ਗੁਰਦਾਸਪੁਰ : ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ਕਰਵਾਏ ਜਾ ਰਹੇ ‘ਵਿਰਸਾ ਉਤਸਵ’ ਦੀ ਸ਼ੁਰੂਆਤ ਹੋ ਚੁੱਕੀ ਹੈ। ਡੀਸੀ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵਿਰਸਾ ਉਤਸਵ ਪ੍ਰੋਗਰਾਮ ਵਿਚ ਸ਼ਾਮਿਲ ਹੋਏ ਅਤੇ ਵਿਰਸਾ ਉਤਸਵ ਦੌਰਾਨ ਡੀਸੀ ਗੁਰਦਾਸਪੁਰ ਨੇ ਪਤੰਗਬਾਜ਼ੀ ਕੀਤੀ। ਇਸਦੇ ਨਾਲ ਹੀ ਬੱਚਿਆਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੂਤੀ ਧਾਗੇ ਨਾਲ ਹੀ ਪਤੰਗਬਾਜ਼ੀ ਕਰਨ ਅਤੇ ਚਾਈਨਾ ਡੋਰ ਦਾ ਇਸਤੇਮਾਲ ਨਾ ਕਰਨ।
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਇਲਾਕੇ ਵੱਲੋਂ ਡੀਸੀ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦਾ ਧੰਨਵਾਦ ਕੀਤਾ ਕਿ ਜਿਨ੍ਹਾਂ ਨੇ ਇਲਾਕੇ ਨੂੰ ਵਧੀਆ ਚੀਜ਼ ਦੇ ਕੇ ਨਿਵਾਜਿਆ। ਇਸਦੇ ਨਾਲ ਹੀ ਉਨ੍ਹਾਂ ਇਸ ਉਤਸਵ ਦਾ ਮਕਸਦ ਦਸਦੇ ਹੋਏ ਕਿਹਾ, ਕਿ ਸਾਡੇ ਗੁਰਦਾਸਪੁਰ ਦਾ ਅਮੀਰ ਵਿਰਸਾ ਤੇ ਪਿਛੋਕੜ ਨੂੰ ਕਿਸ ਤਰ੍ਹਾਂ ਅੱਗੇ ਲੈ ਕੇ ਆਇਆ ਜਾਵੇ। ਜਿਸ ਨਾਲ ਗੁਰਦਾਸਪੂਰ ਦਾ ਨਾਮ ਅੱਗੇ ਵੱਧੇ। ਇਸ ਨਾਲ ਆਉਣ ਵਾਲੇ ਪੀੜੀ ਇਸ ਵਿਰਸੇ ਨਾਲ ਜੁੜੇਗੀ।
ਦੂਜੇ ਪਾਸੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕੀ ਅੱਜ ਗੁਰਦਾਸਪੁਰ ਸ਼ਹਿਰ ਵਿਖੇ ਹੋ ਰਿਹਾ ‘ਵਿਰਸਾ ਉਤਸਵ’ ਜ਼ਿਲ੍ਹਾ ਗੁਰਦਾਸਪੁਰ ਦੀ ਅਮੀਰ ਵਿਰਾਸਤ ਤੇ ਸੱਭਿਆਚਾਰ ਦੀ ਝਲਕ ਪੇਸ਼ ਕਰੇਗਾ ਅਤੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵੀ ਵਿਰਸਾ ਉਤਸਵ ਵਿੱਚ ਆਪਣੀ ਹਾਜ਼ਰੀ ਲਵਾਉਣਗੇ। ਉਨ੍ਹਾਂ ਦੱਸਿਆ ਕਿ ਇਸ ਵਿਰਸਾ ਉਤਸਵ ਦੀ ਸ਼ੁਰੂਆਤ ਪਤੰਗਬਾਜ਼ੀ ਦੇ ਖੂਬਸੂਰਤ ਸ਼ੋਅ ਨਾਲ ਕੀਤੀ ਗਈ ਹੈ। ਜਿਸ ਵਿੱਚ ਰਾਜਸਥਾਨ ਤੋਂ ਪਹੁੰਚੇ ਪਤੰਗਬਾਜ਼ਾਂ ਵੱਲੋਂ ਰੰਗ-ਬਰੰਗੀਆਂ ਪਤੰਗਾਂ ਉਡਾਈਆਂ ਗਈਆਂ ਹਨ ਅਤੇ ਇਸ ਤੋਂ ਬਾਅਦ ਸ਼ਾਮ 5:00 ਤੋਂ 7:30 ਵਜੇ ਤੱਕ ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਕੰਵਰ ਗਰੇਵਾਲ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ।
ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਦੱਸਿਆ ਕਿ ਵਿਰਸਾ ਉਤਸਵ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਦਸਤਕਾਰੀ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਟਾਲ ਲਗਾਏ ਗਏ ਹਨ। ਇਸ ਦੇ ਨਾਲ ਹੀ ਸੈਲਫ ਹੈਲਪ ਗਰੁੱਪਾਂ ਦੇ ਉਤਪਾਦਾਂ ਨੂੰ ਵੀ ਮੇਲੇ ਵਿਚ ਸਥਾਨ ਦਿੱਤਾ ਗਿਆ ਹੈ ਤਾਂ ਜੋ ਇਨ੍ਹਾਂ ਕਾਰੀਗਰਾਂ ਦੀ ਕਲ੍ਹਾਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਸਕੇ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੀ ਗਈ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ :-Robbers entered the house: ਘਰ 'ਚ ਦਿਨ ਦਿਹਾੜੇ ਦਾਖਿਲ ਹੋਏ ਲੁਟੇਰਿਆਂ ਨੇ ਮਹਿਲਾ ਨੂੰ ਬਣਾਇਆ ਬੰਧਕ , ਲੱਖਾਂ ਦੀ ਨਕਦੀ ਅਤੇ ਗਹਿਣੇ ਲੈਕੇ ਹੋਏ ਫਰਾਰ