ਗੁਰਦਾਸਪੁਰ: ਡੇਰਾ ਬਾਬਾ ਨਾਨਕ ਦੀ ਭਾਰਤ-ਪਾਕਿਸਤਾਨ ਸਰਹੱਦ (Border) 'ਤੇ ਇੱਕ ਵਾਰ ਫਿਰ ਪਾਕਿਸਤਾਨ ਵੱਲੋਂ ਨਾਪਾਕ ਹਰਕਤ ਕੀਤੀ ਗਈ ਹੈ। ਭਾਰਤ ਦੀ ਸੀਮਾ ਵਿੱਚ ਇੱਕ ਵਾਰੀ ਫਿਰ ਤੋਂ ਪਾਕਿਸਤਾਨੀ ਡਰੋਨ (Pakistani Drones) ਵੇਖਿਆ ਗਿਆ ਹੈ। ਜਾਣਕਾਰੀ ਮੁਤਾਬਿਕ ਸਵੇਰੇ 4:40 ਮਿੰਟ 'ਤੇ ਬੀਐੱਸਐੱਫ ਦੀ 10 ਬਟਾਲੀਅਨ ਦੇ ਜਵਾਨਾਂ ਨੇ ਡਰੋਨ ਦੀ ਅਵਾਜ਼ ਸੁਣੀ।ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਡਰੋਨ 'ਤੇ ਫਾਇਰਿੰਗ ਕੀਤੀ ਅਤੇ ਇਹ ਡਰੋਨ ਫਿਰ ਪਾਕਿਸਤਾਨ ਨੂੰ ਵਾਪਿਸ ਚਲਾ ਗਿਆ।
ਜਵਾਨਾਂ ਵੱਲੋਂ ਡਰੋਨ 'ਤੇ ਫਾਇਰਿੰਗ
ਇਸ ਬਾਰੇ ਪੁਲਿਸ ਅਧਿਕਾਰੀ ਅਵਤਾਰ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਨੂੰ ਬੀਓਪੀ ਆਬਾਦ ਚੌਂਕੀ ਤੋਂ ਫੋਨ ਆਇਆ ਸੀ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨ ਵੱਲੋਂ ਨਾਪਾਕ ਹਰਕਤ ਕੀਤੀ ਗਈ ਹੈ। ਭਾਰਤ ਦੀ ਸੀਮਾਂ ਵਿੱਚ ਇੱਕ ਵਾਰੀ ਫਿਰ ਤੋਂ ਸਵੇਰੇ 4:40 ਮਿੰਟ 'ਤੇ ਪਾਕਿਸਤਾਨੀ ਡਰੋਨ ਦੇਖਿਆ ਗਿਆ ਹੈ। ਜਦ ਬੀਐੱਸਐੱਫ (BSF) ਦੀ 10 ਬਟਾਲੀਅਨ ਦੇ ਜਵਾਨਾਂ ਨੇ ਡਰੋਨ ਦੀ ਅਵਾਜ਼ ਸੁਣੀ ਅਤੇ ਜਵਾਨਾਂ ਵੱਲੋਂ ਡਰੋਨ 'ਤੇ ਫਾਇਰਿੰਗ ਕੀਤੀ ਗਈ।
ਪੁਲਿਸ ਅਤੇ ਜਵਾਨਾਂ ਵੱਲੋਂ ਇਲਾਕੇ ਵਿਚ ਸਰਚ ਅਪਰੇਸ਼ਨ
ਜਵਾਨਾਂ ਵੱਲੋਂ ਕੀਤੀ ਫਾਇਰਿੰਗ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਦੀ ਸਰਹੱਦ ਵਿੱਚ ਚਲੇ ਗਿਆ।ਪਾਕਿਸਤਾਨੀ ਡਰੋਨ ਦਿਖਾਈ ਦੇਣ ਤੋਂ ਬਾਅਦ ਸੁਰੱਖਿਆਂ ਬਲਾ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਇਲਾਕੇ ਵਿੱਚ ਸਰਚ ਅਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ।ਪਾਕਿਸਤਾਨ ਦੀ ਇਹ ਕੋਈ ਪਹਿਲੀ ਹਰਕਤ ਨਹੀਂ ਹੈ ਸਗੋਂ ਪਹਿਲਾਂ ਵੀ ਕਈ ਵਾਰ ਭਾਰਤ-ਪਾਕਿਸਤਾਨ ਦੀਆਂ ਸਰਹੱਦਾਂ 'ਤੇ ਅਕਸਰ ਡਰੋਨ ਦੇਖੇ ਜਾਂਦੇ ਹਨ।
ਇਹ ਵੀ ਪੜੋ:Flying Sikh ਮਿਲਖਾ ਦੇ ਦੇਹਾਂਤ 'ਤੇ ਸਿਆਸੀ ਆਗੂਆਂ ਨੇ ਜਤਾਇਆ ਦੁੱਖ