ETV Bharat / state

ਪ੍ਰਕਾਸ਼ ਪੁਰਬ ਮੌਕੇ CM ਚੰਨੀ ਦੀ ਮਨੁੱਖਤਾ ਨੂੰ ਅਪੀਲ

ਗੁਰਪੁਰਬ ਦੀ ਪੂਰਬਲੀ ਸ਼ਾਮ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਚੰਨੀ (Chief Minister Channi) ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਇੱਕ ਮਹਾਨ ਅਧਿਆਤਮਕ ਦੂਤ ਸਨ। ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਅਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਵੀ ਉਸੇ ਤਰ੍ਹਾਂ ਸਾਰਥਿਕ ਹਨ।

ਪ੍ਰਕਾਸ਼ ਪੁਰਬ ਮੌਕੇ CM ਚੰਨੀ ਦੀ ਮਨੁੱਖਤਾ ਨੂੰ ਅਪੀਲ
ਪ੍ਰਕਾਸ਼ ਪੁਰਬ ਮੌਕੇ CM ਚੰਨੀ ਦੀ ਮਨੁੱਖਤਾ ਨੂੰ ਅਪੀਲ
author img

By

Published : Nov 18, 2021, 5:37 PM IST

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ 552ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉੱਤੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਗੁਰਪੁਰਬ ਦੀ ਪੂਰਬਲੀ ਸ਼ਾਮ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਚੰਨੀ (Chief Minister Channi) ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਇੱਕ ਮਹਾਨ ਅਧਿਆਤਮਕ ਦੂਤ ਸਨ। ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਅਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਵੀ ਉਸੇ ਤਰ੍ਹਾਂ ਸਾਰਥਿਕ ਹਨ।

ਪ੍ਰਕਾਸ਼ ਪੁਰਬ ਮੌਕੇ CM ਚੰਨੀ ਦੀ ਮਨੁੱਖਤਾ ਨੂੰ ਅਪੀਲ

ਮੁੱਖ ਮੰਤਰੀ ਚੰਨੀ (Chief Minister Channi) ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਨੇ ਵਹਿਮ-ਭਰਮ ਤੋਂ ਮੁਕਤ ਜਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ। ਜਿਸ ਨਾਲ ਵੇਦਨਾ ਤੋਂ ਪੀੜਤ ਮਨੁੱਖਤਾ ਦਾ ਕਲਿਆਣ ਹੋਇਆ। ਮੁੱਖ ਮੰਤਰੀ (Chief Minister Channi) ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ ਅਤੇ ਇਸ ਨੂੰ ਜਾਤੀ ਅਧਾਰਿਤ ਵੈਰ-ਵਿਰੋਧ, ਝੂਠ-ਫਰੇਬ, ਦਿਖਾਵਾ ਅਤੇ ਪਾਖੰਡਬਾਜ਼ੀ ਦੀਆਂ ਅਲਾਮਤਾ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ (Chief Minister Channi) ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉੱਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੇ ਮਹਾਨ ਵਿਰਸੇ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗੁਰਪੁਰਬ ਦੇ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉੱਪਰ ਉਠ ਕੇ ਸ਼ਰਧਾ ਅਤੇ ਸਮਰਪਣ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ:ਕਰਤਾਰਪੁਰ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਪੁੱਜੇ ਸੀਐਮ ਚੰਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.