ਗੁਰਦਾਸਪੁਰ: ਪੰਜਾਬ ਦੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਦੇ ਨਜ਼ਦੀਕ ਪੈਂਦੇ ਪਿੰਡ ਡੀਡਾ ਸੈਣੀਆ ਦੇ ਨਜ਼ਦੀਕ ਕੇਰਲਾ ਦੀ ਟੂਰਿਸਟ ਬੱਸ ਪਲਟ ਗਈ। ਬੱਸ ਵਿੱਚ 31 ਟੂਰਿਸਟ ਸ਼ਾਮਿਲ ਸਨ ਜਿਸ ਵਿੱਚ ਵਿਦਿਆਰਥੀ ਅਤੇ ਅਧਿਆਪਕ ਸ਼ਾਮਿਲ ਸਨ। ਜਾਣਕਾਰੀ ਅਨੁਸਾਰ ਇਹ ਬੱਸ ਮਨਾਲੀ ਤੋਂ ਅੰਮ੍ਰਿਤਸਰ ਜਾ ਰਹੀ (Tourist bus heading to Manali from Kerala overturned) ਸੀ।
ਜ਼ਖ਼ਮੀਆਂ ਨੂੰ ਮੌਕੇ ’ਤੇ ਹੀ ਨੇੜੇ ਦੇ ਹਸਪਤਾਲ ਪਹੁੰਚਾਇਆ ਗਿਆ। ਗਨੀਮਤ ਰਹੀ ਕਿ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਹ ਹਾਦਸਾ ਬੱਸ ਦਾ ਅਗਲਾ ਟਾਇਰ ਫਟਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ ਜਿਸਦੇ ਚੱਲਦੇ ਬੱਸ ਪਲਟ ਗਈ ਅਤੇ ਯਾਤਰੀਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਯਾਤਰੀਆਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। ਓਧਰ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 24 ਵਿਦਿਆਰਥੀ ਅਤੇ ਅਧਿਆਪਕ ਜ਼ਖ਼ਮੀ ਹੋ ਗਏ ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਹਾਦਸੇ ਦਾ ਕਾਰਨ ਇੱਕ ਗਾਂ ਬਚਾਉਣਾ ਦੱਸਿਆ ਜਾ ਰਿਹਾ ਹੈ। ਸੜਕ 'ਤੇ ਇੱਕ ਗਾਂ ਨੂੰ ਬਚਾਉਣ ਦੀ ਕੋਸ਼ਿਸ਼ 'ਚ ਬੱਸ ਦਾ ਸੰਤੁਲਨ ਵਿਗੜਨ ਕਾਰਨ ਬੱਸ ਦਾ ਟਾਇਰ ਫਟ ਗਿਆ ਅਤੇ ਬੱਸ ਇੱਕ ਖੇਤ ਵਿੱਚ ਜਾ ਪਲਟੀ। ਇਸ ਹਾਦਸੇ ਤੋਂ ਬਾਅਦ ਵਿਦਿਆਰਥੀਆਂ ਦਾ ਚੀਕਾਂ ਸੁਣ ਆਲੇ ਦੁਆਲੇ ਦੇ ਲੋਕਾਂ ਨੇ ਅਤੇ ਪੁਲਿਸ ਦੀ ਮਦਦ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਗਿਆ।
ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਬੱਸ ਸਿੱਧੀ ਖੇਤ ਵਿੱਚ ਪਲਟ ਗਈ। ਜਦੋਂ ਬੱਸ ਪਲਟ ਗਈ ਤਾਂ ਉਸ ਵਿੱਚ ਸਵਾਰ ਵਿਦਿਆਰਥੀ ਅਤੇ ਸਟਾਫ਼ ਮੈਂਬਰਾਂ ਚੀਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਬੱਸ ਵਿੱਚ ਬੁਰੀ ਤਰ੍ਹਾਂ ਫਸੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਚੀਕਾਂ ਸੁਣ ਆਲੇ ਦੁਆਲੇ ਦੇ ਲੋਕ ਵੀ ਭੱਜ ਕੇ ਮਦਦ ਲਈ ਆਏ ਅਤੇ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ। ਸੂਚਨਾ ਮਿਲਦੇ ਹੀ ਪੁਲਿਸ ਵੀ ਹਾਦਸੇ ਵਾਲੀ ਥਾਂ 'ਤੇ ਪਹੁੰਚੀ ਜਿਸ ਤੋਂ ਬਾਅਦ ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਅਤੇ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਵਾਪਰੀ ਵੱਡੀ ਘਟਨਾ: ਦੋ ਧਿਰਾਂ ’ਚ ਗੋਲੀਆਂ ਚੱਲਣ ਕਾਰਨ 4 ਮੌਤਾਂ, 1 ਜ਼ਖ਼ਮੀ