ਗੁਰਦਾਸਪੁਰ: ਸੂਬੇ ਦੇ ਵਿੱਚ ਲੁੱਟ-ਖੋਹ (Looting) ਤੇ ਚੋਰੀ ਦੀਆਂ ਘਟਨਾਵਾਂ (Incidents of theft) ਰੁਕਣ ਦੀ ਬਜਾਇ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ। ਬਟਾਲਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ (Gang exposed) ਕਰਨ ਦਾ ਦਾਅਵਾ ਕੀਤਾ ਗਿਆ ਹੈ। ਡੀਐਸਪੀ ਸਿਟੀ ਪਰਵਿੰਦਰ ਕੌਰ ਵਲੋਂ ਇੱਕ ਪ੍ਰੈੱਸ ਕਾਨਫਰੰਸ ਕਰ ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਇਕ ਨੌਜਵਾਨ ਅਕਾਸ਼ ਮਸੀਹ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਤੋਂ ਤਫਤੀਸ਼ ਚ ਇਹ ਖੁਲਾਸਾ ਹੋਇਆ ਕਿ ਉਕਤ ਗ੍ਰਿਫਤਾਰ ਨੌਜਵਾਨ ਇਕ ਮੋਟਰਸਾਈਕਲ ਚੋਰ ਗੈਂਗ ਦਾ ਸਰਗਨਾ ਹੈ ਅਤੇ ਹੁਣ ਤੱਕ ਪੁਲਿਸ ਵਲੋਂ ਜਾਂਚ ਚ 10 ਚੋਰੀ ਕੀਤੇ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।
ਪੁਲਿਸ ਮੁਤਾਬਕ ਮੁਲਜ਼ਮ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਚੋਰੀ ਕਰ ਅੱਗੇ ਵੇਚਦੇ ਸਨ। ਪੁਲਿਸ ਅਧਿਕਾਰੀ ਦਾ ਦਾਅਵਾ ਹੈ ਕਿ ਇਸ ਗੈਂਗ ਦੇ ਚਾਰ ਹੋਰ ਮੈਂਬਰ ਹਨ ਜੋ ਵੱਖ ਵੱਖ ਪਿੰਡਾਂ ਦੇ ਰਹਿਣ ਵਾਲੇ ਹਨ ਜੋ ਕਿ ਫਿਲਹਾਲ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੀ ਪੁਲਿਸ ਪਾਰਟੀਆਂ ਵਲੋਂ ਰੇਡ ਕੀਤੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਬਾਕੀ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸਾਧ ਦੇ ਭੇਸ 'ਚ ਡਾਕੂ, ਅਫ਼ਸਰ ਬਣਕੇ ਲੋਕਾਂ ਨੂੰ ਲੁੱਟਦਾ ਨਕਲੀ ਬਿਜਲੀ ਮੁਲਾਜ਼ਮ ਕਾਬੂ