ETV Bharat / state

Rail Roko Andolan: ਅਣਮਿੱਥੇ ਸਮੇਂ ਲਈ ਗੁਰਦਾਸਪੁਰ ਰੇਲਵੇ ਸਟੇਸ਼ਨ ਉੱਤੇ ਡਟੇ ਕਿਸਾਨ, ਦਿੱਤੀ ਇਹ ਚਿਤਾਵਨੀ - Gurdaspur news ETV

ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਅੰਮ੍ਰਿਤਸਰ -ਪਠਾਨਕੋਟ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰਾਂ ਝੂਠੇ ਵਾਅਦੇ ਕਰਕੇ ਸੰਘਰਸ਼ ਰੁਕਵਾ ਲੈਂਦੀ ਹੈ ਪਰ ਬਾਅਦ ਵਿਚ ਕੋਈ ਸਾਰ ਨਹੀਂ ਲੈਂਦਾ। ਜਿਸ ਕਰਕੇ ਹੁਣ ਰੇਲ ਰੋਕੋ ਅੰਦੋਲਨ ਉਦੋਂ ਤਕ ਜਾਰੀ ਰਹੇਗਾ ਜਦ ਤਕ ਕਿਸਾਨਾਂ ਦੀ ਮੰਗ ਪੂਰੀ ਨਹੀਂ ਹੁੰਦੀ

Farmers protested at Gurdaspur railway station for an indefinite period, DC's invitation to talk was rejected
Gurdaspur farmer Protest :ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਅਣਮਿੱਥੇ ਸਮੇਂ ਲਈ ਡਟੇ ਕਿਸਾਨ,ਡੀਸੀ ਦਾ ਗੱਲ ਬਾਤ ਕਰਨ ਦਾ ਸੱਦਾ ਵੀ ਕੀਤਾ ਨਾਮਨਜ਼ੂਰ
author img

By

Published : Feb 23, 2023, 1:35 PM IST

ਅਣਮਿੱਥੇ ਸਮੇਂ ਲਈ ਗੁਰਦਾਸਪੁਰ ਰੇਲਵੇ ਸਟੇਸ਼ਨ ਉੱਤੇ ਡਟੇ ਕਿਸਾਨ

ਗੁਰਦਾਸਪੁਰ: ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਦੀ ਅਗੁਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਬੀਤੇ ਕੁਝ ਦਿਨਾਂ ਤੋਂ ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਅੰਮ੍ਰਿਤਸਰ -ਪਠਾਨਕੋਟ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਸਵਿੰਦਰ ਸਿੰਘ ਮੌਕੇ 'ਤੇ ਮੌਜੂਦ ਰਹੇ। ਦੱਸਣਯੋਗ ਹੈ ਕਿ ਰੇਲ ਦੇ ਇਸ ਜਾਮ ਨਾਲ 10 ਦੇ ਕਰੀਬ ਟ੍ਰੇਨਾਂ ਅਤੇ ਹਜ਼ਾਰਾਂ ਸਵਾਰੀਆਂ ਪ੍ਰਭਾਵਿਤ ਹੋਈਆਂ ਹਨ। ਦਿੱਲੀ ਜਾਣ ਵਾਲੀਆਂ ਟ੍ਰੇਨਾਂ ਦਾ ਰੂਟ ਪਲਾਨ ਬਦਲਿਆ ਗਿਆ ਹੈ।

ਸੰਘਰਸ਼ ਖਤਮ ਕਰਵਾ ਦਿੱਤਾ: ਅਜਿਹੇ ਵਿਚ ਲੋਕਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਤੋਂ ਬਾਅਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ਰੱਦ ਕਰਨ ਅਤੇ ਗੱਲਬਾਤ ਕਰਨ ਦੇ ‌ਸੱਦੇ ਨੂੰ ਨਾਮਨਜ਼ੂਰ ਕਰਦਿਆਂ ਹੋਇਆਂ ਬੁੱਧਵਾਰ ਦੁਪਹਿਰ ਇਕ ਵਜੇ ‌ਤੋਂ ਸ਼ੁਰੂ ਹੋਣ ਵਾਲੇ ਰੇਲ ਰੋਕੋ ਅੰਦੋਲਨ ਦੀਆਂ ਤਿਆਰੀਆਂ ‌ਦੇਰ ਰਾਤ ਤੋਂ ਹੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੇਰ ਰਾਤ ਗੁਰਦਾਸਪੁਰ ਪਹੁੰਚੇਂ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਕਾਫਲੇ ਵੀ ਟਰਾਲੀਆਂ ਭਰ ਭਰ ਕੇ ਰੇਲਵੇ ਸਟੇਸ਼ਨ ਗੁਰਦਾਸਪੁਰ ਰਾਤ ਤੋਂ ਹੀ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਰੇਲ ਰੋਕੋ ਅੰਦੋਲਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਕਿਸੇ ਨੂੰ ਖੱਜਲ ਖਰਾਬ ਨਹੀਂ ਕਰਨਾ ਚਾਹੁੰਦੇ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਉਸ ਸਮੇਂ ਇਹ ਕਹਿ ਕੇ ‌ਸੰਘਰਸ਼ ਖਤਮ ਕਰਵਾ ਦਿੱਤਾ ਗਿਆ ਸੀ ਕਿ 15 ਫਰਵਰੀ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢ ਲਿਆ ਜਾਵੇਗਾ ਪਰ ਕਿਸਾਨ 15 ਫਰਵਰੀ ਤੋਂ ਪੂਰੇ ਇੱਕ ਹਫਤੇ ਬਾਅਦ‌ ਦੁਬਾਰਾ ਪ੍ਰਸ਼ਾਸਨ ਅਤੇ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਯਾਦ ਕਰਵਾਉਣ ਲਈ ਰੇਲ ਰੋਕ ਰਹੇ ਹਨ।

ਇਹ ਵੀ ਪੜ੍ਹੋ : Invest Punjab Summit: ਇਨਵੈਸਟ ਪੰਜਾਬ ਸਮਿਟ ਦੀ ਅੱਜ ਤੋਂ ਸ਼ੁਰੂਆਤ, 2.43 ਲੱਖ ਲੋਕਾਂ ਨੂੰ ਮਿਲੇਗਾ ਰੁਜ਼ਗਾਰ

ਵੱਡੀ ਕਾਮਯਾਬੀ ਨਹੀਂ ਕਿਹਾ ਜਾ ਸਕਦਾ : ਇਸ ਮੌਕੇ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਸਮੱਸਿਆ ਹੈ ਗੰਨੇ ਦੀ ਬਕਾਇਆ ਰਾਸ਼ੀ। ਜੋ ਕਿ ਇੱਕ ਹਜ਼ਾਰ ਕਰੋੜ ਰੁਪਏ ਦੇ ‌ਕਰੀਬ ਹੋ ਚੁੱਕਿਆ ਹੈ। ਕਿਸਾਨ ਸਿਰਫ਼ ਫ਼ਸਲ ਦੇ ਸਿਰ 'ਤੇ ਹੀ ਹੈ। ਜੇਕਰ ਕਿਸਾਨ ਨੂੰ ਫਸਲ ਦਾ ਮੁੱਲ ਵੀ ਸਮੇਂ ਸਿਰ ਨਹੀਂ ਮਿਲੇਗਾ ਤਾਂ ਫਿਰ ਉਹ ਕਿਥੇ ਜਾਵੇਗਾ? ਇਸ ਤੋਂ ਇਲਾਵਾ ਹਾਈਵੇ ਅਤੇ ਹਾਈਵੇ ਐਕਸਪ੍ਰੈਸ ਵੇਅ ਵਿਚ ਆਉਂਦੀਆਂ ਜ਼ਮੀਨਾਂ ਦੇ ਵਾਜਬ ਅਤੇ ਵੇਲੇ ਸਿਰ ਮੁਆਵਜ਼ੇ ਦਿਵਾਉਣਾ ਵੀ ਇਸ ਸੰਘਰਸ਼ ਦਾ ਮੁੱਖ ਏਜੇਂਡਾ ਹੈ। ਨਾਲ ਹੀ ਨਸ਼ੇ 'ਤੇ ਬੋਲਦਿਆਂ ਓਹਨਾ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੇ ਵੱਡੇ ਮਗਰਮੱਛਾਂ ਦੇ ਖਿਲਾਫ ਕਾਰਵਾਈ ਕਰਕੇ ਜਮੀਨੀ ਪੱਧਰ 'ਤੇ ਨੌਜਵਾਨਾਂ ਨੂੰ ਬਚਾਉਣਾ ਵੀ ਕਿਸਾਨਾਂ ਦੀ ਲੜਾਈ ਵਿਚ ਸ਼ਾਮਿਲ ਹੈ। ਪੁਲਿਸ ਕਿਲੋ ਦੇ ਹਿਸਾਬ ਨਾਲ ਨਸ਼ਾ ਫੜ ਰਹੀ ਹੈ, ਜਦ ਕਿ ਪੰਜਾਬ ਵਿੱਚ ਟਨਾਂ ਦੇ ਹਿਸਾਬ ਨਾਲ ਨਸ਼ਾ ਆ ਰਿਹਾ ਹੈ। ਇਸ ਨੂੰ ਪੁਲਿਸ ਦੀ ਵੱਡੀ ਕਾਮਯਾਬੀ ਨਹੀਂ ਕਿਹਾ ਜਾ ਸਕਦਾ ਕਿਉਂਕਿ ਜਦੋਂ ਤੱਕ ਵੱਡੇ ਸੌਦਾਗਰ ਫੜੇ ਨਹੀਂ ਜਾਂਦੇ ਨਸ਼ਾ ਪੰਜਾਬ ਵਿੱਚ ਪੂਰੀ ਤਰਾਂ ਨਾਲ ਖ਼ਤਮ ਨਹੀਂ ਹੋ ਸਕਦਾ।

ਆਗੂਆਂ ਨੇ ਕਿਹਾ ਕਿ ਪੰਜਾਬ ਦੇ ਪਾਣੀ ਨੂੰ ਬਚਾਉਣਾ ਅਤੇ ਜਨਹਿਤ ਦੇ ਹੋਰ ਕਈ ਮੁੱਦੇ ਵੀ ਕਿਸਾਨਾਂ ਨੇ ਆਪਣੇ ਇਸ ਸੰਘਰਸ਼ ਵਿੱਚ ਸ਼ਾਮਲ ਕੀਤੇ ਹਨ। ਜਿਨ੍ਹਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ,ਐਮਐਸਪੀ ਅਤੇ ਸਵਾਮੀ ਨਾਥਨ ਰਿਪੋਰਟ ਲਾਗੂ ਕਰਵਾਉਣੀ ,ਲਖੀਮਪੁਰ ਖਿਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ,ਜਦੋ ਤੱਕ ਮੰਗਾਂ ਨਹੀਂ ਪੂਰੀਆਂ ਹੁੰਦੀਆਂ ਓਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਪੰਧੇਰ ਨੇ ਕਿਹਾ ਕਿ ਪੰਜਾਬ ਦੇ ਪਾਣੀ ਨੂੰ ਬਚਾਉਣਾ ਅਤੇ ਜਨਹਿਤ ਦੇ ਹੋਰ ਕਈ ਮੁੱਦੇ ਵੀ ਕਿਸਾਨਾਂ ਨੇ ਆਪਣੇ ਇਸ ਸੰਘਰਸ਼ ਵਿੱਚ ਸ਼ਾਮਲ ਕੀਤੇ ਹਨ। ਇਹ ਤੇ ਹੁਣ ਪ੍ਰਸ਼ਾਸਨ ਅਤੇ ਸਰਕਾਰ ਦੇ ਉਤੇ ਹੈ ਕਿ ਇਹ ਅੰਦੋਲਨ ਕਦੋਂ ਤੱਕ ਚੱਲੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.