ETV Bharat / state

ਰਾਸ਼ਨ ਕਾਰਡ ਕੱਟੇ ਜਾਣ ਕਾਰਨ ਲੋਕਾਂ ਚ ਕੈਪਟਨ ਖਿਲਾਫ਼ ਗੁੱਸਾ

author img

By

Published : Mar 28, 2021, 4:43 PM IST

ਪੰਜਾਬ ਸਰਕਾਰ ਵੱਲੋਂ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਅਤੇ ਹੋਰ ਸੁੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਕਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਕੈਬਿਨਟ ਮੰਤਰੀ ਅਰੁਣਾ ਚੌਧਰੀ ਦੇ ਹਲਕੇ ਦੇ ਪਿੰਡ ਕਠਿਆਲੀ 'ਚ ਰਾਸ਼ਨ ਕਾਰਡ ਕੱਟੇ ਜਾਣ ਦੇ ਵਿਰੋਧ 'ਚ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਇਲਜ਼ਾਮ ਲਗਾਏ ਕਿ ਸਿਆਸੀ ਸ਼ਹਿ ਦੇ ਉੱਪਰ ਉਨ੍ਹਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ।

ਤਸਵੀਰ
ਤਸਵੀਰ

ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਅਤੇ ਹੋਰ ਸੁੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਕਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਕੈਬਿਨਟ ਮੰਤਰੀ ਅਰੁਣਾ ਚੌਧਰੀ ਦੇ ਹਲਕੇ ਦੇ ਪਿੰਡ ਕਠਿਆਲੀ 'ਚ ਰਾਸ਼ਨ ਕਾਰਡ ਕੱਟੇ ਜਾਣ ਦੇ ਵਿਰੋਧ 'ਚ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਇਲਜ਼ਾਮ ਲਗਾਏ ਕਿ ਸਿਆਸੀ ਸ਼ਹਿ ਦੇ ਉੱਪਰ ਉਨ੍ਹਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ ਅਤੇ ਵਿਭਾਗ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਉਨ੍ਹਾਂ ਦੇ ਰਾਸ਼ਨ ਕਾਰਡ ਨਹੀਂ ਬਣਾਏ ਜਾ ਰਹੇ। ਇਸ ਲਈ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਰਾਸ਼ਨ ਕਾਰਡ ਜਲਦ ਤੋਂ ਜਲਦ ਬਣਾਏ ਜਾਣ, ਕਿਉਂਕਿ ਪਿੰਡ ਦੇ ਸਾਰੇ ਲੋਕ ਜਿਨ੍ਹਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ, ਮਿਹਨਤ ਮਜ਼ਦੂਰੀ ਕਰਨ ਵਾਲੇ ਅਤੇ ਇਨ੍ਹਾਂ ਵਿੱਚੋਂ ਕਈ ਅਪਾਹਜ ਵੀ ਹਨ।

ਰਾਸ਼ਨ ਕਾਰਡ ਕੱਟੇ ਜਾਣ ਤੋਂ ਬਾਅਦ ਲੋਕਾਂ ਦਾ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ

ਇਸ ਸਬੰਧੀ ਪਿੰਡ ਵਾਸੀਆਂ ਅਤੇ ਪਿੰਡ ਦੇ ਮੌਜੂਦਾ ਸਰਪੰਚ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚੋਂ ਕਈ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਦੇ 90 ਦੇ ਕਰੀਬ ਰਾਸ਼ਨ ਕਾਰਡ ਕੱਟ ਦਿੱਤੇ ਗਏ ਹਨ ਕਿਉਂਕਿ ਉਨ੍ਹਾਂ ਦੇ ਪਿੰਡ ਵਿੱਚੋਂ ਅਕਾਲੀ ਦਲ ਦਾ ਸਰਪੰਚ ਜਿੱਤਿਆ ਸੀ ਜਿਸ ਕਰਕੇ ਉਨ੍ਹਾਂ ਦੇ ਕਾਰਡ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸੰਬੰਧੀ ਸ਼ਿਕਾਇਤ ਦਿੱਤੀ ਗਈ ਹੈ ਪਰ ਉਨ੍ਹਾਂ ਵੱਲੋਂ ਕੋਈ ਵੀ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਹਲਕਾ ਵਿਧਾਇਕ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਘਰ ਜਾ ਕੇ ਵੀ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਨ੍ਹਾਂ ਵੱਲੋਂ ਵੀ ਕੋਈ ਜਵਾਬ ਨਹੀਂ ਦਿੱਤਾ ਗਿਆ।

ਇਸ ਸੰਬੰਧੀ ਜਦੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਰਪੰਚੀ ਚੋਣਾਂ ਤੋਂ ਬਾਅਦ ਪਿੰਡਾਂ 'ਚ ਰਾਸ਼ਨ ਕਾਰਡ ਸਬੰਧੀ ਵੈਰੀਫਿਕੇਸ਼ਨ ਕਰਵਾਈ ਗਈ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਦੁਬਾਰਾ ਨਵੇਂ ਰਾਸ਼ਨ ਕਾਰਡ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਵਿੱਚੋਂ ਦੋ ਸੌ ਦੇ ਕਰੀਬ ਲੋਕਾਂ ਦੇ ਨਵੇਂ ਰਾਸ਼ਨ ਕਾਰਡ ਬਣਾਏ ਗਏ ਹਨ ਅਤੇ ਜਿਨ੍ਹਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ, ਉਨ੍ਹਾਂ ਲੋਕਾਂ ਨੇ ਫਾਰਮ ਦਫ਼ਤਰ 'ਚ ਜਮ੍ਹਾ ਨਹੀਂ ਕਰਵਾਏ। ਜਿਸ ਕਰਕੇ ਉਨ੍ਹਾਂ ਦੇ ਰਾਸ਼ਨ ਕਾਰਡ ਬਣਨ ਤੋਂ ਰਹਿ ਗਏ ਹਨ।

ਇਹ ਵੀ ਪੜ੍ਹੋ:ਭਾਜਪਾ ਵਿਧਾਇਕ ਕੁੱਟਮਾਰ ਮਾਮਲੇ 'ਚ ਵੱਡਾ ਐਕਸ਼ਨ, ਕਰੀਬ 300 ਲੋਕਾਂ 'ਤੇ FIR

ETV Bharat Logo

Copyright © 2024 Ushodaya Enterprises Pvt. Ltd., All Rights Reserved.