ਗੁਰਦਾਸਪੁਰ: ਕਰਮਚਾਰੀ ਯੂਨੀਅਨ ਨੂੰ ਮੰਗਾਂ ਪ੍ਰਤੀ ਸਰਕਾਰ ਵਲੋਂ ਕੋਈ ਹੁੰਗਾਰਾ ਨਾ ਮਿਲਣ ਕਾਰਣ ਡੀਸੀ ਦਫ਼ਤਰ ਦੇ ਸਮੂਹ ਕਰਮਚਾਰੀਆਂ ਵਲੋਂ ਪੰਜਵੇਂ ਦਿਨ ਜਿਲ੍ਹਾ ਹੈੱਡਕੁਆਟਰਾਂ ’ਤੇ ਪੰਜਾਬ ਸਰਕਾਰ, ਮਾਲ ਮੰਤਰੀ ਅਤੇ ਵਿੱਤ ਮੰਤਰੀ ਦੇ ਪੁਤਲੇ ਫੂਕੇ ਗਏ।
ਇਸ ਸਬੰਧੀ ਪ੍ਰਧਾਨ ਲੱਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਪੰਜਵੇਂ ਦਿਨ ਵੀ ਜਿਥੇ ਸਰਕਾਰੀ ਕੰਮ-ਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ, ਉਥੇ ਆਮ ਜਨਤਾ ਨੂੰ ਆਪਣੇ ਸਰਕਾਰੀ ਕੰਮ ਕਰਵਾਉਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਇਸ ਮੌਕੇ ਜਥੇਬੰਦੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਡੀ.ਸੀ. ਦਫਤਰਾਂ ਵਿਚ ਸਟਾਫ਼ ਦੀ ਘਾਟ ਸਬੰਧੀ ਨਵੀਂ ਭਰਤੀ, 6ਵਾਂ ਤਨਖਾਹ ਕਮਿਸ਼ਨ (6th pay commission) ਜਲਦ ਹੀ ਲਾਗੂ ਨਾ ਕੀਤਾ ਗਿਆ। ਇਸ ਤੋਂ ਇਲਾਵਾ ਡੀ.ਏ ਦੀਆਂ ਕਿਸਤਾਂ ਅਤੇ ਬਕਾਇਆ, ਪੁਰਾਣੀ ਪੈਨਸ਼ਨ ਸਕੀਮ ਬਹਾਲੀ, ਕਲੈਰੀਕਲ ਕੇਡਰ ਵਿਚੋਂ ਨਾਇਬ ਤਹਿਸੀਲਦਾਰ ਦੀ ਪ੍ਰਮੋਸ਼ਨ ਦਾ ਕੋਟਾ 50% ਕਰਨ ਆਦਿ ਅਤੇ ਪਹਿਲਾਂ ਤੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰੀ ਪੂਰਨ ਤੌਰ ’ਤੇ ਸਰਕਾਰ ਹੋਵੇਗੀ।