ETV Bharat / state

PM Modi Security Breach: ਭਾਜਪਾ ਨੇ ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ - BJP protests outside DC office

ਪੀਐਮ ਮੋਦੀ ਦੀ ਸੁਰੱਖਿਆ ਚ ਕੁਤਾਹੀ (PM Modi Security Breach) ਖਿਲਾਫ਼ ਭਾਜਪਾ ਨੇ ਚੰਨੀ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਗੁਰਦਾਸਪੁਰ ਵਿੱਚ ਭਾਜਪਾ ਵੱਲੋਂ ਡੀਸੀ ਦਫਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ।

ਪੀਐਮ ਮੋਦੀ ਦੀ ਸੁਰੱਖਿਆ ਚ ਕੁਤਾਹੀ ਖਿਲਾਫ਼ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ

author img

By

Published : Jan 7, 2022, 4:21 PM IST

ਗੁਰਦਾਸਪੁਰ: 5 ਜਨਵਰੀ ਨੂੰ ਫਿਰੋਜ਼ਪੁਰ ਵਿਚ ਦੇਸ਼ ਦੇ ਪ੍ਰਧਾਨਮੰਤਰੀ ਦਾ ਕਾਫਲਾ ਰੋਕਣ (PM Modi Security Breach) ਅਤੇ ਪੰਜਾਬ ਸਰਕਾਰ ਦੀ ਲਾਪਰਵਾਹੀ ਨੂੰ ਲੈਕੇ ਗੁਰਦਾਸਪੁਰ ਵਿੱਚ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਐਸਐਸਪੀ ਅਤੇ ਡੀਸੀ ਦਫਤਰ ਗੁਰਦਾਸਪੁਰ ਸਾਹਮਣੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਐਲਾਨ ਕੀਤਾ ਕਿ ਜੇਕਰ ਮੁੱਖਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਗੁਰਦਾਸਪੁਰ ਆਵੇਗਾ ਤਾਂ ਉਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

ਪੀਐਮ ਮੋਦੀ ਦੀ ਸੁਰੱਖਿਆ ਚ ਕੁਤਾਹੀ ਖਿਲਾਫ਼ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ

ਇਸ ਮੌਕੇ ਮਹਿਲਾ ਭਾਜਪਾ ਆਗੂਆਂ ਨੇ ਦੋਸ਼ ਲਗਾਏ ਕਿ ਪੰਜਾਬ ਸਰਕਾਰ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਇਸ ਰੈਲੀ ਨੂੰ ਰੱਦ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਨੂੰ ਪੰਜਾਬ ਵਿੱਚ ਪੂਰੀ ਸੁਰੱਖਿਆ ਨਹੀਂ ਦਿੱਤੀ ਗਈ ਅਤੇ ਜਿਸ ਕਰਕੇ ਦੇਸ਼ ਦੇ ਪ੍ਰਧਾਨਮੰਤਰੀ ਨੂੰ ਵਾਪਿਸ ਮੁੜਨਾ ਪਿਆ।

ਇਸ ਦੇ ਨਾਲ ਭਾਜਪਾ ਆਗੂਆਂ ਨੇ ਚਿੰਤਾ ਜਤਾਈ ਹੈ ਕਿ ਇਸ ਵਿਰੋਧ ਕਾਰਨ ਪੰਜਾਬ ਕਈ ਸਾਲ ਪਿੱਛੇ ਚਲਾ ਗਿਆ ਹੈ ਕਿਉਂਕਿ ਦੇਸ਼ ਦੇ ਪ੍ਰਧਾਨਮੰਤਰੀ ਨੇ ਉਸ ਰੈਲੀ ਦੌਰਾਨ ਕਈ ਵੱਡੇ ਐਲਾਨ ਕਰਨੇ ਸੀ ਜਿਸ ਨਾਲ ਪੰਜਾਬ ਦਾ ਭਲਾ ਹੋਣਾ ਸੀ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਕਾਂਗਰਸ ਦੇ ਗੁੰਡਿਆਂ ਨੇ ਕੀਤਾ ਹੈ ਅਤੇ ਇਸ ਰੈਲੀ ਦੌਰਾਨ ਮਹਿਲਾਵਾਂ ਦੀਆਂ ਗੱਡੀਆਂ ਵੀ ਰੋਕੀਆਂ ਗਈਆਂ ਅਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦਾਸਪੁਰ ਆਵੇਗਾ ਤਾਂ ਉਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ: PM Modi Security Breach: ਭਾਜਪਾ ਰਚ ਰਹੀ ਹੈ ਢੋਂਗ: ਨਵਜੋਤ ਸਿੱਧੂ

ETV Bharat Logo

Copyright © 2025 Ushodaya Enterprises Pvt. Ltd., All Rights Reserved.