ETV Bharat / state

ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ 2 ਘੰਟੇ ਲਈ ਕੀਤੀ ਹੜਤਾਲ - ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ

ਬਟਾਲਾ ਵਿੱਚ ਪਨ ਬੱਸ ਕਰਮਚਾਰੀਆਂ ਨੇ ਸਵੇਰੇ 8 ਤੋਂ 12 ਵਜੇ ਤੱਕ ਬੱਸ ਸਟੈਂਡ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ 2 ਘੰਟੇ ਲਈ ਕੀਤੀ ਹੜਤਾਲ

author img

By

Published : Jul 26, 2021, 11:54 AM IST

ਗੁਰਦਾਸਪੁਰ: ਬਟਾਲਾ ਵਿੱਚ ਪਨ ਬੱਸ ਕਰਮਚਾਰੀਆਂ ਨੇ ਸਵੇਰੇ 8 ਤੋਂ 12 ਵਜੇ ਤੱਕ ਬੱਸ ਸਟੈਂਡ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਆਗੂਆਂ ਨੇ ਕਿਹਾ, ਕਿ ਪੰਜਾਬ ਸਰਕਾਰ ਨੇ ਸਾਰੇ ਕੱਚੇ ਮੁਲਾਜ਼ਮਾਂ ਨੂੂੰ ਪੰਜਾਬ ਕੈਬਨਿਟ ਦੀ ਪਹਿਲੀ ਬੈਠਕ ਵਿੱਚ ਪੱਕੇ ਕਰਨ ਦਾ ਵਾਅਦਾ ਕੀਤਾ ਸੀ। ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਦੀ ਕਾਂਗਰਸ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੀ।

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮਿਤੀ 9-10-11 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਤੇ ਨਾਲ ਹੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨ ਦੀ ਵੀ ਗੱਲ ਕਹੀ ਗਈ ਹੈ।

ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ 2 ਘੰਟੇ ਲਈ ਕੀਤੀ ਹੜਤਾਲ

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰਨ ਵਾਲਿਆਂ ਮੁਲਾਜ਼ਮਾਂ ਨੂੰ ਪੁਲਿਸ ਵੱਲੋਂ ਜਾਨਵਰਾਂ ਵਾਂਗ ਕੁੱਟਿਆ ਜਾਦਾ ਹੈ। ਪਿਛਲੇ ਦਿਨ ਬਠਿੰਡਾ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵਿਰੋਧ ਦੌਰਾਨ ਵੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀ ਚਾਰਜ ਕੀਤਾ ਸੀ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ ਮੁਲਾਜ਼ਮਾਂ ‘ਤੇ ਲਾਠੀ ਚਾਰਜ ਕਰਕੇ ਪੰਜਾਬ ਸਰਕਾਰ ਨੇ ਸਾਬਿਤ ਕਰ ਦਿੱਤਾ ਹੈ, ਕਿ ਉਹ ਆਪਣੇ ਵਾਅਦਿਆ ਤੋਂ ਭੱਜ ਗਈ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੈਪਟਨ ਸਰਕਾਰ ਨੂੰ ਹੁਣ ਤੱਕ ਦੀ ਪੰਜਾਬ ਦੀ ਸਭ ਤੋਂ ਫੇਲ੍ਹ ਸਰਕਾਰ ਕਰਾਰ ਦਿੱਤਾ।

ਕਰਮਚਾਰੀਆਂ ਦੀ ਮੰਗ ਹੈ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਵਿੱਚ ਘੱਟੋ-ਘੱਟ 10 ਹਜ਼ਾਰ ਬੱਸਾਂ ਪਾਈਆਂ ਜਾਣ, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤਾ ਜਾਵੇ, ਰਿਪੋਰਟਾਂ ਦੀਆਂ ਕੰਡੀਸ਼ਨਾ ਰੱਦ ਕਰਕੇ ਮੁਲਾਜ਼ਮ ਬਹਾਲ ਕੀਤੇ ਜਾਣ। ਇਨ੍ਹਾਂ ਮੰਗਾਂ ਨੂੰ ਲੈਕੇ ਇਹ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਧਰਨੇ ਦੇ ਰਹੇ ਹਨ।

ਇਹ ਵੀ ਪੜ੍ਹੋ:ਕਿਸਾਨਾਂ ਦੇ ਸਮਰਥਨ ’ਚ ਟਰੈਕਟਰ ਚਲਾ ਕੇ ਸੰਸਦ ਪਹੁੰਚੇ ਰਾਹੁਲ ਗਾਂਧੀ

ETV Bharat Logo

Copyright © 2025 Ushodaya Enterprises Pvt. Ltd., All Rights Reserved.