ਗੁਰਦਾਸਪੁਰ: ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਸਰਹੱਦੀ ਖੇਤਰ ਵਿੱਚ ਬੀਐੱਸਐੱਫ ਗੁਰਦਾਸਪੁਰ (Reward given for arresting drug traffickers ) ਸੈਕਟਰ ਡੀ.ਆਈ.ਜੀ ਦੇ ਨਾਲ ਵਿਸ਼ੇਸ ਤੌਰ ਉੱਤੇ ਐੱਸ.ਐੱਸ.ਪੀ. ਗੁਰਦਾਸਪੁਰ ਅਤੇ ਡੀਸੀ ਗੁਰਦਾਸਪੁਰ ਵਲੋਂ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਅਤੇ ਕਲਾਨੌਰ ਦੇ ਸਰਹੱਦੀ ਪਿੰਡਾਂ ਦੇ ਪਿੰਡ ਵਾਸੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਉਹਨਾਂ ਦੀਆ ਮੁਸ਼ਕਿਲਾਂ ਦਾ ਜਿੱਥੇ ਜਲਦ ਨਿਪਟਾਰਾ ਕਰਨ ਦੀ ਗੱਲ ਕੀਤੀ ਉੱਥੇ ਹੀ ਉਹਨਾਂ ਨੂੰ ਅਪੀਲ ਕੀਤੀ ਕਿ ਉਸ ਪਾਰ ਪਾਕਿਸਤਾਨ ਤੋਂ ਆ ਰਹੀ ਨਸ਼ੇ ਦੀ ਖੇਪ ਅਤੇ ਡਰੋਨ ਗਤੀਵਿਧੀ ਬਾਰੇ ਸੂਚਨਾ ਦੇਣ ਤਾਂ ਜੋ ਨਸ਼ੇ ਤਸਕਰੀ ਉੱਤੇ ਨਕੇਲ ਕੱਸੀ ਜਾ ਸਕੇ ।
ਮੋਹਤਬਰ ਵਿਅਕਤੀਆਂ ਨਾਲ ਮੀਟਿੰਗ: ਬੀ.ਐੱਸ.ਐੱਫ. ਅਤੇ ਪੁਲਿਸ ਅਧਿਕਾਰੀਆਂ ਨਾਲ ਵੱਖ ਵੱਖ ਸਰਹੱਦੀ ਪਿੰਡਾਂ (Border village of Dera Baba Nanak and Kalnaur) ਦੀਆਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਅਤੇ ਮੋਹਤਬਰ (Meeting with Defense Committee members) ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਅਗਾਹ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧੁੰਦ ਦਾ ਮੌਸਮ ਹੋਣ ਕਾਰਨ ਗੁਆਂਢੀ ਮੁਲਕ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਕਰਨ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਬਲਾਂ ਦੇ ਨਾਲ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਵੀ ਪੂਰੀ ਚੌਕਸੀ ਵਰਤਣੀ ਚਾਹੀਦੀ ਹੈ।
ਹੈਲਪ ਲਾਈਨ ਨੰਬਰ: ਉਨ੍ਹਾਂ ਕਿਹਾ ਕਿ ਸਰਹੱਦੀ ਲੋਕ ਡਰੋਨ ਦੀਆਂ ਗਤੀਵਿਧੀਆਂ ਪ੍ਰਤੀ ਪੂਰੀ ਤਰ੍ਹਾਂ ਚੌਕਸ (People are totally wary of drone activities) ਰਹਿਣ ਅਤੇ ਜਦੋਂ ਵੀ ਉਨ੍ਹਾਂ ਨੂੰ ਸਰਹੱਦ ਨੇੜੇ ਕੋਈ ਸ਼ੱਕੀ ਗਤੀਵਿਧੀ ਦਿਖਾਈ ਦੇਵੇ ਤਾਂ ਉਹ ਤੁਰੰਤ ਇਸਦੀ ਜਾਣਕਾਰੀ ਬੀ.ਐੱਸ.ਐੱਫ ਅਤੇ ਪੁਲਿਸ ਨੂੰ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਜਲਦ ਹੀ ਇਸ ਸਬੰਧੀ ਇੱਕ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ ਜਿਸ ਉੱਪਰ ਸਰਹੱਦੀ ਇਲਾਕੇ ਦੇ ਵਸਨੀਕ ਸੂਚਨਾ ਦੇ ਸਕਣਗੇ। ਉੱਥੇ ਹੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਕਿਸਾਨਾਂ ਨੂੰ ਕੰਢਿਆਲੀ ਤਾਰ ਤੋਂ ਪਾਰ ਜ਼ਮੀਨ ਦਾ ਰਹਿੰਦਾ ਮੁਆਵਜਾ ਦੇ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਖ਼ਜ਼ਾਨਾ ਮੰਤਰੀ ਨੇ ਜੀਐੱਸਟੀ ਕਲੈਕਸ਼ਨ 'ਚ ਜ਼ਬਰਦਸਤ ਵਾਧਾ ਹੋਣ ਦੀ ਕਹੀ ਗੱਲ, ਪਿਛਲੇ ਸਾਲ ਦੇ ਮੁਕਾਬਲੇ 24 ਫੀਸਦ ਦਾ ਵਾਧਾ ਦਰਜ
ਇੱਕ ਲੱਖ ਰੁਪਏ ਦਾ ਇਨਾਮ: ਉਥੇ ਹੀ ਬੀ.ਐੱਸ.ਐੱਫ. ਦੇ ਡੀ.ਆਈ.ਜੀ ਪ੍ਰਭਾਕਰ ਜੋਸ਼ੀ ਨੇ ਵੀ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਹੱਦ ਪਾਰੋਂ ਦੁਸ਼ਮਣ ਦੇਸ਼ ਵੱਲੋਂ ਕੀਤੀਆਂ ਜਾਂਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਬੀ.ਐੱਸ.ਐੱਫ. ਦਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਹੀ ਸੂਚਨਾ ਦੇਣ ਵਾਲੇ ਨੂੰ ਬੀ.ਐੱਸ.ਐੱਫ. ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਉਹਨਾਂ ਅਪੀਲ ਕੀਤੀ ਕਿ ਸਰਹੱਦੀ ਇਲਾਕੇ ਦੇ ਲੋਕ ਡਰੋਨ ਦੀਆਂ ਗਤੀਵਿਧੀਆਂ ’ਤੇ(People are totally wary of drone activities) ਨਜ਼ਰ ਰੱਖਣ ਦੇ ਨਾਲ ਇਲਾਕੇ ਵਿੱਚ ਘੁੰਮ ਰਹੇ ਵਿਅਕਤੀਆਂ ’ਤੇ ਵੀ ਨਜ਼ਰ ਰੱਖਣ ਅਤੇ ਇਸਦੀ ਸੂਚਨਾ ਬੀ.ਐੱਸ.ਐੱਫ ਦੇ ਨਾਲ ਪੁਲਿਸ ਨੂੰ ਵੀ ਦੇਣ।