ETV Bharat / state

ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਰੱਖਿਆ ਸੜਕ ਦਾ ਨਾਂ - Gurdaspur News

ਗੈਂਗਸਟਰਾਂ ਪੁਲਿਸ ਕਾਰਵਾਈ ਦੌਰਾਨ ਫਿਲੌਰ ਵਿਖੇ ਭੱਜੇ ਗੈਂਗਸਟਰ ਦਾ ਪਿੱਛਾ ਕਰਦੇ ਸਮੇਂ ਗੈਂਗਸਟਰਾਂ ਦੀ ਗੋਲੀ ਨਾਲ ਸ਼ਹੀਦ ਹੋਏ ਗੁਰਦਾਸਪੁਰ ਦੇ ਪਿੰਡ ਸ਼ਾਹਪੁਰ ਅਮਰਗੜ੍ਹ ਦੇ ਨੌਜਵਾਨ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੀ 17 ਜਨਵਰੀ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਅਰਦਾਸ ਕਰਵਾਈ ਗਈ। ਇਸ ਦੌਰਾਵ ਪਿੰਡ ਵਾਸੀ ਅਤੇ ਸਮਾਜ ਸੇਵੀ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ।

Name of the road named after martyred constable Kuldeep Singh Bajwa
ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਰੱਖਿਆ ਸੜਕ ਦਾ ਨਾਂ
author img

By

Published : Jan 19, 2023, 12:37 PM IST

ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਰੱਖਿਆ ਸੜਕ ਦਾ ਨਾਂ

ਗੁਰਦਾਸਪੁਰ : ਫਲੌਰ ਵਿਖੇ ਗੈਂਗਸਟਰ ਦਾ ਪਿੱਛਾ ਕਰਦੇ ਸਮੇਂ ਗੈਂਗਸਟਰਾਂ ਦੀ ਗੋਲੀ ਨਾਲ ਸ਼ਹੀਦ ਹੋਏ ਗੁਰਦਾਸਪੁਰ ਦੇ ਪਿੰਡ ਸ਼ਾਹਪੁਰ ਅਮਰਗੜ੍ਹ ਦੇ ਨੌਜਵਾਨ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੀ 17 ਜਨਵਰੀ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਅਰਦਾਸ ਕਰਵਾਈ ਗਈ। ਇਸ ਦੌਰਾਵ ਪਿੰਡ ਵਾਸੀ ਅਤੇ ਸਮਾਜ ਸੇਵੀ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ। ਇਸ ਮੌਕੇ ਸਰਕਾਰ ਵੱਲੋਂ ਸ਼ਹੀਦ ਕੁਲਦੀਪ ਸਿੰਘ ਨੂੰ ਸ਼ਰਧਾਂਜਲੀ ਦੇ ਤੌਰ ਉਤੇ ਸ਼ਹੀਦ ਦੇ ਪਿੰਡ ਦੀ ਸੜਕ ਦਾ ਨਾਂਮ ਸ਼ਹੀਦ ਦੇ ਨਾਂਮ ਤੇ ਰੱਖਿਆ ਗਿਆ।

ਇਸ ਮੌਕੇ ਉਤੇ ਜਾਣਕਾਰੀ ਦਿੰਦਿਆਂ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਭਰਾ ਦੀ ਸ਼ਹਾਦਤ ਉਤੇ ਮਾਣ ਹੈ ਕਿ ਉਸਨੇ ਆਪਣੇ ਦੇਸ਼ ਲਈ ਕੁਰਬਾਨੀ ਦਿੱਤੀ ਹੈ ਪਰ ਉਨ੍ਹਾਂ ਦੇ ਪਰਿਵਾਰ ਨੂੰ ਜੋ ਘਾਟਾ ਪਿਆ ਹੈ ਉਹ ਕਦੇ ਪੂਰਾ ਨਹੀਂ ਹੋਣਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ ਕਿ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ ਪਿੰਡ ਦੀ ਸੜਕ ਦਾ ਨਾਮ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਰੱਖਿਆ ਹੈ ਅਤੇ ਜਿਸ ਗੈਂਗਸਟਰ ਨੇ ਉਨ੍ਹਾਂ ਦੇ ਭਰਾ ਨੂੰ ਗੋਲੀ ਮਾਰੀ ਸੀ ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਗੈਂਗਸਟਰ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ਵਿਚ ਲਾਂਚ ਹੋਇਆ ਬੀਜ਼ ਐਪ, ਨਕਲੀ ਬੀਜ ਵੇਚਣ ਵਾਲਿਆਂ ਨੂੰ ਪਾਈ ਜਾਵੇਗੀ ਨੱਥ

ਪਰਿਵਾਰ ਵੱਲੋਂ ਪ੍ਰਸ਼ਾਸਨ ਤੇ ਪੁਲਿਸ ਅੱਗੇ ਮੰਗ ਰੱਖੀ ਜਾ ਰਹੀ ਹੈ ਕਿ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਕਾਤਲਾਂ ਨੂੰ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਸ਼ਹੀਦ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸਮਾਜਿਕ, ਸਿਆਸੀ ਤੇ ਸਮਾਜ ਸੇਵੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਸਨ। ਦੱਸਣਯੋਗ ਹੈ ਕਿ ਸ਼ਹੀਦ ਕਾਂਸਟੇਬਲ ਦੀ ਸ਼ਹਾਦਤ ਤੋਂ ਬਾਅਦ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਪਿੰਡ ਦੀ ਸੜਕ ਦਾ ਨਾਮ ਸ਼ਹੀਦ ਦੇ ਨਾਂ ਉਤੇ ਰੱਖਿਆ ਜਾਵੇਗਾ। ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਸੜਕ ਦਾ ਨਾਮ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਨਾਂ ਵਜੋਂ ਸਥਾਪਿਤ ਕਰ ਦਿੱਤਾ ਹੈ। ਇਸ ਸਮੇਂ ਪਰਿਵਾਰ ਵਾਲਿਆਂ ਨਾਲ ਦੁੱਖ ਵੰਡਾਉਣ ਲਈ ਦੂਰੋਂ-ਨੇੜਿਓ ਲੋਕ ਪਹੁੰਚੇ ਤੇ ਉਨ੍ਹਾਂ ਦੀ ਹੌਸਲਾ-ਅਫਜ਼ਾਈ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.