ਗੁਰਦਾਸਪੁਰ: ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2022 (Assembly Elections 2022) ਨੂੰ ਲੈਕੇ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕੇ ’ਚ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਦੇ ਚੱਲਦੇੇ ਆਮ ਲੋਕਾਂ ਨਾਲ ਮੀਟਿੰਗ ਅਤੇ ਵੱਖ ਵੱਖ ਥਾਵਾਂ ਉੱਤੇ ਵਪਾਰੀ ਵਰਗ ਦੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਤਹਿਤ ਵਿਧਾਨ ਸਭਾ ਹਲਕਾ ਕਾਦੀਆਂ ਦੇ ਕਸਬਾ ਧਾਰੀਵਾਲ ਸਾਬਕਾ ਆਈਜੀ ਅਤੇ ਆਪ ਆਗੂ ਕੁੰਵਰ ਵਿਜੈ ਪ੍ਰਤਾਪ ਵੱਲੋਂ ਵਪਾਰੀ ਵਰਗ ਨਾਲ ਮੀਟਿੰਗ ਕੀਤੀ ਗਈ|
ਵਿਧਾਨ ਸਭਾ ਹਲਕਾ ਕਾਦੀਆ ਦੇ ਕਸਬਾ ਧਾਰੀਵਾਲ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਛੋਟੇ ਕਾਰੋਬਾਰੀਆਂ ਅਤੇ ਕਿਸਾਨ ਵਰਗ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਸਾਬਕਾ ਆਈਜੀ ਅਤੇ ਆਪ ਆਗੂ ਕੁੰਵਰ ਵਿਜੈ ਪ੍ਰਤਾਪ ਸ਼ਾਮਿਲ ਹੋਏ। ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਕਾਰੋਬਾਰੀ, ਸਨਅਤਕਾਰ, ਕਿਸਾਨ ਅਤੇ ਹਰ ਵਰਗ ਸਰਕਾਰ ਤੋਂ ਦੁਖੀ ਹੈ। ਉਨ੍ਹਾਂ ਨੇ ਇਸ ਦਾ ਮੁੱਖ ਕਾਰਨ ਪੰਜਾਬ ਦੀ ਸੱਤਾ ’ਚ ਰਹਿਣ ਵਾਲੀਆਂ ਸਰਕਾਰਾਂ ਦੀਆ ਗਲਤ ਨੀਤੀਆਂ ਨੂੰ ਦੱਸਿਆ ਹੈ।
ਕੁੰਵਰ ਪ੍ਰਤਾਪ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ’ਚ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕ ਸੱਤਾ ’ਚ ਲੈ ਕੇ ਆਉਂਦੇ ਹਨ ਤਾਂ ਉਨ੍ਹਾਂ ਵੱਲੋਂ ਇੰਨ੍ਹਾਂ ਸਨਅਤਕਾਰ ਅਤੇ ਹਰ ਵਪਾਰੀਆਂ ਦੇ ਹਿੱਤ ’ਚ ਨੀਤੀਆਂ ਲਿਆਦੀਆਂ ਜਾਣਗੀਆਂ ਅਤੇ ਉਨ੍ਹਾਂ ਦੀਆ ਮੁਸ਼ਕਿਲਾਂ ਦੂਰ ਕੀਤੀਆਂ ਜਾਣਗੀਆਂ|
ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਚੱਲ ਰਹੇ ਧਰਨੇ ’ਚ ਸ਼ਾਮਿਲ ਹੋਣ ’ਤੇ ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਨਵਜੋਤ ਸਿੰਘ ਸਿੱਧੂ ਨੂੰ ਚਾਹੀਦਾ ਹੈ ਕਿ ਉਹ ਆਪਣੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨ ਕਿਉਂਕਿ ਜੋ ਉਹ ਆਪਣੀ ਸਰਕਾਰ ਅੱਗੇ ਮੰਗ ਰੱਖ ਰਹੇ ਹਨ ਉਹ ਤਾਂ ਪੂਰੀ ਨਹੀਂ ਹੋ ਰਹੀ। ਕੁੰਵਰ ਪ੍ਰਤਾਪ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਚਾਹੀਦਾ ਹੈ ਕਿ ਜੋ ਉਨ੍ਹਾਂ ਨੇ ਨਸ਼ੇ ’ਤੇ ਕਾਬੂ ਪਾਉਣ ਅਤੇ ਨਸ਼ਾ ਤਸਕਰਾਂ ਨੂੰ ਫੜਨ ਦੀ ਗੱਲ ਕੀਤੀ ਹੈ ਉਸ ਨੂੰ ਸਰਕਾਰ ਕੋਲੋਂ ਪੂਰਾ ਕਰਵਾਇਆ ਜਾਵੇ।
ਇਹ ਵੀ ਪੜ੍ਹੋ: ਦਿੱਲੀ ’ਚ ਗੈਸਟ ਅਧਿਆਪਕਾਂ ਦੇ ਧਰਨੇ ’ਚ ਸਿੱਧੂ