ਗੁਰਦਾਸਪੁਰ: ਬਟਾਲਾ ਦੇ ਨੇੜੇ ਕਸਬਾ ਸ੍ਰੀ ਹਰਗੋਬਿੰਦਪੁਰ ਰੋਡ ਤੋਂ ਸਕੂਟਰੀ 'ਤੇ ਜਾ ਰਹੀਆਂ ਮਾਂ-ਧੀ ਨੂੰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮੋਬਾਇਲ ਖੋਹਣ ਦੀ ਕੋਸ਼ਿਸ਼ ਕੀਤੀ। ਲੁਟੇਰਿਆਂ ਨੇ ਔਰਤ 'ਤੇ ਦਾਤਰ ਦੇ ਨਾਲ ਹਮਲਾ ਕੀਤਾ ਤੇ ਸਕੂਟਰੀ ਤੋਂ ਡਿੱਗਣ ਨਾਲ ਗੰਭੀਰ ਸੱਟਾਂ ਲੱਗੀਆਂ ਤੇ ਸਿਰ 'ਚ ਦਾਤਰ ਵੱਜਣ ਦੇ ਨਾਲ ਮੌਤ ਹੋ ਗਈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਤਿੰਦਰ ਕੌਰ ਨੇ ਦੱਸਿਆ ਕਿ ਉਹ ਆਪਣੀ ਮਾਤਾ ਹਰਜਿੰਦਰ ਕੌਰ ਦੇ ਨਾਲ ਸਕੂਟਰੀ 'ਤੇ ਸਵਾਰ ਹੋ ਕੇ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਜਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਜਦੋਂ ਉਹ ਮਹਾਰਾਜਾ ਪੈਲੇਸ ਪਿੰਡ ਸੱਖੋਵਾਲ ਦੇ ਕੋਲ ਪਹੁੰਚੇ ਤਾਂ ਮੋਟਰਸਾਈਕਲ 'ਤੇ ਸਵਾਰ ਦੋ ਚੋਰ ਲੁਟੇਰਿਆਂ ਨੇ ਉਨ੍ਹਾਂ ਦੇ ਮੋਬਾਇਲ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਦਾਤਰ ਨਾਲ ਹਮਲਾ ਕੀਤਾ। ਇਸ ਦੌਰਾਨ ਉਨ੍ਹਾਂ ਦੀ ਮਾਤਾ ਸਕੂਟਰੀ ਤੋਂ ਡਿੱਗ ਗਈ ਅਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਉਸ ਨੇ ਦੱਸਿਆ ਕਿ ਲਾਗੇ ਦੇ ਨੌਜਵਾਨਾਂ ਨੇ ਗੰਭੀਰ ਔਰਤ ਨੂੰ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉੱਥੇ ਡਾਕਟਰਾਂ ਹਾਲਤ ਦੇਖਕੇ ਬਟਾਲਾ ਦੇ ਹਸਪਤਾਲ ਰੈਫਰ ਕਰ ਦਿੱਤਾ ਅਤੇ ਰਸਤੇ ਵਿੱਚ ਹਰਜਿੰਦਰ ਕੌਰ ਦੀ ਰਸਤੇ ਵਿੱਚ ਹੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਲਾਗੇ ਦੇ ਲੋਕਾਂ ਤੁਰੰਤ ਉਨ੍ਹਾਂ ਲੁਟੇਰਿਆਂ ਨੂੰ ਫੜਿਆ ਅਤੇ ਊਧਨਵਾਲ ਪੁਲਿਸ ਦੇ ਹਵਾਲੇ ਕੀਤਾ। ਲੜਕੀ ਜਤਿੰਦਰ ਕੌਰ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਮੰਗ ਕੀਤੀ। ਉਨ੍ਹਾਂ ਨੇ ਲੁਟੇਰਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਕੁੱਝ ਸੀਨੀਅਰ ਆਗੂ ਕਾਂਗਰਸ ਨੂੰ ਕਰ ਰਹੇ ਕਮਜ਼ੋਰ: ਜਾਖੜ
ਉੱਧਰ ਦੂਜੇ ਪਾਸੇ ਡੀਐਸਪੀ ਹਰਿਕ੍ਰਿਸ਼ਨ ਨੇ ਦੱਸਿਆ ਕਿ ਇਹ ਮਾਮਲਾ ਸਾਰਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਔਰਤ ਹਰਜਿੰਦਰ ਕੌਰ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਦੋ ਲੁਟੇਰਿਆਂ ਨੂੰ ਕਾਬੂ ਕਰ ਲਿਆ ਗਿਆ ਤੇ ਮ੍ਰਿਤਕ ਦੀ ਲੜਕੀ ਜਤਿੰਦਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਲੁਟੇਰਿਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।