ਗੁਰਦਾਸਪੁਰ: ਕਰਤਾਰਪੁਰ ਲਾਂਘੇ ਲਈ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਏ ਅਧਿਕਾਰੀਆਂ ਨੂੰ ਕਿਸਾਨਾਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਿਆ ਹੈ। ਕਿਸਾਨਾਂ ਨੇ ਮੰਗ ਰੱਖੀ ਹੈ ਕਿ ਜਿਨ੍ਹਾਂ ਸਮਾਂ ਉਨ੍ਹਾਂ ਨੂੰ ਜ਼ਮੀਨ ਦਾ ਵਾਜ਼ਿਬ ਮੁੱਲ ਨਹੀਂ ਮਿਲ ਜਾਂਦਾ ਉਨ੍ਹਾਂ ਸਮਾਂ ਉਹ ਜ਼ਮੀਨ 'ਤੇ ਕਿਸੇ ਵੀ ਕਿਸਮ ਦਾ ਕੰਮ ਸ਼ੁਰੂ ਨਹੀਂ ਕਰਨ ਦੇਣਗੇ।
ਕਰਤਾਰਪੁਰ ਲਾਂਘੇ ਲਈ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਈ ਅਧਿਕਾਰੀਆਂ ਦੀ ਟੀਮ ਭਾਰੀ ਪੁਲਿਸ ਬਲ ਨਾਲ ਪਿੰਡ ਵਿੱਚ ਆਈ ਪਰ ਕਿਸਾਨਾਂ ਨੇ ਇਸ ਦਾ ਵਿਰੋਧ ਕਰਦਿਆਂ ਕਈ ਘੰਟਿਆਂ ਤੱਕ ਗੁਰਦਾਸਪੁਰ-ਡੇਰਾ ਬਾਬਾ ਨਾਨਕ ਹਾਈਵੇ ਜਾਮ ਕੇ ਧਰਨਾ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਉਹ ਲਾਂਘੇ ਲਈ ਜ਼ਮੀਨ ਦੇਣ ਨੂੰ ਤਿਆਰ ਹਨ ਪਰ ਸਰਕਾਰ ਉਨ੍ਹਾਂ ਦੀ ਜ਼ਮੀਨ ਦਾ ਉਚਿਤ ਮੁੱਲ ਦੇਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਸਰਕਾਰ ਜ਼ਮੀਨ ਦਾ ਸਹੀ ਮੁੱਲ ਨਹੀਂ ਦਿੰਦੀ ਉਨ੍ਹਾਂ ਸਮਾਂ ਉਹ ਆਪਣੀ ਜ਼ਮੀਨ 'ਤੇ ਕਿਸੇ ਵੀ ਪ੍ਰਕਾਰ ਦਾ ਕੰਮ ਸ਼ੁਰੂ ਨਹੀਂ ਹੋਣ ਦੇਣਗੇ।
ਇਸ ਦੌਰਾਨ ਐੱਸਡੀਐੱਮ ਡੇਰਾ ਬਾਬਾ ਨਾਨਕ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੇ ਗੁੱਸੇ ਨੂੰ ਵੇਖ ਕੇ ਉਨ੍ਹਾਂ ਨੂੰ ਸਮਝਾਇਆ ਗਿਆ ਹੈ ਕਿ ਫ਼ਿਲਹਾਲ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਗਈ ਹੈ ਉਨ੍ਹਾਂ ਦੀ ਜ਼ਮੀਨ ਦੇ ਵਾਜ਼ਿਬ ਮੁੱਲ ਦੀ ਮੰਗ ਉਹ ਸਰਕਾਰ ਕੋਲ ਭੇਜ ਦੇਣਗੇ।
ਕਿਸਾਨਾਂ ਦੇ ਧਰਨੇ ਨੂੰ ਸ਼ਾਂਤ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਨੇ ਲਿਖਤੀ ਰੂਪ ਵਿੱਚ ਕਿਸਾਨਾਂ ਨੂੰ ਭਰੋਸਾ ਦਵਾਉਣਾ ਪਿਆ ਕਿ ਫ਼ਿਲਹਾਲ ਅਜੇ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ ਬਾਕੀ ਦਾ ਸਾਰੀ ਕਾਰਵਾਈ ਕਿਸਾਨਾਂ ਨਾਲ ਬੈਠ ਕੇ ਕੀਤੀ ਜਾਵੇਗੀ।