ਗੁਰਦਾਸਪੁਰ: ਅਕਸਰ ਆਪਣੀ ਹੀ ਪਾਰਟੀ ਵਿਰੁੱਧ ਬਗਾਵਤ ਕਰਨ ਵਾਲੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਟਾਲਾ ਧਮਾਕੇ ਨੂੰ ਲੈ ਕੇ ਇੱਕ ਵਾਰ ਫਿਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਬਟਾਲਾ ਦੌਰੇ 'ਤੇ ਆਏ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਭਾਵੇਂ ਸਰਕਾਰ ਉਨ੍ਹਾਂ ਦੀ ਹੈ ਪਰ ਇਸ ਧਮਾਕੇ ਦਾ ਜ਼ਿੰਮੇਵਾਰ ਉਹ ਪੂਰੀ ਤਰ੍ਹਾਂ ਸਰਕਾਰ ਤੇ ਪ੍ਰਸ਼ਾਸਨ ਨੂੰ ਮੰਨਦੇ ਹਨ।
ਬਾਜਵਾ ਨੇ ਕਿਹਾ ਕਿ ਬਟਾਲਾ ਧਮਾਕੇ ਦੀ ਜਾਂਚ ਜੀ ਜ਼ਿੰਮੇਵਾਰੀ ਹਾਈ ਕੋਰਟ ਦੇ ਰਿਟਾਇਰਡ ਜਸਟੀਸ ਨੂੰ ਦਿੱਤੀ ਜਾਵੇ। ਨਾਲ ਹੀ ਬਾਜਵਾ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਅਮਿੰਦਰ ਸਿੰਘ ਨਾਲ ਗੱਲਬਾਤ ਕਰਨਗੇ ਤੇ ਪੀੜਤਾਂ ਦੀ ਬਣਦੀ ਮਦਦ ਕਰਨ ਲਈ ਸਰਕਾਰ ਤੋਂ ਮੰਗ ਕਰਨਗੇ।
ਹੋਰ ਪੜ੍ਹੋ: ਬਟਾਲਾ ਤੋਂ ਪਹਿਲਾਂ ਵੀ ਅਜਿਹੇ ਧਮਾਕੇ ਲੈ ਚੁੱਕੇ ਨੇ ਕਈਆਂ ਦੀਆਂ ਜਾਨਾਂ
ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ 25 ਲੱਖ ਰੁਪਏ ਅਤੇ ਜੋ ਜਖ਼ਮੀ ਹੋਏ ਹਨ ਉਨ੍ਹਾਂ ਨੂੰ 11 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।