ਗੁਰਦਾਸਪੁਰ: ਕੋਰੋਨਾ ਵਾਇਰਸ ਦੇ ਚੱਲਦਿਆਂ ਪੂਰੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਸਰਕਾਰ ਵੱਲੋਂ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਅਨਾਜ ਮੰਡੀਆ ਵਿੱਚ ਭੀੜ ਨਾ ਹੋਵੇ ਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆ ਸਕੇ। ਇਸ ਲਈ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੀ ਅਨਾਜ ਮੰਡੀ ਦਾ ਦੌਰਾ ਕੀਤਾ।
ਇਸ ਮੌਕੇ ਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਤੇ ਜ਼ਿਲ੍ਹਾ ਮੰਡੀ ਅਧਿਕਾਰੀਆਂ ਦੇ ਹੁਕਮਾਂ ਮੁਤਾਬਕ ਹੀ ਮੰਡੀਆਂ 'ਚ ਆਉਣ ਤਾਂ ਜੋ ਮੰਡੀਆਂ ਵਿਚ ਭੀੜ ਨਾ ਜਮ੍ਹਾ ਹੋਵੇ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਗੰਨੇ ਦੀ ਫਸਲ ਦਾ ਬਕਾਇਆ ਬਾਕੀ ਹੈ ਉਸ ਵਿਚੋਂ 50 ਕਰੋੜ ਰੁਪਏ ਜਲਦ ਜਾਰੀ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ।