਹਾਲ ਹੀ 'ਚ ਮਿਲੀ ਸੀ ਕੈਨੇਡਾ ਦੀ ਪੀਆਰ: ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਕੈਨੇਡਾ ਤੋਂ ਕੁੱਝ ਦਿਨ ਮਹੀਨੇ ਪਹਿਲਾਂ ਹੀ ਆਇਆ ਸੀ। ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਦੀਪ ਵਿਦੇਸ਼ ਕੈਨੇਡਾ ਵਿੱਚ ਰਹਿੰਦਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਉਸ ਨੂੰ ਕੈਨੇਡਾ ਵਿੱਚ ਪੀਆਰ ਮਿਲੀ ਸੀ। ਸਿਤੰਬਰ ਮਹੀਨੇ ਉਹ ਵਾਪਿਸ ਆਪਣੇ ਘਰ ਆਇਆ ਸੀ।
ਅਸ਼ਲੀਲ ਗਾਣੇ ਵਜਾਉਣ ਤੋਂ ਰੋਕਣ 'ਤੇ ਕਤਲ: ਮ੍ਰਿਤਕ ਨੌਜਵਾਨ ਦੇ ਤਾਏ ਗੁਰਦਿਆਲ ਸਿੰਘ ਤੇ ਭਰਾ ਗੁਰਜੀਤ ਸਿੰਘ ਨੇ ਦੱਸਿਆ ਕਿ ਪ੍ਰਦੀਪ ਸਿੰਘ 5 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੇਖਣ ਗਿਆ ਸੀ ਅਤੇ ਰਸਤੇ ਵਿੱਚ ਜਦ ਉਸ ਨੇ ਕੁਝ ਹੁੱਲੜਬਾਜ਼ਾਂ ਨੂੰ ਗੱਡੀ ਵਿੱਚ ਉੱਚੀ-ਉੱਚੀ ਆਵਾਜ਼ ਵਿੱਚ ਅਸ਼ਲੀਲ ਗਾਣੇ ਚਲਾਉਂਦੇ ਹੋਏ ਦੇਖਿਆ। ਇਸ ਨੂੰ ਲੈ ਕੇ ਹੀ ਪ੍ਰਦੀਪ ਸਿੰਘ ਸਿਰਫ਼ ਹੁੱਲੜਬਾਜ਼ਾਂ ਨੂੰ ਸਮਝਾਉਣ ਅਤੇ ਰੋਕਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਹੁੱਲੜਬਾਜ਼ਾਂ ਨੇ ਪ੍ਰਦੀਪ ਸਿੰਘ ਉੱਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਇਸ ਨਾਲ ਪ੍ਰਦੀਪ ਸਿੰਘ ਮੌਕੇ ਉੱਤੇ ਹੀ ਮੌਤ ਹੋ ਗਈ।
ਮਾਂ-ਪਿਓ ਦਾ ਰੋ-ਰੋ ਕੇ ਬੁਰਾ ਹਾਲ, ਦਿੱਤੀ ਇਹ ਚੇਤਾਵਨੀ: ਜਦੋਂ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਲੱਗਾ, ਤਾਂ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਦੀ ਮਾਤਾ ਬਲਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪ੍ਰਦੀਪ ਸਿੰਘ ਅਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇਕ ਭੈਣ ਵਿਦੇਸ਼ ਵਿੱਚ ਰਹਿੰਦੀ ਹੈ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਹੁੱਲੜਬਾਜ਼ਾਂ ਦੇ ਉਪਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤਕ ਸਾਰੇ ਮੁਲਜ਼ਮ ਨਹੀਂ ਫੜ੍ਹੇ ਜਾਂਦੇ, ਉਦੋਂ ਤੱਕ ਪ੍ਰਦੀਪ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵੱਲੋਂ ਉਸ ਦੇ ਕੇਸਾਂ ਅਤੇ ਕਕਾਰਾਂ ਦੀ ਵੀ ਬੇਅਦਬੀ ਕੀਤੀ ਗਈ ਹੈ।
ਇਹ ਵੀ ਪੜ੍ਹੋ: Holla Mohalla 2023 : ਜਾਣੋ, ਕਿਉਂ ਮਨਾਇਆ ਜਾਂਦਾ ਹੋਲਾ ਮਹੱਲਾ ਅਤੇ ਇਤਿਹਾਸ