ਗੁਰਦਾਸਪੁਰ: ਬੀਤੇ ਦਿਨੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਯੂਥ ਕਾਂਗਰਸ ਦੇ ਜ਼ਿਲ੍ਹਾਂ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੂੰ ਧਮਕੀਆਂ ਦਿੱਤੀਆਂ ਗਈਆ ਸਨ। ਇਸ ਸਬੰਧ ਵਿੱਚ ਅੱਜ ਯੂਥ ਕਾਂਗਰਸ ਦੇ ਇੱਕ ਵਫ਼ਦ ਵੱਲੋਂ ਐੱਸ.ਐੱਸ.ਪੀ. ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਇਸ ਵਫ਼ਦ ਵੱਲੋਂ ਮੁਲਜ਼ਮਾਂ ਖ਼ਿਲਾਫ਼ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਵਫ਼ਦ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ ਹੈ।
ਇਨ੍ਹਾਂ ਲੋਕਾਂ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਕਾਂਗਰਸੀ ਆਗੂ ਬਲਜੀਤ ਸਿੰਘ ਨੂੰ ਧਮਕੀਆਂ ਦਿੱਤੀਆਂ ਗਈਆ ਸਨ। ਇਸ ਮੌਕੇ ਐੱਸ.ਐੱਸ.ਪੀ. ਨਾਨਕ ਸਿੰਘ ਵੱਲੋਂ ਕਾਂਗਰਸ ਦੇ ਇਸ ਯੂਥ ਵਫ਼ਦ ਨੂੰ ਯਕੀਨ ਦਵਾਇਆ ਗਿਆ ਹੈ। ਕਿ ਜਲਦ ਹੀ ਮੁਲਜ਼ਮਾਂ ਖ਼ਿਲਾਫ਼ ਐਕਸ਼ਨ ਲੈ ਕੇ ਉਨ੍ਹਾਂ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐੱਸ.ਐੱਸ.ਪੀ. ਨਾਨਕ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ਕਿ ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੂੰ ਧਮਕੀਆਂ ਦੇਣ ਵਾਲਿਆਂ ਤਿੰਨੇ ਦੋਸ਼ੀਆਂ ਦੀ ਪਛਾਣ ਹੋ ਚੁੱਕੀ ਹੈ। ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਗਲਤ ਸੰਗਤ ਵਿੱਚ ਫਸੇ ਨੌਜਵਾਨ ਨਸ਼ਿਆਂ ਅਤੇ ਹੋਰ ਗੈਰ ਕਾਨੂੰਨੀ ਕੰਮਾਂ ਵੱਲ ਆਕਰਸ਼ਿਤ ਹੁੰਦੇ ਹਨ, ਪਰ ਇੱਕ ਗਲਤੀ ਉਨ੍ਹਾਂ ਦਾ ਜੀਵਨ ਤਬਾਹ ਕਰ ਸਕਦੀ ਹੈ। ਇਸ ਲਈ ਮਾਪਿਆਂ ਨੂੰ ਵੀ ਆਪਣੇ ਨੌਜਵਾਨ ਬੱਚਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ
ਇਹ ਵੀ ਪੜ੍ਹੋ:ਡਾਕਟਰੀ ਪੇਸ਼ੇ ਨੂੰ ਉਪਭੋਗਤਾ ਕਾਨੂੰਨ ਦੇ ਦਾਇਰੇ ਵਿੱਚ ਲਿਆਇਆ ਜਾਵੇ: ਪ੍ਰਵੀਨ ਡੰਗ