ਗੁਰਦਾਸਪੁਰ: ਪੰਜਾਬ 'ਚ ਹੋਈਆਂ ਨਗਰ ਕੌਂਸਲ ਚੋਣਾਂ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਨਗਰ ਕੌਂਸਲਾਂ ਦੇ ਪ੍ਰਧਾਨ ਨਿਯੁਕਤ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਅਤੇ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਸਰਬਸੰਮਤੀ ਨਾਲ ਹਲਕਾ ਦੀਨਾਨਗਰ 'ਚ ਪਰਮਿੰਦਰ ਸਿੰਘ ਨੀਟੂ ਨੂੰ ਪ੍ਰਧਾਨ ਥਾਪਿਆ ਗਿਆ। ਇਸ ਦੇ ਨਾਲ ਹੀ ਕਿੰਨਰ ਸਮਾਜ ਨਾਲ ਸਬੰਧਤ ਬਾਬਾ ਪ੍ਰਵੀਨ ਕੁਮਾਰ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਹੈ।
ਇਸ ਮੌਕੇ ਨਵੇਂ ਬਣੇ ਪ੍ਰਧਾਨ ਨੇ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿਖਾਏ ਵਿਸ਼ਵਾਸ਼ 'ਤੇ ਪੂਰਾ ਉਤਰਣ ਦੀ ਕੋਸ਼ਿਸ਼ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਉਹ ਆਪਣੇ ਇਲਾਕੇ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਦਾ ਕਹਿਣਾ ਕਿ ਪ੍ਰਧਾਨ ਦੀ ਚੋਣ ਸ਼ਾਂਤਮਈ ਢੰਗ ਨਾਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕੌਂਸਲਰਾਂ ਵਲੋਂ ਸਰਬਸੰਮਤੀ ਨਾਲ ਪ੍ਰਧਾਨ ਦੀ ਚੋਣ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਸ ਹੈ ਨਵੇਂ ਬਣੇ ਪ੍ਰਧਾਨ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਇਲਾਕੇ ਦਾ ਵਿਕਾਸ ਕਰਨਗੇ।
ਇਹ ਵੀ ਪੜ੍ਹੋ:ਐਸੋਸੀਏਸ਼ਨ ਦੇ ਹੁਕਮਾਂ ਤੋਂ ਬਾਅਦ ਫਸਲ ਦੀ ਤੋਲ ਕੀਤੀ ਜਾਵੇਗੀ: ਆੜ੍ਹਤੀ