ਗੁਰਦਾਸਪੁਰ: ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਸ਼ਿਵ ਸੈਨਾ ਅਤੇ ਆਜ਼ਾਦ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੇ ਵੱਲੋਂ ਐਸਡੀਐਮ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਅਣਮਿਥੇ ਸਮੇ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ| ਇਸ ਮੌਕੇ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਜਿੱਥੇ ਸੂਬਾ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਉੱਥੇ ਹੀ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਖਿਲਾਫ਼ ਵੀ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਜੰਮਕੇ ਭੜਾਸ ਕੱਢੀ ਗਈ।
ਭੁੱਖ ਹੜਤਾਲ (Hunger strike) ’ਤੇ ਬੈਠੇ ਸ਼ਿਵ ਸੈਨਾ , ਆਜ਼ਾਦ ਪਾਰਟੀ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਮੰਗ ਰੱਖੀ ਕਿ ਬਟਾਲਾ ਨੂੰ ਜਲਦ ਪੰਜਾਬ ਸਰਕਾਰ ਪੂਰਨ ਜ਼ਿਲ੍ਹੇ ਦੇ ਦਰਜ਼ਾ ਦੇਣ ਦਾ ਐਲਾਨ ਕਰੇ ਅਤੇ ਇਸੇ ਹੀ ਸੈਸ਼ਨ ’ਚ ਇਸ ਮੰਗ ਨੂੰ ਪੂਰਾ ਕੀਤਾ ਜਾਵੇ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਬਟਾਲਾ ਦੇ ਲੋਕਾਂ ਨੂੰ ਬਹੁਤ ਉਮੀਦ ਸੀ ਕਿ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਜੋ 13 ਸਤੰਬਰ ਨੂੰ ਲੰਘ ਚੁੱਕਾ ਹੈ ਤੇ ਉਸ ਸਮੇਂ ਐਲਾਨ ਹੋਣਾ ਸੀ ਪਰ ਉਦੋਂ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬਟਾਲਾ ਹਰ ਪੱਖ ਤੋਂ ਜ਼ਿਲ੍ਹਾ ਬਣਨ ਲਈ ਸ਼ਰਤਾਂ ਪੂਰੀਆਂ ਕਰਦਾ ਹੈ ਅਤੇ ਪਹਿਲਾਂ ਹੀ ਪੁਲਿਸ ਜ਼ਿਲ੍ਹਾ ਹੈ ਅਤੇ ਇਤਹਾਸਿਕ ਤੌਰ ’ਤੇ ਵੀ ਵਿਸ਼ੇਸ਼ ਮਹਤੱਤਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਇੱਥੇ ਪਿੰਡਾਂ ਦੀ ਗਿਣਤੀ ਵੀ ਵੱਧ ਹੈ ਇਸ ਲਈ ਸੂਬਾ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਅੱਗੇ ਅਪੀਲ ਕੀਤੀ ਜਾਂਦੀ ਹੈ ਕਿ ਬਟਾਲਾ ਨੂੰ ਜ਼ਿਲ੍ਹਾ ਬਣਾਇਆ ਜਾਵੇ।
ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਬਾਜਵਾ ਉੱਪਰ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਸਵਾਲ ਖੜ੍ਹੇ ਕਰਦੇ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਅਤੇ ਉਸ ਸਮੇਂ ਉਹ ਉਨ੍ਹਾਂ ਨੂੰ ਚਿੱਠੀਆਂ ਲਿਖਦੇ ਸਨ। ਉਨ੍ਹਾਂ ਰੰਧਾਵਾ ਤੋਂ ਸਵਾਲ ਪੁੱਛਿਆ ਕਿ ਉਹ ਇਹ ਜ਼ਰੂਰ ਦੱਸਣ ਕਿ ਜੋ ਉਸ ਸਮੇਂ ਚਿੱਠੀਆਂ ਲਿਖੀਆਂ ਗਈਆਂ ਸਨ ਉਹ ਜ਼ਿਲ੍ਹਾ ਬਣਾਉਣ ਲਈ ਦਿੱਤੀਆਂ ਸਨ ਜਾਂ ਜ਼ਿਲ੍ਹਾ ਨਾ ਬਣਾਉਣ ਦੇ ਲਈ ਲਿਖੀਆਂ ਗਈਆਂ ਸਨ। ਇਸ ਮੌਕੇ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਸਰਕਾਰ ਦੇ ਖਿਲਾਫ਼ ਤਿੱਖਾ ਸੰਘਰਸ਼ ਵਿੱਢਣਗੇ।
ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਦੀ ਚੇਤਾਵਨੀ: ਸਰਕਾਰ 26 ਨਵੰਬਰ ਤੱਕ ਕਰੇ ਗੱਲ, ਨਹੀਂ ਤਾਂ 27 ਤੋਂ ਕੀਤਾ ਜਾਵੇਗਾ ਕੰਮ