ਡੇਰਾ ਬਾਬਾ ਨਾਨਕ: ਆਖ਼ਰਕਾਰ 72 ਸਾਲ ਬਾਅਦ ਸੰਗਤ ਦੀ ਅਰਦਾਸ ਕਬੂਲ ਹੋਈ ਅਤੇ ਉਮੀਦਾਂ ਦਾ ਲਾਂਘਾ ਖੁੱਲ੍ਹ ਹੀ ਗਿਆ, ਸੰਗਤ ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰ ਕਰ ਸਕੇਗੀ। ਕਰਤਾਰਪੁਰ ਲਾਂਘੇ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ।
ਲਾਂਘਾ ਖੁੱਲ੍ਹਣ ਤੋਂ ਬਾਅਦ ਪਹਿਲਾ ਜਥਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਰਾਹੀਂ ਰਵਾਨਾ ਹੋ ਗਿਆ ਹੈ ਜਿਸ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਰ ਰਹੇ ਹਨ।
ਇਸ ਜਥੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹਨ। ਜਥੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਵਾਨਾ ਕੀਤਾ। ਇਹ ਜਥਾ ਸਰਹੱਦ ਪਾਰ ਕਰਕੇ ਪਾਕਿਸਤਾਨ ਪਹੁੰਚ ਗਿਆ ਹੈ।
ਪ੍ਰਧਾਨ ਮੰਤਰੀ ਮੋਦੀ ਨੇ 550 ਰੁਪਏ ਦਾ ਸਿੱਕਾ ਕੀਤਾ ਜਾਰੀ
ਐੱਸਜੀਪੀਸੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੌਮੀ ਸੇਵਾ ਪੁਰਸਕਾਰ ਦਾ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਨਰਿਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ 550 ਰੁਪਏ ਦਾ ਸਿੱਕਾ ਜਾਰੀ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਡਾਕ ਟਿਕਟਾਂ ਜਾਰੀ ਕੀਤੀਆਂ ਜਿਸ ਉੱਤੇ ਪੰਜ ਗੁਰਦੁਆਰਾ ਸਾਹਿਬ ਦੀਆਂ ਤਸਵੀਰਾਂ ਉਕੇਰੀਆਂ ਗਈਆਂ ਹਨ।
-
The world bows to Shri Guru Nanak Dev Ji. Watch from Dera Baba Nanak. https://t.co/UHKFTNDWyq
— Narendra Modi (@narendramodi) November 9, 2019 " class="align-text-top noRightClick twitterSection" data="
">The world bows to Shri Guru Nanak Dev Ji. Watch from Dera Baba Nanak. https://t.co/UHKFTNDWyq
— Narendra Modi (@narendramodi) November 9, 2019The world bows to Shri Guru Nanak Dev Ji. Watch from Dera Baba Nanak. https://t.co/UHKFTNDWyq
— Narendra Modi (@narendramodi) November 9, 2019
ਲਾਂਘਾ ਖੁੱਲਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ
ਪ੍ਰਧਾਨ ਮੰਤਰੀ ਨੇ ਕੌਮੀ ਸੇਵਾ ਪੁਰਸਕਾਰ ਲਈ ਐਸਜੀਪੀਸੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਇਮਰਾਨ ਖਾਨ ਦਾ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਵੱਲੋਂ ਵੀ ਕਰਤਾਰਪੁਰ ਲਾਂਘਾ ਖੋਲਿਆ ਜਾ ਰਿਹਾ ਹੈ ਜਿਸ ਕਾਰਨ ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨ ਆਸਾਨ ਹੋ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਏਕਤਾ ਤੇ ਭਾਈਚਾਰੇ ਦਾ ਰਸਤਾ ਵਿਖਾਇਆ।
-
ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਆ ਕੇ ਮਨ ਨੂੰ ਸੁਕੂਨ ਮਿਲਿਆ।
— Narendra Modi (@narendramodi) November 9, 2019 " class="align-text-top noRightClick twitterSection" data="
ਵਾਹਿਗੁਰੂ ਸਭ ਦਾ ਭਲਾ ਕਰੇ। 🙏🏼 pic.twitter.com/KwdDjOLc6D
">ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਆ ਕੇ ਮਨ ਨੂੰ ਸੁਕੂਨ ਮਿਲਿਆ।
— Narendra Modi (@narendramodi) November 9, 2019
ਵਾਹਿਗੁਰੂ ਸਭ ਦਾ ਭਲਾ ਕਰੇ। 🙏🏼 pic.twitter.com/KwdDjOLc6Dਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਆ ਕੇ ਮਨ ਨੂੰ ਸੁਕੂਨ ਮਿਲਿਆ।
— Narendra Modi (@narendramodi) November 9, 2019
ਵਾਹਿਗੁਰੂ ਸਭ ਦਾ ਭਲਾ ਕਰੇ। 🙏🏼 pic.twitter.com/KwdDjOLc6D
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਤੋਂ ਹੀ ਕਿਰਤ ਦਾ ਸੁਨੇਹਾ ਦਿੱਤਾ ਸੀ। ਕਰਤਾਰਪੁਰ ਦੇ ਕਣ ਕਣ ਵਿੱਚ ਗੁਰੂ ਨਾਨਕ ਦੇਵ ਜੀ ਦੀ ਮਹਿਕ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਦੇਸ਼ ਭਰ ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਨੂੰ ਲੈ ਕੇ ਸਮਾਗਮ ਚੱਲ ਰਹੇ ਹਨ। ਉਨ੍ਹਾਂ ਦੀ ਯਾਦ ਵਿੱਚ ਸਿੱਕੇ ਅਤੇ ਸਟੈਂਪਾਂ ਵੀ ਜਾਰੀ ਕੀਤੀਆਂ ਗਈਆਂ ਹਨ।
-
Blessed morning at the Shri Gurudwara Ber Sahib in Sultanpur Lodhi. pic.twitter.com/1lpwHRZbLT
— Narendra Modi (@narendramodi) November 9, 2019 " class="align-text-top noRightClick twitterSection" data="
">Blessed morning at the Shri Gurudwara Ber Sahib in Sultanpur Lodhi. pic.twitter.com/1lpwHRZbLT
— Narendra Modi (@narendramodi) November 9, 2019Blessed morning at the Shri Gurudwara Ber Sahib in Sultanpur Lodhi. pic.twitter.com/1lpwHRZbLT
— Narendra Modi (@narendramodi) November 9, 2019
ਪ੍ਰਧਾਨ ਮੰਤਰੀ ਨੇ ਕਿਹਾ ਕਿਹਾ ਸੁਲਤਾਨਪੁਰ ਲੋਧੀ ਨੂੰ ਹੈਰੀਟੇਜ ਸਿਟੀ ਬਣਾਉਣ ਦਾ ਕੰਮ ਚੱਲ ਰਿਹਾ ਹੈ ਜੋ ਕਿ ਛੇਤੀ ਹੀ ਪੂਰਾ ਹੋ ਜਾਵੇਗਾ। ਪ੍ਰਧਾਨ ਮਤਰੀ ਮੋਦੀ ਨੇ ਇਸ ਮੌਕੇ ਅੰਮ੍ਰਿਤਸਰ ਤੋਂ ਨੰਦੇੜ ਸਾਹਿਬ ਅਤੇ ਅੰਮ੍ਰਿਤਸਰ ਤੋਂ ਲੰਡਨ ਲਈ ਜਾਣ ਵਾਲੀ ਫਲਾਈਟ ਜਾ ਜ਼ਿਕਰ ਕੀਤਾ ਜਿਸ ਉੱਤੇ ਏਕ ਓਂਕਾਰ ਦਾ ਚਿੰਨ੍ਹ ਉਕੇਰਿਆ ਗਿਆ ਹੈ।
ਉਨ੍ਹਾਂ ਸੰਗਤ ਨੂੰ ਕਰਤਾਰਪੁਰ ਲਾਂਘੇ ਦੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ਉੱਤੇ ਆਉਣ ਦਾ ਮੌਕਾ ਮਿਲਿਆ।
ਮੁੱਖ ਮੰਤਰੀ ਨੇ ਸੰਗਤ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਪਾਕਿਸਤਾਨ ਨਾਲ ਪਿਆਰ ਚਾਹੁੰਦਾ ਹੈ ਨਾ ਕਿ ਵੈਰ। ਕਰਤਾਰਪੁਰ ਲਾਂਘੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਲਾਂਘਾ ਖੁੱਲ ਰਿਹਾ ਹੈ ਜਿਸ ਨੂੰ ਲੈ ਕੇ ਸਿੱਖ ਸੰਗਤ ਵਿੱਚ ਖੁਸ਼ੀ ਹੈ।
ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਿਰਪਾ ਨਾਲ ਲਾਂਘਾ ਖੁੱਲ ਰਿਹਾ ਹੈ ਅਤੇ ਉਨ੍ਹਾਂ ਦੀ ਮੇਹਰ ਸਦਕਾ ਸਿੱਖ ਸੰਗਤ ਨੂੰ ਉੱਥੇ ਜਾਣ ਦਾ ਅਤੇ ਜਾ ਕੇ ਪਾਠ ਕਰਨ ਜਾ ਮੌਕਾ ਮਿਲਿਆ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਕਰਤਾਰਪੁਰ ਸਾਹਿਬ ਜਾ ਕੇ ਨਤਮਸਤਕ ਹੋਣਗੇ ਅਤੇ ਹਰ ਨਾਗਰਿਕ ਦੇ ਲਈ ਅਰਦਾਸ ਕਰਨਗੇ।
ਸੁਲਤਾਨਪੁਰ ਲੋਧੀ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ
ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮ੍ਰਿਤਸਰ ਪੁੱਜੇ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਹਵਾਈ ਅੱਡੇ ਤੋਂ ਉਹ ਸੁਲਤਾਨਪੁਰ ਲੋਧੀ ਲਈ ਰਵਾਨੇ ਹੋਏ ਜਿੱਥੇ ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ ਅਤੇ ਉਨ੍ਹਾਂ ਨੂੰ ਸਿਰੋਪਾਓ ਵੀ ਭੇਂਟ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਨਾਲ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਬੀਬੀ ਜਗੀਰ ਕੌਰ ਵੀ ਮੌਜੂਦ ਸਨ।
ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਾਬਾ ਨਾਨਕ ਲਈ ਰਵਾਨਾ ਹੋਏ। ਡੇਰਾ ਬਾਬਾ ਨਾਨਕ ਵਿੱਚ ਬੀਐਸਐਫ ਦੇ ਹੈਡਕੁਆਟਰ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਉਨ੍ਹਾਂ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਗੁਰਦਾਸਪੁਰ ਤੋਂ ਸੰਸਦ ਮੈਂਬਰ ਸਨੀ ਦਿਓਲ ਵੀ ਮੌਜੂਦ ਸਨ।
ਪ੍ਰਧਾਨ ਮੰਤਰੀ ਮੋਦੀ ਨੇ ਡੇਰਾ ਬਾਬਾ ਨਾਨਕ ਵਿਖੇ ਲਗਾਏ ਪੰਜਾਲ ਵਿੱਚ ਲੰਗਰ ਛਕਿਆ ਜਿਸ ਤੋਂ ਬਾਅਦ ਉਹ ਆਪਣੇ ਕਾਫਿਲੇ ਦੇ ਨਾਲ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਰਵਾਨਾ ਹੋ ਗਏ ਅਤੇ ਉੱਥੇ ਜਾ ਕੇ ਲਾਂਘੇ ਦਾ ਉਦਘਾਟਨ ਕੀਤਾ।
ਦੱਸ ਦਈਏ ਕਿ ਕਰਤਾਰਪੁਰ ਸਾਹਿਬ ਨੂੰ ਗੁਰਦੁਆਰਾ ਦਰਬਾਰ ਸਾਹਿਬ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖਰੀ ਸਾਲ ਕਰਤਾਰਪੁਰ ਸਾਹਿਬ ਵਿਖੇ ਬਿਤਾਏ ਜਿੱਥੇ ਉਨ੍ਹਾਂ ਖੇਤੀਬਾੜੀ ਕਰਦਿਆਂ ਸੰਗਤ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਕੇ ਛਕਣ ਦਾ ਉਪਦੇਸ਼ ਦਿੱਤਾ ਸੀ। ਇਸ ਕਰਕੇ ਸਿੱਖ ਸੰਗਤਾਂ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਵਿਚ ਇਸ ਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਹਮੇਸ਼ਾ ਤੋਂ ਹੀ ਕਾਫੀ ਚਾਹ ਹੈ ਜੋ ਕਿ ਹੁਣ ਪੂਰੀ ਹੋ ਗਈ ਹੈ।