ਗੁਰਦਾਸਪੁਰ: ਦੀਨਾਨਗਰ ਦੇ ਬਾਈਪਾਸ 'ਤੇ ਦਬੂਰਜੀ ਪਿੰਡ ਨੇੜੇ ਤੇਜ਼ ਰਫ਼ਤਾਰ ਮੋਟਰਸਾਈਕਲ 'ਤੇ ਹੋਲੀ ਖੇਡਦੇ 2 ਪਰਵਾਸੀ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਮੋਟਰਸਾਇਕਲ ਬੇਕਾਬੂ ਹੋਣ ਕਰਕੇ ਉਸ ਦੀ ਡਿਵਾਈਡਰ ਨਾਲ ਟੱਕਰ ਹੋ ਗਈ ਜਿਸ ਕਰਕੇ 1 ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਗੁਰਦਾਸਪੁਰ ਭੇਜ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਸਿੰਧੀਆ ਪਰਿਵਾਰ ਦਾ ਬੀਜੇਪੀ ਨਾਲ ਪੁਰਾਣਾ ਰਿਸ਼ਤਾ, ਕਦੇ ਰਾਜਮਾਤਾ ਨੇ ਡੇਗੀ ਸੀ ਕਾਂਗਰਸ ਸਰਕਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਰਮਨ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਦਬੂਰਜੀ ਬਾਈਪਾਸ ਨੇੜੇ ਸੜਕ ਹਾਦਸਾ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਮਨੋਜ ਵਾਸੀ ਬਿਹਾਰ ਵਜੋਂ ਹੋਈ ਹੈ ਜੋ ਕਿ ਟਾਇਲ ਦਾ ਕੰਮ ਕਰਦਾ ਸੀ ਅਤੇ ਦੀਨਾਨਗਰ ਵਿੱਚ ਹੋਲੀ ਦਾ ਤਿਉਹਾਰ ਮਨਾ ਰਿਹਾ ਸੀ।