ETV Bharat / state

2 ਕਾਰ ਸਵਾਰ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ

ਗੁਰਦਾਸਪੁਰ 'ਚ 2 ਅਣਪਛਾਤੇ ਕਾਰ ਸਵਾਰ ਵਿਅਕਤੀਆਂ ਨੇ ਨੌਜਵਾਨ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਨ੍ਹਾਂ ਵਿੱਚੋਂ 2 ਗੋਲੀਆਂ ਨੌਜਵਾਨ ਦੀ ਲੱਤ ਵਿੱਚ ਲੱਗੀਆਂ।

firing case in gurdaspur, one injured
2 ਕਾਰ ਸਵਾਰ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ
author img

By

Published : Jun 22, 2020, 8:40 PM IST

ਗੁਰਦਾਸਪੁਰ: ਜ਼ਿਲ੍ਹੇ ਦੇ ਹਰਦੋਛੰਨੀ ਪਿੰਡ ਤੋਂ ਮੋਟਰਸਾਈਕਲ ’ਤੇ ਪਿੰਡ ਵਾਪਿਸ ਪਰਤ ਰਹੇ ਇੱਕ ਨੌਜਵਾਨ ‘ਤੇ ਪੁਰਾਣੀ ਰੰਜਿਸ਼ ਤਹਿਤ ਕਾਰ ‘ਤੇ ਆਏ 2 ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਫਾਇਰਿੰਗ ਦੌਰਾਨ ਨੌਜਵਾਨ ਦੀ ਲੱਤ ’ਤੇ 2 ਗੋਲੀਆਂ ਲੱਗੀਆਂ। ਹਮਲਾਵਾਰ ਘਟਨਾ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਨੌਜਵਾਨ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਜ਼ੇਰੇ ਇਲਾਜ ਹੈ।

ਵੇਖੋ ਵੀਡੀਓ

ਸਿਵਲ ਹਸਪਤਾਲ ਵਿੱਚ ਜ਼ਖ਼ਮੀ ਗੁਰਪ੍ਰੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਹਰਦੋ ਬਥਵਾਲਾ ਨੇ ਦੱਸਿਆ ਕਿ ਉਹ ਕਿਸੇ ਕੰਮ ਕਰਕੇ ਹਰਦੋਛੰਨੀ ਪਿੰਡ ਵਿੱਚ ਗਿਆ ਹੋਇਆ ਸੀ। ਰਾਤ 8 ਵਜੇ ਉਹ ਵਾਪਿਸ ਆਪਣੇ ਮੋਟਰਸਾਈਕਲ ’ਤੇ ਆਪਣੇ ਪਿੰਡ ਆ ਰਿਹਾ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਰਿਜਨਲ ਕਾਲਜ ਕੋਲ ਪੁੱਜਾ ਤਾਂ ਉਥੇ ਗੱਡੀ ’ਤੇ ਆਏ 2 ਅਣਪਛਾਤੇ ਨੌਜਵਾਨਾਂ ਨੇ ਉਸ ਦੇ ਮੋਟਰਸਾਈਕਲ ਦੇ ਅੱਗੇ ਗੱਡੀ ਲਿਆ ਕੇ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਲੱਗੇ। ਇਸ ਦੌਰਾਨ ਉਸ ਨੇ ਇਕ ਨੌਜਵਾਨ ਨੂੰ ਧੱਕਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ 20 ਤੋਂ 24 ਰੌਂਦ ਉਸ ’ਤੇ ਫਾਇਰ ਕੀਤੇ, ਜਿਨ੍ਹਾਂ ਵਿੱਚੋਂ 2 ਗੋਲੀਆਂ ਉਸ ਦੀ ਲੱਤ ‘ਤੇ ਲੱਗੀਆਂ।

ਇਹ ਵੀ ਪੜ੍ਹੋ: ਖੂਨ ਦਾ ਰਿਸ਼ਤਾ ਹੋਇਆ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਦਾ ਕੀਤਾ ਕਤਲ

ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਹੈ। ਉਸ ਨੂੰ ਪੂਰਾ ਯਕੀਨ ਹੈ ਕਿ ਇਹ ਵਾਰਦਾਤ ਉਸ ਨੇ ਹੀ ਕਰਵਾਈ ਹੈ। ਉਸ ਨੇ ਦੱਸਿਆ ਕਿ ਰਾਤ ਦੇ ਹਨੇਰੇ ਵਿੱਚ ਉਹ ਹਮਲਾਵਰਾਂ ਨੂੰ ਪਹਿਚਾਣ ਨਹੀਂ ਸਕਿਆ।

ਇਸ ਸਬੰਧੀ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੇ ਬਿਆਨ ਕਲਮਬੰਧ ਕਰ ਲਏ ਹਨ। 2 ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਥਾਣਾ ਸਦਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਜਾਂਚ ਚੱਲ ਰਹੀ ਹੈ। ਜਲਦ ਹੀ ਮਾਮਲੇ ਦਾ ਹੱਲ ਕੀਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.