ETV Bharat / state

ਡਰੋਨ ਹਮਲਾ: ਪੰਜਾਬ ਡੀਜੀਪੀ ਦਾ ਵੱਡਾ ਪਲਾਨ ਆਇਆ ਸਾਹਮਣੇ - drones threat

ਡੀਜੀਪੀ ਦਿਨਕਰ ਗੁਪਤਾ ਨੇ ਸਬੂਤ ਅਧਾਰਤ ਅਤੇ ਸਰਗਰਮ ਪੁਲਿਸਿੰਗ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਅੱਜ ਬੀਐਸਐਫ ਨੂੰ ਪੰਜਾਬ ਦੀਆਂ ਸਰਹੱਦਾਂ 'ਤੇ ਡਰੋਨਾਂ ਦੀਆਂ ਗਤੀਵਿਧੀਆਂ, ਜੋ ਕੌਮੀ ਸੁਰੱਖਿਆ 'ਤੇ ਨਵੇਂ ਖ਼ਤਰੇ ਵਜੋਂ ਸਾਹਮਣੇ ਆ ਰਹੀਆਂ ਹਨ ਅਤੇ ਜਿਸ ਨੇ ਸਰਹੱਦੀ ਸੁਰੱਖਿਆ ਨੂੰ ਭਾਰੀ ਸੱਟ ਮਾਰੀ ਹੈ, ਦਾ ਮੁਕਾਬਲਾ ਕਰਨ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।

ਡੀਜੀਪੀ ਦਿਨਕਰ ਗੁਪਤਾ
ਡੀਜੀਪੀ ਦਿਨਕਰ ਗੁਪਤਾ
author img

By

Published : Jun 29, 2021, 5:58 PM IST

Updated : Jun 29, 2021, 6:21 PM IST

ਚੰਡੀਗੜ੍ਹ/ਗੁਰਦਾਸਪੁਰ: ਐਤਵਾਰ ਨੂੰ ਜੰਮੂ ਸਥਿਤ ਏਅਰਫੋਰਸ ਬੇਸ 'ਤੇ ਹੋਏ ਡਰੋਨ ਹਮਲੇ ਮਗਰੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਵੀ ਸੁਰੱਖਿਆ ਵਧਾਈ ਗਈ ਹੈ। ਇਸੇ ਤਹਿਤ ਪੰਜਾਬ ਡੀਜੀਪੀ ਦਿਨਕਰ ਗੁਪਤਾ ਨੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਤੇ ਬੀਐਸਐਫ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।

ਡੀਜੀਪੀ ਦਿਨਕਰ ਗੁਪਤਾ ਨੇ ਸਬੂਤ ਅਧਾਰਤ ਅਤੇ ਸਰਗਰਮ ਪੁਲਿਸਿੰਗ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਅੱਜ ਬੀਐਸਐਫ ਨੂੰ ਪੰਜਾਬ ਦੀਆਂ ਸਰਹੱਦਾਂ 'ਤੇ ਡਰੋਨਾਂ ਦੀਆਂ ਗਤੀਵਿਧੀਆਂ, ਜੋ ਕੌਮੀ ਸੁਰੱਖਿਆ 'ਤੇ ਨਵੇਂ ਖ਼ਤਰੇ ਵਜੋਂ ਸਾਹਮਣੇ ਆ ਰਹੀਆਂ ਹਨ ਅਤੇ ਜਿਸ ਨੇ ਸਰਹੱਦੀ ਸੁਰੱਖਿਆ ਨੂੰ ਭਾਰੀ ਸੱਟ ਮਾਰੀ ਹੈ, ਦਾ ਮੁਕਾਬਲਾ ਕਰਨ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ, “ਸਤੰਬਰ 2019 ਵਿਚ, ਇਹ ਪਹਿਲੀ ਵਾਰ ਸੀ ਕਿ ਹਥਿਆਰਾਂ ਦੀ ਤਸਕਰੀ ਲਈ ਅੰਮ੍ਰਿਤਸਰ ਵਿਚ ਡਰੋਨਾਂ ਦੀ ਵਰਤੋਂ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਡਰੋਨ ਨਾਲ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਕਸਰ ਕੀਤੀ ਜਾ ਰਹੀ ਸੀ ਅਤੇ ਹੁਣ ਜੰਮੂ ਵਿਚ ਡਰੋਨਾਂ ਦੀ ਵਰਤੋਂ ਨਾਲ ਅੱਤਵਾਦੀ ਹਮਲੇ ਨੇ ਸੁਰੱਖਿਆ ਸਬੰਧੀ ਹੋਰ ਵੱਡਾ ਖ਼ਤਰਾ ਪੈਦਾ ਕਰ ਦਿੱਤਾ ਹੈ।” ਉਹਨਾਂ ਅੱਗੇ ਕਿਹਾ ਕਿ ਬੀਐਸਐਫ, ਪੰਜਾਬ ਪੁਲਿਸ ਅਤੇ ਸੂਬੇ ਦੇ ਲੋਕਾਂ ਵੱਲੋਂ ਪਿਛਲੇ 20 ਮਹੀਨਿਆਂ ਦੌਰਾਨ 60 ਤੋਂ ਵੱਧ ਡਰੋਨ ਉੱਡਦੇ ਵੇਖੇ ਗਏ ਹਨ।

ਡੀਜੀਪੀ ਨੇ ਅੱਜ ਗੁਰਦਾਸਪੁਰ ਵਿਖੇ ਬੀਐਸਐਫ ਅਤੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਡਰੋਨ ਰਾਹੀਂ ਜੰਮੂ ਦੇ ਏਅਰ ਫੋਰਸ ਬੇਸ 'ਤੇ ਹੋਏ ਹਮਲੇ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਿਆਂ ਵਿੱਚ ਡੀਜੀਪੀ ਦੀ ਪ੍ਰਧਾਨਗੀ ਵਿੱਚ ਕੀਤੀ ਗਈ ਇਹ ਦੂਜੀ ਉੱਚ ਪੱਧਰੀ ਮੀਟਿੰਗ ਹੈ। ਇਸ ਮੀਟਿੰਗ ਵਿੱਚ ਏਡੀਜੀਪੀ ਇੰਟਰਨਲ ਸਕਿਓਰਿਟੀ ਆਰ.ਐਨ. ਢੋਕੇ, ਆਈਜੀ ਬਾਰਡਰ ਰੇਂਜ ਐਸਪੀਐਸ ਪਰਮਾਰ ਅਤੇ ਡੀਆਈਜੀ ਬੀਐਸਐਫ ਪ੍ਰਭਾਕਰ ਜੋਸ਼ੀ ਸਮੇਤ ਬੀਐਸਐਫ ਦੇ ਤਕਰੀਬਨ 8 ਕਮਾਂਡੈਂਟਸ ਵੀ ਸ਼ਾਮਲ ਸਨ।

ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਹੋਰ ਬਿਹਤਰ ਤਾਲਮੇਲ ਅਤੇ ਸਹਿਯੋਗ ਦੀ ਮੰਗ ਕਰਦਿਆਂ, ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਦੋਵੇਂ ਬਲਾਂ ਨੂੰ ਇਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ ਅਤੇ ਅਸਲ ਸਮੇਂ ਦੀ ਜਾਣਕਾਰੀ ਇਕੱਠੀ ਅਤੇ ਸਾਂਝੀ ਕਰਕੇ ਖੁਫੀਆ ਇੰਟੈਲੀਜੈਂਸ ਨੂੰ ਮੁੜ ਸਰਗਰਮ ਕਰਨਾ ਚਾਹੀਦਾ ਹੈ।

ਉਨ੍ਹਾਂ ਬੀਐਸਐਫ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਦੀ ਸੈਕਟਰ-ਵਾਈਜ ਇਨਪੁਟਸ ਨੂੰ ਪੰਜਾਬ ਪੁਲਿਸ ਨਾਲ ਸਾਂਝਾ ਕਰਨ ਤਾਂ ਜੋ ਉਹ ਇਹਨਾਂ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖ ਸਕਣ ਅਤੇ ਕਿਸੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਡੀਜੀਪੀ ਨੇ ਗੁਰਦਾਸਪੁਰ, ਬਟਾਲਾ ਅਤੇ ਪਠਾਨਕੋਟ ਦੇ ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਸਰਹੱਦੀ ਪਿੰਡਾਂ ਦੀ ਸੂਚੀ ਬਣਾਈ ਜਾਵੇ ਅਤੇ ਹਰ ਪਿੰਡ ਵਿੱਚ ਪੁਲਿਸ, ਜਨਤਾ, ਜੀ.ਓ.ਜੀ., ਐਨ.ਜੀ.ਓਜ਼ ਆਦਿ ਦੇ ਸਹਿਯੋਗ ਨਾਲ ਇੱਕ ਮਜ਼ਬੂਤ ਖੁਫੀਆ ਨੈਟਵਰਕ ਵਿਕਸਤ ਕੀਤਾ ਜਾਵੇ ਤਾਂ ਜੋ ਉਹ ਆਪਣੇ ਪਿੰਡ ਵਿਚ ਹੋਣ ਵਾਲੀਆਂ ਕਿਸੇ ਵੀ ਅਪਰਾਧਿਕ ਗਤੀਵਿਧੀਆਂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰ ਸਕਣ।

ਉਨ੍ਹਾਂ ਐਸਐਸਪੀਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਰਾਤ ਸਮੇਂ ਪੁਲਿਸ ਨਾਕਿਆਂ ਵਿੱਚ ਵਾਧਾ ਕਰਨ ਅਤੇ ਹਰ ਨਾਕੇ 'ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। ਉਹਨਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਨੂੰ ਇਸ ਤਰੀਕੇ ਨਾਲ ਸਮਕਾਲੀ ਕੀਤਾ ਜਾਣਾ ਚਾਹੀਦਾ ਹੈ ਕਿ ਇਕੋ ਕਾਲ 'ਤੇ ਉਹ ਸਾਰੇ ਤੁਰੰਤ ਚੇਤੰਨ ਹੋ ਜਾਣ।

ਡੀਜੀਪੀ ਦਿਨਕਰ ਗੁਪਤਾ ਨੇ ਐਸਐਸਪੀਜ਼ ਨੂੰ ਸਾਰੇ ਭਗੌੜਿਆਂ (ਪੀਓਜ਼), ਜ਼ਮਾਨਤ 'ਤੇ ਬਾਹਰ ਆਏ ਦੋਸ਼ੀਆਂ ਅਤੇ ਐਨਡੀਪੀਐਸ ਐਕਟ, ਆਰਮਜ਼ ਐਕਟ ਅਤੇ ਯੂਏਪੀਏ ਐਕਟ ਸਬੰਧੀ ਕੇਸਾਂ ਵਿੱਚ ਫਰਾਰ ਵਿਅਕਤੀਆਂ ਦੀ ਸੂਚੀ ਬਣਾਉਣ ਅਤੇ ਉਹਨਾਂ ਵਿਰੁੱਧ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ। ਡੀਜੀਪੀ ਨੇ ਉਨ੍ਹਾਂ ਨੂੰ ਨਸ਼ਿਆਂ ਦੀ ਬਰਾਮਦਗੀ ਨੂੰ ਵਧਾਉਣ ਦੇ ਨਿਰਦੇਸ਼ ਵੀ ਦਿੱਤੇ।

ਇਸ ਦੌਰਾਨ ਮੀਟਿੰਗ ਵਿੱਚ ਐਸਐਸਪੀ ਗੁਰਦਾਸਪੁਰ ਨਾਨਕ ਸਿੰਘ, ਐਸਐਸਪੀ ਪਠਾਨਕੋਟ ਸੁਰੇਂਦਰ ਲਾਂਬਾ, ਐਸਐਸਪੀ ਬਟਾਲਾ ਰਛਪਾਲ ਸਿੰਘ ਅਤੇ ਏਆਈਜੀ ਐਸਐਸਓਸੀ ਓਪਿੰਦਰਜੀਤ ਸਿੰਘ ਘੁੰਮਣ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ: ਡਰੋਨਾਂ ਦੀ ਗਤੀਵਿਧੀਆਂ ਦੇ ਚੱਲਦਿਆਂ ਡੀਜੀਪੀ ਪੰਜਾਬ ਨੇ ਕੀਤੀ ਸਮੀਖਿਆ ਮੀਟਿੰਗ

ਪਠਾਨਕੋਟ 'ਚ ਇਸ ਸਾਲ 3 ਬਾਰ ਦਾਖਿਲ ਹੋਏ ਡਰੋਨ

ਪਠਾਨਕੋਟ ਦੇ ਵਿੱਚ ਵੀ ਇਸ ਸਾਲ ਬਮਿਆਲ ਸੈਕਟਰ ਤੇ ਵੱਖ ਵੱਖ ਬੀਐਸਐਫ ਪੋਸਟਾਂ ਦੇ ਉੱਪਰ ਤਿੰਨ ਵਾਰ ਡਰੋਨ ਦੀਆਂ ਘਟਨਾਵਾਂ ਵੱਖ ਵੱਖ ਜਗ੍ਹਾ ਤੇ ਵੱਖ ਵੱਖ ਪੋਸਟਾਂ ਤੇ ਸਾਹਮਣੇ ਆਈਆਂ ਜਿੱਥੇ ਕਿ ਪਾਕਿਸਤਾਨ ਵਾਲੇ ਪਾਸਿਉਂ ਡਰੋਨ ਨੂੰ ਆਉਂਦਾ ਵੇਖ ਕੇ ਬੀਐਸਐਫ ਦੇ ਜਵਾਨਾਂ ਵੱਲੋਂ ਫਾਇਰਿੰਗ ਵੀ ਕੀਤੀ ਗਈ ਜਿਸ ਤੋਂ ਬਾਅਦ ਡਰੋਨ ਵਾਪਸ ਚਲਾ ਗਿਆ ਪਰ ਗਨੀਮਤ ਰਹੀ ਕਿ ਪਠਾਨਕੋਟ ਜ਼ਿਲ੍ਹੇ ਦੇ ਵਿੱਚ ਇਸ ਸਾਲ ਡਰੋਨ ਦੇਖੇ ਜਾਣ ਦੇ ਬਾਵਜੂਦ ਵੀ ਕਿਸੇ ਤਰ੍ਹਾਂ ਦਾ ਕੋਈ ਹਥਿਆਰ ਜਾਂ ਕੋਈ ਨਸ਼ੇ ਦੀ ਸਮੱਗਰੀ ਨਹੀਂ ਸਪਲਾਈ ਹੋ ਸਕੀ ਕਿਉਂਕਿ ਸਾਡੇ ਬੀਐਸਐਫ ਦੇ ਜਵਾਨ ਲਗਾਤਾਰ ਆਪਣੀ ਡਿਊਟੀ ਪੂਰੀ ਮੁਸਤੈਦੀ ਦੇ ਨਾਲ ਕਰ ਰਹੇ ਹਨ ਅਤੇ ਭਾਰਤ ਪਾਕਿ ਸਰਹੱਦ ਤੇ ਪਾਕਿਸਤਾਨ ਵਾਲੇ ਪਾਸੇ ਆਪਣੀ ਪੈਣੀ ਨਿਗ੍ਹਾ ਬਣਾਏ ਹੋਏ ਹਨ।

ਪੰਜਾਬ ਪੁਲਿਸ ਨੇ ਦਸੰਬਰ 'ਚ ਕੀਤਾ ਸੀ 2 ਨੂੰ ਗ੍ਰਿਫ਼ਤਾਰ

15 ਦਸੰਬਰ ਨੂੰ ਭਾਰਤ-ਪਾਕਿਸਤਾਨ ਸਰਹੱਦ ਦੇ ਘਰਿੰਡਾ ਖੇਤਰ ਤੋਂ ਬਰਾਮਦ ਕੀਤੇ ਗਏ ਡਰੋਨ ਦੇ ਸਿਲਸਿਲੇ ਵਿਚ ਪੰਜਾਬ ਪੁਲਿਸ ਨੇ ਦਿੱਲੀ ਤੋਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਇਲਜ਼ਾਮ ਸੀ ਕਿ ਦੋਵੇਂ ਗੈਰ ਕਾਨੂੰਨੀ ਢੰਗ ਨਾਲ ਡਰੋਨ ਬਣਾਉਣ ਦਾ ਕੰਮ ਕਰ ਰਹੇ ਸਨ। ਦੋਵਾਂ ਤੋਂ ਡਰੋਨ ਬਣਾਉਣ ਦੇ ਹਿੱਸੇ ਵੀ ਮਿਲੇ ਸਨ। ਦੋਸ਼ੀ ਨੂੰ ਕੁਝ ਸੁਰਾਗ ਦੀ ਮਦਦ ਨਾਲ ਅੰਮ੍ਰਿਤਸਰ (ਦਿਹਾਤੀ) ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਪਾਕਿਸਤਾਨ ਵਿੱਚ ਸਥਿਤ ਖਾਲਿਸਤਾਨ ਪੱਖੀ ਸਰਗਰਮਾਂ ਦੇ ਸੰਪਰਕ ਵਿੱਚ ਸੀ।

Last Updated : Jun 29, 2021, 6:21 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.