ਗੁਰਦਾਸਪੁਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਸਰਕਾਰਾਂ ਸਖ਼ਤ ਰੁਖ ਅਪਣਾ ਰਹੀਆਂ ਹਨ। ਇਸ ਦੇ ਨਾਲ ਹੀ ਸਿਹਤ ਵਿਭਾਗ ਵੀ ਪੂਰੀ ਤਰ੍ਹਾਂ ਚੌਕਸ ਹੈ। ਬਾਵਜੂਦ ਇਸ ਦੇ ਗੁਰਦਾਸਪੁਰ 'ਚ ਸਥਾਨਕ ਲੋਕਾਂ ਵਲੋਂ ਸਰਕਾਰ 'ਤੇ ਇਲਜ਼ਾਮ ਲਗਾਏ ਗਏ ਹਨ। ਲੋਕਾਂ ਦਾ ਕਹਿਣਾ ਕਿ ਸਰਕਾਰ ਵਲੋਂ ਕੋਰੋਨਾ ਦੇ ਸੈਂਪਲ ਲਏ ਜਾ ਰਹੇ ਹਨ, ਉਨ੍ਹਾਂ ਦੀ ਰਿਪੋਰਟ ਦੇਰੀ ਨਾਲ ਆ ਰਹੀ ਹੈ, ਜਿਸ ਕਾਰਨ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ਦੇ ਨਾਲ ਹੀ ਸਥਾਨਕ ਲੋਕਾਂ ਦਾ ਕਹਿਣਾ ਕਿ ਜ਼ਿਲ੍ਹੇ 'ਚ ਕੋਰੋਨਾ ਵੈਕਸੀਨੇਸ਼ਨ ਦੀ ਵੀ ਕਮੀ ਆ ਰਹੀ ਹੈ। ਇਸ ਕਾਰਨ ਕੋਰੋਨਾ ਦੇ ਕੇਸਾਂ 'ਚ ਵਾਧਾ ਹੋ ਰਿਹਾ ਹੈ। ਲੋਕਾਂ ਦਾ ਕਹਿਣਾ ਕਿ ਸਰਕਾਰ ਅਤੇ ਸਿਹਤ ਵਿਭਾਗ ਕੋਰੋਨਾ ਨੂੰ ਲੈਕੇ ਗੰਭੀਰਤਾ ਨਹੀਂ ਦਿਖਾ ਰਹੀ।
ਇਸ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਰੈਪਿਡ ਟੈਸਟਾਂ ਦੀ ਰਿਪੋਰਟ ਅੱਧੇ ਘੰਟੇ ਦੈ ਵਿਚਕਾਰ ਆ ਜਾਂਦੀ ਹੈ। ਜਦਕਿ ਆਰਟੀਪੀਸੀਆਰ ਸੈਂਪਲਾਂ ਨੂੰ ਅੰਮ੍ਰਿਤਸਰ ਭੇਜਿਆ ਜਾਂਦਾ ਹੈ, ਜਿਸ ਕਾਰਨ ਰਿਪੋਰਟ ਆਉਣ 'ਚ ਕੁਝ ਦੇਰੀ ਹੋ ਜਾਂਦੀ ਹੈ। ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਵੈਕਸੀਨ ਨੂੰ ਲੈਕੇ ਕੁਝ ਮੁਸ਼ਕਿਲ ਆਈ ਸੀ ਪਰ ਉਹ ਜਲਦ ਹੱਲ ਕਰ ਦਿੱਤੀ ਗਈ ਸੀ। ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਵੈਕਸੀਨੇਸ਼ਨ ਨਿਰੰਤਰ ਜਾਰੀ ਹੈ।
ਇਹ ਵੀ ਪੜ੍ਹੋ:ਕੁੰਵਰ ਵਿਜੇ ਪ੍ਰਤਾਪ ਨੂੰ ਬਾਰ ਕੌਂਸਲ ਵੱਲੋਂ ਲਾਇਸੈਂਸ ਦੇਣ 'ਤੇ ਚੁੱਕੇ ਸਵਾਲ