ਗੁਰਦਾਸਪੁਰ: ਡਰਾਈਵਰਾਂ ਦੀ ਲਾਪ੍ਰਵਾਹੀ ਕਾਰਨ ਆਏ ਦਿਨ ਹੀ ਸਕੂਲੀ ਬੱਸਾਂ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਤਾਜ਼ਾ ਮਾਮਲਾ ਡੇਰਾ ਬਾਬਾ ਨਾਨਕ ਦੇ ਪਿੰਡ ਚੱਕਵਾਲੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ ਬੱਸ ਵਿੱਚ ਸਵਾਰ 50 ਦੇ ਕਰੀਬ ਬੱਚਿਆਂ ਵਿੱਚੋਂ ਦਰਜਨ ਦੇ ਕਰੀਬ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਤੇ 2 ਬੱਚਿਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ।
ਬੱਚਿਆਂ ਨੂੰ ਸੁਰੱਖਿਅਤ ਬੱਸ ਵਿੱਚੋਂ ਬਾਹਰ ਕੱਢਿਆ: ਇਸ ਸਬੰਧੀ ਜਾਣਕਾਰੀ ਦਿੰਦਿਆ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਲੋਕਾਂ ਤੋਂ ਪਤਾ ਲੱਗਾ ਸੀ ਕਿ ਪਿੰਡ ਚੱਕਵਾਲੀ ਵਿੱਚ ਸਕੂਲ ਦੀ ਬੱਸ ਪਲਟ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਉੱਤੇ ਪਹੁੰਚ ਕੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਬੱਸ ਵਿੱਚੋਂ ਬਾਹਰ ਕੱਢਿਆ। ਉਹਨਾਂ ਕਿਹਾ ਕਿ ਕੁੱਝ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ 2 ਬੱਚਿਆਂ ਦੇ ਗੰਭੀਰ ਸੱਟਾਂ ਲੱਗੀਆਂ ਸਨ। ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।
ਮਾਪਿਆਂ ਨੇ ਡਰਾਈਵਰ 'ਤੇ ਲਗਾਏ ਆਰੋਪ:- ਬੱਚਿਆਂ ਦੇ ਮਾਪਿਆਂ ਨੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਉਹਨਾਂ ਨੂੰ ਪਹਿਲਾਂ ਵੀ ਸ਼ਿਕਾਇਤਾਂ ਮਿਲ ਰਹੀਆਂ ਸਨ, ਇਸ ਬੱਸ ਦਾ ਡਰਾਈਵਰ ਨਸ਼ੇ ਕਰਦਾ ਹੈ, ਜਿਸਦੀ ਕਈ ਵਾਰ ਸ਼ਿਕਾਇਤ ਸਕੂਲ ਪ੍ਰਬੰਧਕਾਂ ਨੂੰ ਦਿੱਤੀ ਗਈ ਸੀ, ਡਰਾਈਵਰ ਨੂੰ ਬਦਲਿਆ ਜਾਵੇ, ਪਰ ਕੋਈ ਕਾਰਵਾਈ ਨਹੀਂ ਹੋਈ। ਜਿਸ ਕਰਕੇ ਅੱਜ ਸ਼ਨੀਵਾਰ ਨੂੰ ਇਹ ਸੜਕ ਹਾਦਸਾ ਵਾਪਰ ਗਿਆ।
- Parkash Purab Sri Guru Granth Sahib Ji: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਕੀਤੀ ਗਈ ਦੀਪਮਾਲਾ ਅਤੇ ਆਤਿਸ਼ਬਾਜ਼ੀ
- Kotakpura Golikand Video : ਕੋਟਕਪੂਰਾ ਗੋਲੀਕਾਂਡ ਮਾਮਲੇ ਨੂੰ ਲੈਕੇ ਫਰੀਦਕੋਟ ਅਦਾਲਤ 'ਚ ਹੋਈ ਪੇਸ਼ੀ, ਵਾਇਰਲ ਵੀਡੀਓ ਨੂੰ ਲੈਕੇ ਵਕੀਲ ਨੇ ਆਖੀਆਂ ਇਹ ਗੱਲਾਂ
- PM Narendra Modi 73th Birthday: ਅੱਜ ਹੈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ, ਤੁਸੀਂ ਵੀ ਦਿਓ ਵਧਾਈ
ਮੁੱਖ ਅਧਿਆਪਕਾ ਨੇ ਕਿਹਾ ਤੁਰੰਤ ਬੱਚਿਆਂ ਨੂੰ ਦਿੱਤੀ ਮੁੱਢਲੀ ਸਹਾਇਤਾ:- ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਮੁੱਖ ਅਧਿਆਪਕਾ ਰੇਣੁ ਬਾਲਾ ਨੇ ਦੱਸਿਆ ਕਿ ਜਦੋਂ ਸਾਨੂੰ ਇਹ ਸੂਚਨਾਂ ਮਿਲੀ ਕੀ ਬੱਸ ਹਾਦਸਾਗ੍ਰਸਤ ਹੋ ਗਈ ਹੈ। ਉਹਨਾਂ ਨੇ ਮੌਕੇ ਉੱਤੇ ਪਹੁੰਚ ਕੇ ਬੱਚਿਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਪ੍ਰਾਪਤ ਕਰਵਾਈ ਅਤੇ ਜਿਹੜੇ ਬੱਚੇ ਗੰਭੀਰ ਜ਼ਖਮੀ ਸਨ, ਉਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ।
ਉਹਨਾਂ ਦੱਸਿਆ ਕਿ ਪਹਿਲਾਂ ਕਿਸੇ ਵੀ ਬੱਚਿਆਂ ਦੇ ਮਾਪਿਆਂ ਨੇ ਉਹਨਾਂ ਨੂੰ ਡਰਾਈਵਰ ਸਬੰਧੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ, ਜੇ ਕਰਵਾਈ ਹੁੰਦੀ ਤਾਂ ਉਹ ਡਰਾਈਵਰ ਖ਼ਿਲਾਫ਼ ਜ਼ਰੂਰ ਐਕਸ਼ਨ ਲੈਂਦੇ। ਉਹਨਾਂ ਕਿਹਾ ਕਿ ਫਿਲਹਾਲ ਹੁਣ ਬੱਚਿਆਂ ਨੂੰ ਸਹੀ ਸਲਾਮਤ ਘਰਾਂ ਤੱਕ ਪਹੁੰਚਾ ਦਿੱਤਾ ਗਿਆ ਹੈ ਅਤੇ ਡਰਾਈਵਰ ਦੇ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।