ਗੁਰਦਾਸਪੁਰ: ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਚੱਕ ਯਕੂਬ 'ਚ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪਿੰਡ ਦੇ ਦਲਿਤ ਅਤੇ ਲੋੜਵੰਦ ਪਰਿਵਾਰਾਂ ਨੂੰ ਘਰ ਬਣਾਉਣ ਲਈ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵੱਲੋਂ ਪਲਾਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ 27 ਪਰਿਵਾਰਾਂ ਨੂੰ ਇਹ ਪਲਾਟਾਂ ਦੀ ਮਾਲਕੀ ਦਿੱਤੀ ਗਈ ਹੈ। ਇਸ ਮੌਕੇ ਲੋਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਕਾਦੀਆਂ 'ਚ 96 ਤੋਂ ਵੱਧ ਪਿੰਡ ਕਾਹਨੂੰਵਾਨ ਬਲਾਕ ਦੇ ਹਨ। ਜਿਨ੍ਹਾਂ ਵਿੱਚੋਂ 50 ਪਿੰਡਾਂ ਦੇ ਲੋੜਵੰਦ ਪਰਿਵਾਰਾਂ ਦੀਆਂ ਸੰਦਾਂ ਤਿਆਰ ਹੋ ਚੁੱਕੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬਾਕੀ ਰਹਿੰਦੇ ਪਿੰਡਾਂ ਦੀਆਂ ਜਲਦੀ ਹੀ ਪਲਾਟਾਂ ਦੀਆਂ ਮਾਲਕੀਆਂ ਦੇ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਹਲਕੇ ਵਿੱਚ 150 ਕਰੋੜ ਦੇ ਵਿਕਾਸ ਕੰਮ ਚੱਲ ਰਹੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਪੰਜਾਬ ਸਰਕਾਰ ਮੁਹੱਈਆ ਕਰਵਾ ਰਹੀ ਹੈ।
ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਕਾਂਗਰਸੀ ਵਰਕਰਾਂ, ਪਤਵੰਤਿਆਂ ਦਾ ਪ੍ਰਸ਼ਾਸਨ ਸ਼ਾਸਨ ਵਿੱਚ ਮਾਣ ਬਹਾਲ ਕਰਵਾਉਣਾ ਸਰਕਾਰ ਦਾ ਪਹਿਲਾ ਫ਼ਰਜ਼ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਇੱਕ ਵਾਰ ਫਿਰ ਤੋਂ ਅਗਲੀ ਵਾਰ ਕਾਂਗਰਸ ਸਰਕਾਰ ਨੂੰ ਪੰਜਾਬ ਦੀ ਸੇਵਾ ਦਾ ਮੌਕਾ ਦਿਓ ਤਾਂ ਜੋ ਪੰਜਾਬ ਦਾ ਸਰਬਪੱਖੀ ਵਿਕਾਸ ਕਰਵਾ ਸਕੀਏ। ਇਸ ਮੌਕੇ ਪਿੰਡ ਵਾਸੀਆਂ ਵਲੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦਾ ਸਨਮਾਨ ਵੀ ਕੀਤਾ ਗਿਆ।
ਇਹ ਵੀ ਪੜ੍ਹੋ:ਨਵੇਂ-ਨਵੇਂ ਫਰਮਾਨ ਜਾਰੀ ਕਰ ਪੰਜਾਬ ਸਰਕਾਰ ਨੂੰ ਪਰੇਸ਼ਾਨ ਕਰ ਰਹੀ ਐਫਸੀਆਈ- ਭਾਰਤ ਭੂਸ਼ਣ ਆਸ਼ੂ