ਗੁਰਦਾਸਪੁਰ : ਬੀਤੀ ਦੇਰ ਰਾਤ ਅਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਉੱਤੇ ਸਥਿਤ ਪਿੰਡ (Road accident in Gurdaspur) ਨਸ਼ਿਹਰਾ ਮੱਝਾਂ ਸਿੰਘ ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਤਿੰਨ ਨੌਜਵਾਨ ਦੋਸਤਾਂ ਦੀ ਮੌਤ ਹੋ ਗਈ ਹੈ। ਇਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ, ਜਿਸਨੂੰ ਇਲਾਜ ਦੇ ਲਈ ਇੱਕ ਨਿੱਜੀ ਹਸਪਤਾਲ ਵਿਖੇ ਭੇਜਿਆ ਗਿਆ ਹੈ।
ਇਸ ਤਰ੍ਹਾਂ ਵਾਪਰੀ ਘਟਨਾ : ਘਟਨਾ ਊਸ ਵੇਲੇ ਵਾਪਰੀ ਜਦੋਂ ਇਹ ਚਾਰੋਂ ਦੋਸਤ ਆਪਣੀ ਗੱਡੀ ਵਿੱਚ ਸਵਾਰ ਹੋ ਕੇ ਦੇਰ ਰਾਤ ਕਸਬਾ ਧਾਰੀਵਾਲ ਤੋਂ ਬਟਾਲਾ ਆ ਰਹੇ ਸੀ ਕਿ ਅਚਾਨਕ ਅੱਗੇ ਜਾ ਰਹੀ ਟਰੈਕਟਰ ਟਰਾਲੀ ਨਾਲ ਇਹਨਾਂ ਦੀ ਗੱਡੀ ਪਿੱਛੋਂ ਟਕਰਾ ਗਈ। ਹਾਦਸਾ ਇਨਾਂ ਭਿਆਨਕ ਸੀ ਕਿ ਸਵਿਫਟ ਗੱਡੀ ਦੇ ਪਰਖੱਚੇ ਉੱਡ ਗਏ ਜਿਸ ਵਿੱਚ 3 ਦੋਸਤਾਂ ਦੀ ਮੌਤ ਹੋ ਗਈ ਅਤੇ ਇੱਕ ਜ਼ਖ਼ਮੀ ਹੋ ਗਿਆ। ਤਿੰਨੋਂ ਮ੍ਰਿਤਕ ਕਸਬਾ ਧਾਰੀਵਾਲ ਦੇ ਹੀ ਰਹਿਣ ਸਨ, ਜਿਨ੍ਹਾਂ ਦੀ ਪਹਿਚਾਣ ਪੰਕਜ ਕੁਮਾਰ ਪੁੱਤਰ ਵਿਨੋਦ ਸ਼ਰਮਾ ਵਾਸੀ ਧਾਰੀਵਾਲ, ਰਜਤਪ੍ਰੀਤ ਪੁੱਤਰ ਲੇਟ ਜਰਨੈਲ ਸਿੰਘ ਵਾਸੀ ਫਾਜੂਪੁਰ, ਭੁਪਿੰਦਰ ਰਾਏ ਪੁੱਤਰ ਸੰਜੀਵ ਕੁਮਾਰ ਵਾਸੀ ਧਾਰੀਵਾਲ ਦੇ ਰੂਪ ਵਜੋਂ ਹੋਈ ਹੈ ਅਤੇ ਪੰਕਜ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਫਾਜੂਪੁਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ਼ ਦੇ ਲਈ ਇੱਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਨੌਜਵਾਨ ਪੰਕਜ ਕੁਮਾਰ ਪੇਸ਼ੇ ਵਜੋਂ ਅਧਿਆਪਕ ਸੀ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸਦੀ ਇਸ ਹਾਦਸੇ ਵਿੱਚ ਮੌਤ ਹੋਈ ਹੈ ਅਤੇ ਹਾਦਸੇ ਦੌਰਾਨ ਰਜਤਪ੍ਰੀਤ ਗੱਡੀ ਚਲਾ ਰਿਹਾ ਸੀ। ਫਿਲਹਾਲ ਪੁਲਿਸ ਨੇ ਟਰੈਕਟਰ ਟਰਾਲੀ ਚਾਲਕ ਜਸਬੀਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਲੋਪੋਕੇ ਉੱਤੇ ਮਾਮਲਾ ਦਰਜ ਕੇ ਉਸਦੇ ਟਰੈਕਟਰ ਟਰਾਲੀ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਇਸ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
- Drug free village: ਮਾਨਸਾ ਦਾ ਪਿੰਡ ਕੱਲੋ ਹੋਇਆ ਨਸ਼ਾ ਮੁਕਤ, ਪੰਚਾਇਤ ਅਤੇ ਨੌਜਵਾਨਾਂ ਨੇ ਮਾਰਿਆ ਹੰਭਲਾ, ਪਰਵਿੰਦਰ ਝੋਟਾ ਨੇ ਕੀਤੀ ਪਿੰਡ ਵਾਸੀਆਂ ਦੀ ਸ਼ਲਾਘਾ
- Students protest in Amritsar: ਗੁਰੂ ਨਾਨਕ ਦੇਵ ਯੂਨੀਵਰਸਿਟੀ ਬਾਹਰ ਵਿਦਿਆਰਥੀਆਂ ਦਾ ਪ੍ਰਦਰਸ਼ਨ, ਯੂਨੀਵਰਸਿਟੀ ਪ੍ਰਸ਼ਾਸਨ 'ਤੇ ਸਕਾਲਰ ਨਾਲ ਧੱਕਾ ਕਰਨ ਦੇ ਇਲਜ਼ਾਮ
- Punjab Skill Development Mission: ਹੁਨਰ ਵਿਕਾਸ ਮਿਸ਼ਨ ਤਹਿਤ ਟ੍ਰੇਨਿੰਗ ਪਾਰਟਰਨਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ, ਸੰਸਥਾਵਾਂ 4 ਅਕਤੂਬਰ ਤੱਕ ਕਰ ਸਕਦੀਆਂ ਹਨ ਅਪਲਾਈ
ਏਐਸਆਈ ਮੋਹਨ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਮ੍ਰਿਤਕ ਨੌਜਵਾਨਾਂ ਦੀਆਂ ਦੇਹਾਂ ਨੂੰ ਸਿਵਲ ਹਸਪਤਾਲ ਵਿਖੇ ਭੇਜ ਉਨ੍ਹਾਂ ਦਾ ਪੋਸਟਮਾਰਟਮ ਕਰਵਾ ਕੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ।