ਬਟਾਲਾ: ਬਟਾਲਾ ਪੁਲਿਸ ਨੇ 2 ਅਜਿਹੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਜ਼ਹਿਰੀਲੀ ਸ਼ਰਾਬ ਤਿਆਰ ਕਰ ਕੇ ਪਿਛਲੇ ਲੰਮੇ ਸਮੇਂ ਤੋਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਵੇਚਦੇ ਸਨ। ਪੁਲਿਸ ਦਾ ਕਹਿਣਾ ਹੈ ਕਿ ਜਦੋਂ ਇਹ ਨੌਜਵਾਨਾਂ ਨੂੰ ਕਾਬੂ ਕੀਤਾ ਤਾਂ ਉਨ੍ਹਾਂ ਨੇ ਪੁਲਿਸ ਉੱਤੇ ਵੀ ਹਮਲਾ ਕੀਤਾ।
ਥਾਣੇ ਦੇ ਇੰਚਾਰਜ ਮੁਖਤਿਆਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਸਿਵਲ ਲਾਈਨ ਦੀ ਪੁਲਿਸ ਪਾਰਟੀ ਵੱਲੋਂ ਬੀਤੇ ਦਿਨੀਂ ਸ਼ੁਕਰਵਾਰ ਨੂੰ ਇੱਕ ਨਾਕੇ 'ਤੇ ਚੈਕਿੰਗ ਦੌਰਾਨ ਮੋਟਰਸਾਈਕਲ ਉੱਤੇ ਸਵਾਰ ਦੋ ਨੌਜਵਾਨਾਂ ਨੂੰ ਰੋਕਿਆ ਗਿਆ। ਇਨ੍ਹਾਂ ਦੀ ਤਲਾਸ਼ੀ ਲੈਣ 'ਤੇ ਜ਼ਹਿਰੀਲੀ ਸ਼ਰਾਬ ਬਰਾਮਦ ਹੋਈ ਤੇ ਨੌਜਵਾਨ ਪੁਲਿਸ ਮੁਲਾਜ਼ਮਾਂ ਨਾਲ ਮੌਕੇ ਉੱਤੇ ਲੜ ਪਏ ਅਤੇ ਪੁਲਿਸ ਮੁਲਾਜ਼ਮ ਦੀ ਵਰਦੀ ਵੀ ਫਾੜ ਦਿੱਤੀ।
ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰ 2 'ਚੋਂ ਇੱਕ ਨੌਜਵਾਨ ਤਾਂ ਮੌਕੇ 'ਤੇ ਫ਼ਰਾਰ ਹੋ ਗਿਆ। ਨੌਜਵਾਨ ਕੋਲੋਂ ਇਹ ਸ਼ਰਾਬ ਖ਼ਰੀਦ ਕੇ ਅੱਗੇ ਵੇਚਦੇ ਸਨ, ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰ ਕੇ ਕਾਨੂੰਨੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪਾਕਿਸਤਾਨੀ ਫੌਜ ਵੱਲੋਂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਗੋਲੀਬਾਰੀ, ਇੱਕ ਜਵਾਨ ਸ਼ਹੀਦ