ਗੁਰਦਾਸਪੁਰ: ਸ਼ਹਿਰ ਦੀ ਪੁਰਾਣਾ ਸ਼ਾਲਾ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਕਾਰ ਸਵਾਰ ਨੌਜਵਾਨਾਂ ਤੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਤੇ 4 ਪੇਟੀਆਂ ਬੀਅਰ ਦੀਆਂ ਬਰਾਮਦ ਕੀਤੀਆਂ ਹਨ। ਇਹ ਸ਼ਰਾਬ ਦੀਆਂ ਪੇਟੀਆਂ ਵੱਖ-ਵੱਖ ਮਾਰਕਾ ਦੀਆਂ ਹਨ। ਇਸ ਦੀ ਜਾਣਕਾਰੀ ਐਸਐਚਓ ਸ਼ਾਮ ਲਾਲ ਨੇ ਦਿੱਤੀ।
ਐਸਐਚਓ ਸ਼ਾਮ ਲਾਲ ਨੇ ਕਿਹਾ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਾਜੀਕੋਟ ਨੇੜੇ ਗਸ਼ਤ ਕਰ ਰਹੀ ਸੀ ਤੇ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਕਾਰ ਵਿੱਚ ਨਾਜਾਇਜ਼ ਸ਼ਰਾਬ ਗਾਜੀਕੋਟ ਤੋਂ ਬਟਾਲਾ ਲਿਜਾਈ ਜਾ ਰਹੀ ਹੈ। ਇਸ ਮਗਰੋਂ ਉਨ੍ਹਾਂ ਨੇ ਗਸ਼ਤ ਦੌਰਾਨ ਇੰਡੀਗੋ ਕਾਰ ਦੀ ਚੈਕਿੰਗ ਕੀਤੀ ਤਾਂ ਉਨ੍ਹਾਂ ਨੂੰ ਕਾਰ ਵਿੱਚੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਤੇ 4 ਪੇਟੀਆਂ ਬੀਅਰ ਦੀਆਂ ਬਰਾਮਦ ਹੋਈਆਂ। ਉਨ੍ਹਾਂ ਨੇ ਕਾਰ ਸਵਾਰ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਉਨ੍ਹਾਂ ਕਿਹਾ ਕਿ ਇਹ ਨੌਜਵਾਨ ਨਾਜਾਇਜ਼ ਸ਼ਰਾਬ ਨੂੰ ਵੇਚਣ ਦੇ ਮਨਸੂਬੇ ਵਿੱਚ ਸੀ। ਉਨ੍ਹਾਂ ਨੇ ਕਿਹਾ ਕਿ ਸ਼ਰਾਬ ਅਤੇ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ:ਸੋਸ਼ਲ ਮੀਡੀਆ 'ਚ ਸਾਡੇ ਪ੍ਰਤੀ ਗ਼ਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ: ਆਸ਼ਾ ਵਰਕਰ