ਗੁਰਦਾਸਪੁਰ: ਖੇਤੀ ਕਾਨੂੰਨਾਂ (Agricultural laws) ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ (United Farmers Front) ਵੱਲੋਂ 27 ਸਤੰਬਰ ਨੂੰ ਭਾਰਤ ਬੰਦ (India closed) ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸਦੇ ਤਹਿਤ ਕੱਲ੍ਹ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਰਹੇਗਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਅਪੀਲ ਕੀਤੀ ਗਈ ਹੈ ਕਿ ਹਰ ਇੱਕ ਵਰਗ ਇਸ ਸੱਦੇ ਦਾ ਸਮਰਥਨ ਕਰੇ।
ਭਾਰਤ ਬੰਦ ਸੱਦੇ ਨੂੰ ਸਫ਼ਲ ਬਣਾਉਣ ਵੱਖ ਵੱਖ ਥਾਵਾਂ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਤਹਿਤ ਹੀ ਗੁਰਦਾਸਪੁਰ (Gurdaspur) ਜ਼ਿਲ੍ਹੇ ਵਿੱਚ ਵੀ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ, ਕਿਸਾਨ ਕੇਂਦਰ ਸਰਕਾਰ ਨਾਲ ਹਰ ਲੜਾਈ ਲੜਨ ਨੂੰ ਤਿਆਰ ਹਨ। ਕੱਲ੍ਹ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਕਿਸਾਨ ਪੂਰੀ ਤਰ੍ਹਾਂ ਨਾਲ ਤਿਆਰ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ। ਕੱਲ੍ਹ ਸਵੇਰੇ 6 ਵਜੇ ਤੋਂ ਹੀ ਆਵਾਜਾਈ ਬੰਦ ਕਰ ਦਿਤੀ ਜਾਵੇਗੀ ਜੋ ਕਿ ਸ਼ਾਮ ਦੇ 4 ਵਜੇ ਤੱਕ ਬੰਦ ਰਹੇਗੀ। ਸਿਰਫ ਐਂਬੂਲੈਂਸ (Ambulance) ਨੂੰ ਹੀ ਰਸਤੇ ਤੋਂ ਲੰਘਣ ਦਿੱਤਾ ਜਾਵੇਗਾ। ਇਸ ਦੌਰਾਨ ਸਿਰਫ ਸਿਹਤ ਸਹੂਲਤਾਂ ਅਤੇ ਜਰੂਰੀ ਵਸਤਾਂ ਵਾਲੀਆਂ ਦੁਕਾਨਾਂ ਹੀ ਖੁੱਲੀਆਂ ਰਹਿਣਗੀਆਂ।ਬਾਕੀ ਸਭ ਕੁਝ ਮੁਕੰਮਲ ਤੌਰ ਤੇ ਬੰਦ ਰਹੇਗਾ।
ਕਿਸਾਨਾਂ ਆਗੂਆਂ ਵਲੋਂ ਅਪੀਲ ਕੀਤੀ ਗਈ ਹੈ ਕਿ ਇਸ ਭਾਰਤ ਬੰਦ ਦੌਰਾਨ ਹੁਲੜ ਬਾਜੀ ਨਾਂ ਕੀਤੀ ਜਾਵੇ ਅਤੇ ਹਰ ਇਕ ਵਰਗ ਇਸਦਾ ਸਮਰਥਨ ਕਰੇ।
ਇਹ ਵੀ ਪੜ੍ਹੋ:- ਪਾਣੀਪਤ 'ਚ ਅੱਜ ਕਿਸਾਨਾਂ ਦੀ ਮਹਾਪੰਚਾਇਤ, ਰਾਕੇਸ਼ ਟਿਕੈਤ ਵੀ ਹੋਣਗੇ ਸ਼ਾਮਲ