ETV Bharat / state

ਸਾਰੀਆਂ ਪਾਰਟੀਆਂ ਸਾਨੂੰ ਹਰਾਉਣ ਲਈ ਇੱਕਠੀਆਂ ਹੋ ਗਈਆਂ, ਤੁਸੀਂ ਜਿੱਤਣ ਲਈ ਇੱਕਠੇ ਹੋ ਜਾਓ: ਕੇਜਰੀਵਾਲ

author img

By

Published : Feb 17, 2022, 6:20 PM IST

ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਉਨ੍ਹਾਂ ਦੀ ਇਮਾਨਦਾਰ ਰਾਜਨੀਤੀ ਨੂੰ ਹਰਾਉਣ ਲਈ ਇੱਕਠੀਆਂ ਹੋ ਗਈਆਂ ਹਨ। ਇਸ ਲਈ ਤੁਸੀਂ ਲੋਕ ਇਨ੍ਹਾਂ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਦੀ ਰਾਜਨੀਤੀ ਨੂੰ ਹਰਾਉਣ ਲਈ ਇੱਕਠੇ ਹੋ ਜਾਓ। ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਲੋਕਾਂ ਨੂੰ ਪੰਜਾਬ ਨੂੰ ਬਚਾਉਣ ਲਈ ਵੋਟ ਪਾਉਣੀ ਚਾਹੀਦੀ ਹੈ।

ਜਿੱਤਣ ਲਈ ਇੱਕਠੇ ਹੋ ਜਾਓ
ਜਿੱਤਣ ਲਈ ਇੱਕਠੇ ਹੋ ਜਾਓ

ਗੁਰਦਾਸਪੁਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿਰੋਧੀਆਂ ਪਾਰਟੀਆਂ 'ਤੇ ਤਿੱਖੇ ਹਮਲੇ ਕੀਤੇ ਹਨ। ਕੇਜਰੀਵਾਲ ਨੇ ਅਕਾਲੀ, ਕਾਂਗਰਸ ਅਤੇ ਭਾਜਪਾ 'ਤੇ ਆਪਸ ਵਿੱਚ ਮਿਲੇ ਹੋਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਤਿੰਨੇ ਪਾਰਟੀਆਂ ਇੱਕਠੀਆਂ ਹੋ ਗਈਆਂ ਹਨ।

ਜਿੱਤਣ ਲਈ ਇੱਕਠੇ ਹੋ ਜਾਓ
ਜਿੱਤਣ ਲਈ ਇੱਕਠੇ ਹੋ ਜਾਓ

ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਉਨ੍ਹਾਂ ਦੀ ਇਮਾਨਦਾਰ ਰਾਜਨੀਤੀ ਨੂੰ ਹਰਾਉਣ ਲਈ ਇੱਕਠੀਆਂ ਹੋ ਗਈਆਂ ਹਨ। ਇਸ ਲਈ ਤੁਸੀਂ ਲੋਕ ਇਨ੍ਹਾਂ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਦੀ ਰਾਜਨੀਤੀ ਨੂੰ ਹਰਾਉਣ ਲਈ ਇੱਕਠੇ ਹੋ ਜਾਓ। ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਲੋਕਾਂ ਨੂੰ ਪੰਜਾਬ ਨੂੰ ਬਚਾਉਣ ਲਈ ਵੋਟ ਪਾਉਣੀ ਚਾਹੀਦੀ ਹੈ। ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੋਟ ਪਾਉਣੀ ਹੈ। ਭ੍ਰਿਸ਼ਟਾਚਾਰ ਅਤੇ ਮਾਫੀਆ ਖ਼ਤਮ ਕਰਨ ਲਈ ਵੋਟ ਪਾਉਣੀ ਹੈ।

ਜਿੱਤਣ ਲਈ ਇੱਕਠੇ ਹੋ ਜਾਓ
ਜਿੱਤਣ ਲਈ ਇੱਕਠੇ ਹੋ ਜਾਓ

ਕੇਜਰੀਵਾਲ ਨੇ ਦੋਸ਼ ਲਾਇਆ ਕਿ ਤਿੰਨੋਂ ਪਾਰਟੀਆਂ ਮਿਲ ਕੇ ਉਨ੍ਹਾਂ ਖਿਲਾਫ਼ ਸਾਜਿਸ਼ਾਂ ਰੱਚ ਰਹੀਆਂ ਹਨ ਅਤੇ ਕਿਸੇ ਵੀ ਤਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣਾ ਚਾਹੁੰਦੀਆਂ ਹਨ। ਜਿਸ ਤਰਾਂ ਇਹ ਲੋਕ ਪਿਛਲੇ 70 ਸਾਲਾਂ ਤੋਂ ਪੰਜਾਬ ਨੂੰ ਲੁੱਟ ਰਹੇ ਹਨ, ਉਸੇ ਤਰਾਂ ਅੱਗੇ ਵੀ ਲੁੱਟਣਾ ਚਾਹੁੰਦੇ ਹਨ। ਤਿੰਨਾਂ ਪਾਰਟੀਆਂ ਨੇ ਹਮੇਸ਼ਾਂ ਆਪਸੀ ਸਮਝੌਤਾ ਕਰਕੇ ਸਰਕਾਰ ਬਣਾਈ ਅਤੇ ਮਿਲ ਕੇ ਪੰਜਾਬ ਨੂੰ ਲੁੱਟਿਆ। ਹੁਣ ਉਨਾਂ ਨੂੰ ਡਰ ਹੈ ਕਿ ਜੇ ਪੰਜਾਬ 'ਚ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਇਨ੍ਹਾਂ ਦਾ ਲੁੱਟ ਦਾ ਧੰਦਾ ਹਮੇਸ਼ਾ ਲਈ ਬੰਦ ਹੋ ਜਾਵੇਗਾ।

ਜਿੱਤਣ ਲਈ ਇੱਕਠੇ ਹੋ ਜਾਓ
ਜਿੱਤਣ ਲਈ ਇੱਕਠੇ ਹੋ ਜਾਓ

ਵੀਰਵਾਰ ਨੂੰ ਕੇਜਰੀਵਾਲ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਗੁਰਦਾਸਪੁਰ ਪਹੁੰਚੇ ਸਨ। ਇੱਥੇ ਉਨ੍ਹਾਂ ਫਤਿਹਗੜ ਚੂੜੀਆਂ ਹਲਕੇ 'ਚ ਉਮੀਦਵਾਰ ਬਲਬੀਰ ਸਿੰਘ ਪੰਨੂੰ, ਡੇਰਾ ਬਾਬਾ ਨਾਨਕ ਵਿੱਚ ਗੁਰਦੀਪ ਰੰਧਾਵਾ, ਗੁਰਦਾਸਪੁਰ 'ਚ ਰਮਨ ਬਹਿਲ ਅਤੇ ਦੀਨਾਨਗਰ 'ਚ ਸ਼ਮਸ਼ੇਰ ਸਿੰਘ ਦੇ ਹੱਕ ਵਿੱਚ ਨੁਕੜ ਸਭਾਵਾਂ ਕਰਕੇ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ 'ਆਪ' ਦੇ ਸਾਰੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਅਪੀਲ ਕੀਤੀ।

ਜਿੱਤਣ ਲਈ ਇੱਕਠੇ ਹੋ ਜਾਓ
ਜਿੱਤਣ ਲਈ ਇੱਕਠੇ ਹੋ ਜਾਓ

ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਪੰਜਾਬ ਦੀ ਸਿੱਖਿਆ ਅਤੇ ਇਲਾਜ ਵਿਵਸਥਾ ਨੂੰ ਠੀਕ ਕਰਨਾ ਹੈ। ਪੰਜਾਬ ਦੀ ਖੇਤੀ ਅਤੇ ਕਿਸਾਨਾਂ ਦੀ ਹਾਲਤ ਠੀਕ ਕਰਨਾ ਹੈ। ਬਿਜਲੀ ਪਾਣੀ ਦੀ ਸਮੱਸਿਆਵਾਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੇ ਚੁੰਗਲ ਤੋਂ ਕੱਢ ਕੇ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇਣਾ ਚਾਹੁੰਦੇ ਹਨ। ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਖ਼ਤਮ ਕਰਨਾ ਚਾਹੁੰਦੇ ਹਨ। ਉਥੇ ਹੀ ਕਾਂਗਰਸ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਮਕਸਦ ਸਿਰਫ਼ ਆਮ ਆਦਮੀ ਪਾਰਟੀ ਨੂੰ ਹਰਾਉਣਾ ਹੈ।

ਇਹ ਵੀ ਪੜ੍ਹੋ : ਕਾਂਗਰਸ ਨੇ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ 'ਚੋਂ ਕੱਢਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.